Link to home pageLanguagesLink to all Bible versions on this site
13
ਨੇਮ ਦੇ ਸੰਦੂਕ ਨੂੰ ਕਿਰਯਥ-ਯਾਰੀਮ ਤੋਂ ਲਿਆਉਣਾ
2 ਸਮੂ 6:1-11

1 ਦਾਊਦ ਨੇ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰ ਸਗੋਂ ਸਾਰੇ ਹਾਕਮਾਂ ਨਾਲ ਸਲਾਹ ਕੀਤੀ। 2 ਅਤੇ ਦਾਊਦ ਨੇ ਇਸਰਾਏਲ ਦੀ ਸਾਰੀ ਸਭਾ ਨੂੰ ਆਖਿਆ ਕਿ ਜੇ ਤੁਹਾਨੂੰ ਚੰਗਾ ਲੱਗੇ ਅਤੇ ਜੇ ਇਹ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੋਵੇ, ਤਾਂ ਅਸੀਂ ਇਸਰਾਏਲ ਦੇ ਸਾਰੇ ਦੇਸ ਵਿੱਚ ਆਪਣੇ ਰਹਿੰਦੇ ਭਰਾਵਾਂ ਦੇ ਕੋਲ ਅਤੇ ਉਨ੍ਹਾਂ ਦੇ ਨਾਲ ਜਾਜਕਾਂ ਤੇ ਲੇਵੀਆਂ ਦੇ ਕੋਲ, ਉਨ੍ਹਾਂ ਦੇ ਸ਼ਹਿਰਾਂ ਅਤੇ ਉਨ੍ਹਾਂ ਦੀਆਂ ਸ਼ਾਮਲਾਟਾਂ ਵਿੱਚ ਸਾਡੇ ਕੋਲ ਇਕੱਠੇ ਹੋਣ 3 ਅਤੇ ਅਸੀਂ ਆਪਣੇ ਪਰਮੇਸ਼ੁਰ ਦਾ ਸੰਦੂਕ ਆਪਣੇ ਕੋਲ ਇੱਥੇ ਮੋੜ ਲਿਆਈਏ, ਕਿਉਂ ਜੋ ਅਸੀਂ ਸ਼ਾਊਲ ਦਿਆਂ ਦਿਨਾਂ ਵਿੱਚ ਉਸ ਦੀ ਖੋਜ ਨਾ ਕੀਤੀ 4 ਤਦ ਸਾਰੀ ਸਭਾ ਨੇ ਆਖਿਆ ਕਿ ਅਸੀਂ ਇਸ ਤਰ੍ਹਾਂ ਕਰਾਂਗੇ, ਕਿਉਂਕਿ ਇਹ ਗੱਲ ਸਾਰੇ ਲੋਕਾਂ ਨੂੰ ਚੰਗੀ ਲੱਗੀ। 5 ਅਖ਼ੀਰ, ਦਾਊਦ ਨੇ ਸਾਰੇ ਇਸਰਾਏਲ ਨੂੰ ਮਿਸਰ ਦੇ ਸ਼ਹਿਰਾਂ ਤੋਂ ਹਮਾਥ ਦੇ ਰਸਤੇ ਤੱਕ ਇਕੱਠਾ ਕੀਤਾ, ਤਾਂ ਕਿ ਪਰਮੇਸ਼ੁਰ ਦੇ ਸੰਦੂਕ ਨੂੰ ਕਿਰਯਥ-ਯਾਰੀਮ ਤੋਂ ਲਿਆਉਣ 6 ਅਤੇ ਦਾਊਦ ਅਤੇ ਸਾਰਾ ਇਸਰਾਏਲ ਬਆਲਾਹ ਨੂੰ ਅਰਥਾਤ ਕਿਰਯਥ-ਯਾਰੀਮ ਨੂੰ ਜੋ ਯਹੂਦਾਹ ਵਿੱਚ ਹੈ ਚੜ੍ਹ ਗਏ, ਤਾਂ ਕਿ ਉੱਥੋਂ ਪਰਮੇਸ਼ੁਰ ਦੇ ਸੰਦੂਕ ਨੂੰ ਲਿਆਉਣ ਅਰਥਾਤ ਉਸ ਯਹੋਵਾਹ ਦੇ ਸੰਦੂਕ ਨੂੰ, ਜਿਹੜਾ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਜਿੱਥੇ ਉਸ ਦਾ ਨਾਮ ਲਿਆ ਜਾਂਦਾ ਹੈ 7 ਅਤੇ ਉਨ੍ਹਾਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਅਬੀਨਾਦਾਬ ਦੇ ਘਰੋਂ ਕੱਢ ਕੇ ਇੱਕ ਨਵੀਂ ਬੈਲ ਗੱਡੀ ਉੱਤੇ ਰੱਖਿਆ ਅਤੇ ਊਜ਼ਾਹ ਅਤੇ ਅਹਯੋ ਬੈਲ ਗੱਡੀ ਨੂੰ ਹੱਕਦੇ ਸਨ 8 ਅਤੇ ਦਾਊਦ ਅਤੇ ਸਾਰਾ ਇਸਰਾਏਲ ਪਰਮੇਸ਼ੁਰ ਦੇ ਅੱਗੇ ਆਪਣੇ ਸਾਰੇ ਬਲ ਨਾਲ ਗੀਤ ਅਤੇ ਰਾਗਾਂ ਨੂੰ ਗਾਉਂਦੇ, ਸਿਤਾਰ ਤੇ ਤੰਬੂਰਾ ਅਤੇ ਢੋਲਕ, ਅਤੇ ਛੈਣੇ ਅਤੇ ਤੁਰ੍ਹੀਆਂ ਨੂੰ ਵਜਾਉਂਦੇ ਹੋਏ ਤੁਰੇ। 9 ਅਤੇ ਜਦੋਂ ਉਹ ਕੀਦੋਨ ਦੇ ਪਿੜ ਕੋਲ ਪਹੁੰਚੇ ਤਾਂ ਊਜ਼ਾਹ ਨੇ ਸੰਦੂਕ ਨੂੰ ਸੰਭਾਲਣ ਲਈ ਆਪਣਾ ਹੱਥ ਵਧਾਇਆ, ਇਸ ਲਈ ਜੋ ਬਲ਼ਦਾਂ ਨੇ ਠੇਡਾ ਖਾਧਾ ਸੀ 10 ਤਾਂ ਯਹੋਵਾਹ ਦਾ ਕ੍ਰੋਧ ਊਜ਼ਾਹ ਉੱਤੇ ਭੜਕਿਆ ਅਤੇ ਉਸ ਨੇ ਉਹ ਨੂੰ ਮਾਰ ਸੁੱਟਿਆ, ਕਿਉਂਕਿ ਉਸ ਨੇ ਸੰਦੂਕ ਉੱਤੇ ਹੱਥ ਲੰਮਾ ਕੀਤਾ ਸੀ 11 ਅਤੇ ਉਹ ਪਰਮੇਸ਼ੁਰ ਦੇ ਅੱਗੇ ਉੱਥੇ ਹੀ ਮਰ ਗਿਆ, ਤਾਂ ਦਾਊਦ ਦੁਖੀ ਹੋਇਆ ਅਤੇ ਉਹ ਨੇ ਉਸ ਥਾਂ ਦਾ ਨਾਮ ਪਰਸ-ਊਜ਼ਾਹ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਊਜ਼ਾਹ ਨੂੰ ਮਾਰਿਆ, ਇਹ ਨਾਮ ਅੱਜ ਤੱਕ ਪ੍ਰਸਿੱਧ ਹੈ 12 ਅਤੇ ਦਾਊਦ ਉਸ ਦਿਨ ਯਹੋਵਾਹ ਤੋਂ ਡਰ ਗਿਆ ਅਤੇ ਆਖਿਆ, ਮੈਂ ਯਹੋਵਾਹ ਦੇ ਸੰਦੂਕ ਨੂੰ ਆਪਣੇ ਕੋਲ ਕਿਵੇਂ ਲਿਆਵਾਂ? 13 ਸੋ ਦਾਊਦ ਸੰਦੂਕ ਨੂੰ ਆਪਣੇ ਕੋਲ ਦਾਊਦ ਦੇ ਨਗਰ ਵਿੱਚ ਨਾ ਲਿਆਇਆ, ਸਗੋਂ ਗਿੱਤੀ ਓਬੇਦ-ਅਦੋਮ ਦੇ ਘਰ ਵਿੱਚ ਉਸ ਨੂੰ ਰੱਖ ਛੱਡਿਆ 14 ਅਤੇ ਪਰਮੇਸ਼ੁਰ ਦਾ ਸੰਦੂਕ ਓਬੇਦ-ਅਦੋਮ ਦੇ ਘਰਾਣੇ ਕੋਲ ਉਸ ਦੇ ਘਰ ਵਿੱਚ ਤਿੰਨਾਂ ਮਹੀਨਿਆਂ ਤੱਕ ਰਿਹਾ, ਅਤੇ ਯਹੋਵਾਹ ਨੇ ਓਬੇਦ-ਅਦੋਮ ਦੇ ਘਰ ਨੂੰ ਅਤੇ ਉਸ ਦੀਆਂ ਸਾਰੀਆਂ ਵਸਤਾਂ ਨੂੰ ਬਰਕਤ ਦਿੱਤੀ।

<- 1 ਇਤਿਹਾਸ 121 ਇਤਿਹਾਸ 14 ->