Link to home pageLanguagesLink to all Bible versions on this site
26
ਹੈਕਲ ਦੇ ਦਰਬਾਨ
1 ਦਰਬਾਨਾਂ ਦੇ ਦਲਾਂ ਦੇ ਬਾਰੇ, ਕਾਰਾਹੀਆਂ ਵਿੱਚੋਂ ਮਸ਼ਲਮਯਾਹ ਕੋਰੇ ਦਾ ਪੁੱਤਰ ਜਿਹੜਾ ਆਸਾਫ਼ ਦੇ ਪੁੱਤਰਾਂ ਵਿੱਚੋਂ ਸੀ 2 ਅਤੇ ਮਸ਼ਲਮਯਾਹ ਦੇ ਪੁੱਤਰ ਜ਼ਕਰਯਾਹ ਪਹਿਲੌਠਾ, ਯਦੀਏਲ ਦੂਜਾ, ਜ਼ਬਦਯਾਹ ਤੀਜਾ, ਯਥਨੀਏਲ ਚੌਥਾ, 3 ਏਲਾਮ ਪੰਜਵਾਂ, ਯਹੋਹਾਨਾਨ ਛੇਵਾਂ, ਅਲਯਹੋਏਨਈ ਸੱਤਵਾਂ 4 ਓਬੇਦ-ਅਦੋਮ ਦੇ ਪੁੱਤਰ, ਸ਼ਮਅਯਾਹ ਪਹਿਲੌਠਾ, ਯਹੋਜ਼ਾਬਾਦ ਦੂਜਾ, ਯੋਆਹ ਤੀਜਾ, ਤੇ ਸਾਕਾਰ ਚੌਥਾ ਤੇ ਨਥਨਏਲ ਪੰਜਵਾਂ, 5 ਅੰਮੀਏਲ ਛੇਵਾਂ, ਯਿੱਸਾਕਾਰ ਸੱਤਵਾਂ, ਪਉਲਥਈ ਅੱਠਵਾਂ ਕਿਉਂ ਜੋ ਪਰਮੇਸ਼ੁਰ ਨੇ ਉਹ ਨੂੰ ਬਰਕਤ ਦਿੱਤੀ 6 ਅਤੇ ਉਹ ਦੇ ਪੁੱਤਰ ਸ਼ਮਅਯਾਹ ਲਈ ਪੁੱਤਰ ਜੰਮੇ ਜਿਹੜੇ ਆਪਣੇ ਪਿਤਾ ਦੇ ਘਰਾਣੇ ਉੱਤੇ ਰਾਜ ਕਰਦੇ ਸਨ, ਕਿਉਂ ਜੋ ਉਹ ਮਹਾਂ ਸੂਰਬੀਰ ਸਨ 7 ਸ਼ਮਅਯਾਹ ਦੇ ਪੁੱਤਰ, ਆਥਨੀ ਤੇ ਰਫਾਏਲ ਤੇ ਓਬੇਦ, ਅਲਜ਼ਾਬਾਦ ਜਿਹ ਦੇ ਭਰਾ ਸੂਰਮੇ ਸਨ, ਅਲੀਹੂ ਤੇ ਸਮਕਯਾਹ 8 ਇਹ ਸਭ ਓਬੇਦ-ਅਦੋਮ ਦੇ ਪੁੱਤਰਾਂ ਵਿੱਚੋਂ ਸਨ। ਇਹ ਤੇ ਉਨ੍ਹਾਂ ਦੇ ਪੁੱਤਰ ਤੇ ਉਨ੍ਹਾਂ ਦੇ ਭਰਾ ਸੇਵਾ ਲਈ ਬਲਵਾਨ ਤੇ ਸ਼ਕਤੀਮਾਨ ਸਨ। ਓਬੇਦ ਅਦੋਮ ਤੋਂ ਬਾਹਠ ਜਣੇ ਸਨ 9 ਅਤੇ ਮਸ਼ਲਮਯਾਹ ਦੇ ਪੁੱਤਰ ਤੇ ਭਰਾ ਅਠਾਰਾਂ ਮਹਾਂ ਬਲਵਾਨ ਸਨ 10 ਅਤੇ ਮਰਾਰੀਆਂ ਵਿੱਚੋਂ ਹੋਸਾਹ ਦੇ ਪੁੱਤਰ ਸਨ, ਸ਼ਿਮਰੀ ਮੁਖੀਆ ਉਹ ਤਾਂ ਪਹਿਲੌਠਾ ਨਹੀਂ ਸੀ ਪਰ ਤਾਂ ਵੀ ਉਹ ਦੇ ਪਿਤਾ ਨੇ ਉਹ ਨੂੰ ਮੁਖੀਆ ਠਹਿਰਾਇਆ ਸੀ 11 ਹਿਲਕੀਯਾਹ ਦੂਜਾ, ਟਬਲਯਾਹ ਤੀਜਾ, ਜ਼ਕਰਯਾਹ ਚੌਥਾ। ਹੋਸਾਹ ਦੇ ਸਾਰੇ ਪੁੱਤਰ ਤੇ ਭਰਾ ਤੇਰ੍ਹਾਂ ਸਨ। 12 ਇਨ੍ਹਾਂ ਵਿੱਚੋਂ ਅਰਥਾਤ ਮੁਖੀਆਂ ਵਿੱਚੋਂ ਕਈਆਂ ਨੂੰ ਦਰਬਾਨਾਂ ਦੀਆਂ ਵਾਰੀਆਂ ਮਿਲੀਆਂ ਜੋ ਉਹ ਆਪਣੇ ਭਰਾਵਾਂ ਦੇ ਬਰਾਬਰ ਚੌਂਕੀ ਦੇਣ ਅਤੇ ਯਹੋਵਾਹ ਦੇ ਭਵਨ ਵਿੱਚ ਸੇਵਾ ਕਰਨ 13 ਅਤੇ ਉਨ੍ਹਾਂ ਨੇ ਕੀ ਨਿੱਕੇ ਕੀ ਵੱਡੇ ਆਪੋ ਆਪਣੇ ਪਿਤਾਵਾਂ ਦੇ ਘਰਾਣਿਆਂ ਅਨੁਸਾਰ ਹਰੇਕ ਫਾਟਕ ਲਈ ਪਰਚੀਆਂ ਪਈਆਂ 14 ਚੜ੍ਹਦੀ ਵੱਲ ਦੀ ਪਰਚੀ ਸ਼ਲਮਯਾਹ ਦੀ ਨਿੱਕਲੀ ਤਾਂ ਉਨ੍ਹਾਂ ਨੇ ਉਹ ਦੇ ਪੁੱਤਰ ਜ਼ਕਰਯਾਹ ਲਈ ਜਿਹੜਾ ਬੁੱਧਵਾਨ ਸਲਾਹਕਾਰ ਸੀ ਪਰਚੀ ਪਾਈ ਅਤੇ ਉਹ ਦੀ ਪਰਚੀ ਉੱਤਰ ਦਿਸ਼ਾ ਦੀ ਨਿੱਕਲੀ 15 ਓਬੇਦ-ਅਦੋਮ ਨੂੰ ਦੱਖਣ ਦਿਸ਼ਾ ਦੀ ਅਤੇ ਉਹ ਦੇ ਪੁੱਤਰਾਂ ਦੇ ਲਈ ਭੰਡਾਰ ਦੀ 16 ਸ਼ੱਪੀਮ ਤੇ ਹੋਸਾਹ ਲਈ ਪੱਛਮ ਦਿਸ਼ਾ ਦੀ ਸ਼ੱਲਕਥ ਦੇ ਫਾਟਕ ਦੇ ਨਾਲ ਜਿੱਥੇ ਸੜਕ ਉਤਾਹਾਂ ਨੂੰ ਜਾਂਦੀ ਹੈ। ਇੱਕ ਪਹਿਰਾ ਦੂਜੇ ਪਹਿਰੇ ਦਾ ਬਰਾਬਰ ਸੀ 17 ਚੜ੍ਹਦੀ ਵੱਲ ਛੇ ਲੇਵੀ ਸਨ, ਉੱਤਰ ਪਾਸੇ ਹਰ ਰੋਜ਼ ਚਾਰ, ਦੱਖਣ ਵੱਲ ਹਰ ਰੋਜ਼ ਚਾਰ ਅਤੇ ਭੰਡਾਰ ਦੇ ਲਈ ਦੋ-ਦੋ 18 ਪਰਬਾਰ ਲਈ ਪੱਛਮ ਵੱਲ ਚਾਰ ਸੜਕ ਕੋਲ ਅਤੇ ਪਰਬਾਰ ਲਈ ਦੋ 19 ਕਾਰਾਹੀਆਂ ਤੇ ਮਰਾਰੀਆਂ ਦੇ ਦਰਬਾਨਾਂ ਦੇ ਹਿੱਸੇ ਇਹ ਸਨ।
ਹੈਕਲ ਦੀ ਸੇਵਾ ਦੇ ਹੋਰ ਕੰਮ
20 ਲੇਵੀਆਂ ਵਿੱਚੋਂ ਅਹੀਯਾਹ ਪਰਮੇਸ਼ੁਰ ਦੇ ਭਵਨ ਦੇ ਖ਼ਜ਼ਾਨੇ ਉੱਤੇ ਅਤੇ ਪਵਿੱਤਰ ਚੀਜ਼ਾਂ ਦੇ ਖ਼ਜ਼ਾਨੇ ਉੱਤੇ ਵੀ ਸਨ 21 ਲਅਦਾਨ ਦੇ ਪੁੱਤਰਾਂ ਦੇ ਵਿਖੇ ਲਅਦਾਨ ਗੇਰਸ਼ੋਨੀ ਦੇ ਪੁੱਤਰ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਤੇ ਲਅਦਾਨ ਗੇਰਸ਼ੋਨੀ ਦਾ ਪੁੱਤਰ ਯਹੀਏਲੀ ਸੀ 22 ਯਹੀਏਲੀ ਦੇ ਪੁੱਤਰ, ਜ਼ੇਥਾਮ ਤੇ ਯੋਏਲ ਉਹ ਦਾ ਭਰਾ ਜਿਹੜੇ ਯਹੋਵਾਹ ਦੇ ਭਵਨ ਦੇ ਖ਼ਜ਼ਾਨੇ ਉੱਤੇ ਸਨ 23 ਅਮਰਾਮੀਆਂ, ਯਿਸਹਾਰੀਆਂ, ਹਬਰੋਨੀਆਂ, ਉੱਜ਼ੀਏਲੀਆਂ ਵਿੱਚੋਂ 24 ਅਤੇ ਸ਼ਬੂਏਲ ਗੇਰਸ਼ੋਮ ਦਾ ਪੁੱਤਰ, ਮੂਸਾ ਦਾ ਪੋਤਾ ਖਜ਼ਾਨੇ ਦਾ ਪ੍ਰਧਾਨ ਸੀ 25 ਅਤੇ ਉਹ ਦੇ ਭਰਾ ਅਲੀਅਜ਼ਰ ਤੋਂ ਰਹਾਬਯਾਹ ਉਹ ਦਾ ਪੁੱਤਰ ਜੰਮਿਆ ਤੇ ਯਸਾਯਾਹ ਉਹ ਦਾ ਪੁੱਤਰ ਤੇ ਯੋਰਾਮ ਉਹ ਦਾ ਪੁੱਤਰ ਤੇ ਜ਼ਿਕਰੀ ਉਹ ਦਾ ਪੁੱਤਰ ਤੇ ਸ਼ਲੋਮੋਥ ਉਹ ਦਾ ਪੁੱਤਰ 26 ਇਹ ਸ਼ਲੋਮੋਥ ਤੇ ਉਹ ਦੇ ਭਰਾ ਸਾਰੀਆਂ ਪਵਿੱਤਰ ਵਸਤਾਂ ਦੇ ਖਜ਼ਾਨੇ ਦੇ ਉੱਤੇ ਸਨ ਜਿਹੜੀਆਂ ਦਾਊਦ ਪਾਤਸ਼ਾਹ ਤੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਤੇ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰਾਂ ਤੇ ਸੈਨਾਪਤੀਆਂ ਨੇ ਅਰਪਣ ਕੀਤੀਆਂ ਸਨ 27 ਲੜਾਈਆਂ ਦੀ ਲੁੱਟ ਵਿੱਚੋਂ ਉਨ੍ਹਾਂ ਨੇ ਪਰਮੇਸ਼ੁਰ ਦੇ ਭਵਨ ਦੇ ਉਸਾਰਨ ਲਈ ਉਨਾਂ ਨੂੰ ਅਰਪਣ ਕੀਤਾ 28 ਨਾਲੇ ਜੋ ਕੁਝ ਸਮੂਏਲ ਅਗੰਮ ਗਿਆਨੀ ਨੇ ਅਤੇ ਕੀਸ਼ ਦੇ ਪੁੱਤਰ ਸ਼ਾਊਲ ਨੇ ਅਤੇ ਨੇਰ ਦੇ ਪੁੱਤਰ ਅਬਨੇਰ ਅਤੇ ਸਰੂਯਾਹ ਦੇ ਪੁੱਤਰ ਯੋਆਬ ਨੇ ਅਰਪਣ ਕੀਤਾ ਸੀ ਅਤੇ ਕਿਸੇ ਦੀ ਪਵਿੱਤਰ ਚੀਜ਼, ਉਹ ਸਭ ਸ਼ਲੋਮੋਥ ਤੇ ਉਹ ਭਰਾਵਾਂ ਦੇ ਹੱਥ ਵਿੱਚ ਸੀ।
ਹੋਰ ਲੇਵੀਆਂ ਦੇ ਫਰਜ਼
29 ਯਿਸਹਾਰੀਆਂ ਵਿੱਚੋਂ ਕਨਨਯਾਹ ਤੇ ਉਹ ਦੇ ਪੁੱਤਰ ਇਸਰਾਏਲ ਦੇ ਬਾਹਰਲੇ ਕੰਮ ਲਈ ਸਨ ਅਰਥਾਤ ਉਹ ਅਹੁਦੇ ਵਾਲੇ ਤੇ ਨਿਆਈਂ ਸਨ 30 ਹਬਰੋਨੀਆਂ ਵਿੱਚੋਂ ਹਸ਼ਬਯਾਹ ਤੇ ਉਹ ਦੇ ਭਰਾ ਇੱਕ ਹਜ਼ਾਰ ਸੱਤ ਸੌ ਸੂਰਮੇ ਉਨ੍ਹਾਂ ਇਸਰਾਏਲੀਆਂ ਉੱਤੇ ਜਿਹੜੇ ਯਰਦਨ ਦੇ ਪਾਰ ਪੱਛਮ ਦੀ ਵੱਲ ਸਨ ਯਹੋਵਾਹ ਦੇ ਸਾਰੇ ਕੰਮ ਅਤੇ ਪਾਤਸ਼ਾਹ ਦੀ ਸੇਵਾ ਦੇ ਲਈ ਦੇਖਭਾਲ ਕਰਦੇ ਸਨ 31 ਹਬਰੋਨੀਆਂ ਵਿੱਚ ਯਰੀਯਾਹ ਹਬਰੋਨੀਆਂ ਦਾ ਮੁਖੀਆ ਉਨ੍ਹਾਂ ਦੇ ਪਿਤਾਵਾਂ ਦੇ ਘਰਾਣਿਆਂ ਦੀਆਂ ਪੀੜ੍ਹੀਆਂ ਅਨੁਸਾਰ ਸੀ। ਦਾਊਦ ਪਾਤਸ਼ਾਹ ਦੇ ਚਾਲ੍ਹੀਵੇਂ ਸਾਲ ਵਿੱਚ ਉਹ ਲੱਭੇ ਗਏ ਅਤੇ ਗਿਲਆਦ ਦੇ ਯਾਜ਼ੇਰ ਵਿੱਚ ਉਨ੍ਹਾਂ ਵਿੱਚੋਂ ਮਹਾਂ ਸੂਰਮੇ ਲੱਭੇ ਗਏ 32 ਅਤੇ ਉਹ ਦੇ ਭਰਾ ਦੋ ਹਜ਼ਾਰ ਸੱਤ ਸੌ ਸੂਰਮੇ ਅਤੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਜਿਨ੍ਹਾਂ ਨੂੰ ਦਾਊਦ ਪਾਤਸ਼ਾਹ ਨੇ ਰਊਬੇਨੀਆਂ ਤੇ ਗਾਦੀਆਂ ਤੇ ਮਨੱਸ਼ੀਆਂ ਦੇ ਅੱਧੇ ਗੋਤ ਉੱਤੇ ਪਰਮੇਸ਼ੁਰ ਦੇ ਸਾਰੇ ਕੰਮਾਂ ਲਈ ਤੇ ਪਾਤਸ਼ਾਹ ਦੇ ਰਾਜ ਕਾਰਜਾਂ ਦੇ ਲਈ ਠਹਿਰਾ ਰੱਖਿਆ।

<- 1 ਇਤਿਹਾਸ 251 ਇਤਿਹਾਸ 27 ->