Link to home pageLanguagesLink to all Bible versions on this site
13
ਪਿਆਰ ਉੱਤਮ ਹੈ
1 ਭਾਵੇਂ ਮੈਂ ਮਨੁੱਖਾਂ ਅਤੇ ਸਵਰਗੀ ਦੂਤਾਂ ਦੀਆਂ ਭਾਸ਼ਾਵਾਂ ਬੋਲਾਂ ਪਰ ਜੇ ਮੇਰੇ ਵਿੱਚ ਪਿਆਰ ਨਾ ਹੋਵੇ ਤਾਂ ਠਣ ਠਣ ਕਰਨ ਵਾਲਾ ਪਿੱਤਲ ਅਥਵਾ ਛਣ ਛਣ ਕਰਨ ਵਾਲਾ ਛੈਣਾ ਬਣਿਆ ਹਾਂ। 2 ਅਤੇ ਭਾਵੇਂ ਮੈਨੂੰ ਭਵਿੱਖਬਾਣੀ ਕਰਨੀ ਆਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਜਾਣਾ ਅਤੇ ਭਾਵੇਂ ਮੈਂ ਪੂਰੀ ਵਿਸ਼ਵਾਸ ਰੱਖਾਂ, ਅਜਿਹੀ ਜੋ ਪਹਾੜਾਂ ਨੂੰ ਹਟਾ ਦੇਵਾਂ ਪਰ ਪਿਆਰ ਨਾ ਰੱਖਾਂ, ਮੈਂ ਕੁਝ ਵੀ ਨਹੀਂ। 3 ਅਤੇ ਭਾਵੇਂ ਮੈਂ ਆਪਣਾ ਸਾਰਾ ਮਾਲ ਖੁਆਉਣ ਲਈ ਪੁੰਨ ਕਰ ਦਿਆਂ ਅਤੇ ਭਾਵੇਂ ਮੈਂ ਆਪਣਾ ਸਰੀਰ ਸੜਨ ਲਈ ਦੇ ਦਿਆਂ ਪਰ ਪਿਆਰ ਨਾ ਰੱਖਾਂ, ਤਾਂ ਕੁਝ ਵੀ ਲਾਭ ਨਹੀਂ। 4 ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ। ਪਿਆਰ ਖੁਣਸ ਨਹੀਂ ਕਰਦਾ। ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ। 5 ਕੁਚੱਜਿਆਂ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜਦਾ ਨਹੀਂ, ਬੁਰਾ ਨਹੀਂ ਮੰਨਦਾ। 6 ਉਹ ਕੁਧਰਮ ਤੋਂ ਅਨੰਦ ਨਹੀਂ ਹੁੰਦਾ ਸਗੋਂ ਸਚਿਆਈ ਨਾਲ ਅਨੰਦ ਹੁੰਦਾ ਹੈ। 7 ਸਭ ਕੁਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁਝ ਸਹਿ ਲੈਂਦਾ। 8 ਪਿਆਰ ਕਦੇ ਟਲਦਾ ਨਹੀਂ, ਪਰ ਭਾਵੇਂ ਅਗੰਮ ਵਾਕ ਹੋਣ ਉਹ ਮੁੱਕ ਜਾਣਗੇ, ਭਾਵੇਂ ਭਾਸ਼ਾ ਹੋਣ ਉਹ ਜਾਂਦੀਆਂ ਰਹਿਣਗੀਆਂ, ਭਾਵੇਂ ਗਿਆਨ ਹੋਵੇ ਉਹ ਮੁੱਕ ਜਾਵੇਗਾ। 9 ਅਸੀਂ ਤਾਂ ਕੁਝ ਜਾਣਦੇ ਹਾਂ ਅਤੇ ਕੁਝ ਭਵਿੱਖਬਾਣੀ ਬੋਲਦੇ ਹਾਂ। 10 ਪਰ ਜਦ ਸੰਪੂਰਨ ਆਵੇ ਤਦ ਅਧੂਰਾ ਮੁੱਕ ਜਾਵੇਗਾ। 11 ਜਦ ਮੈਂ ਨਿਆਣਾ ਸੀ ਤਦ ਨਿਆਣੇ ਦੀ ਤਰ੍ਹਾਂ ਬੋਲਦਾ, ਨਿਆਣੇ ਦੀ ਤਰ੍ਹਾਂ ਸਮਝਦਾ ਅਤੇ ਨਿਆਣੇ ਦੀ ਤਰ੍ਹਾਂ ਜਾਂਚਦਾ ਸੀ। ਹੁਣ ਮੈਂ ਸਿਆਣਾ ਹੋ ਗਿਆ ਹਾਂ ਤਾਂ ਮੈਂ ਨਿਆਣਪੁਣੇ ਦੀਆਂ ਗੱਲਾਂ ਛੱਡ ਦਿੱਤੀਆਂ ਹਨ। 12 ਇਸ ਵੇਲੇ ਤਾਂ ਅਸੀਂ ਸ਼ੀਸ਼ੇ ਵਿੱਚ ਧੁੰਦਲਾ ਜਿਹਾ ਵੇਖਦੇ ਹਾਂ ਪਰ ਉਸ ਸਮੇਂ ਆਹਮੋਂ-ਸਾਹਮਣੇ ਵੇਖਾਂਗੇ। ਇਸ ਵੇਲੇ ਮੈਂ ਕੁਝ ਜਾਣਦਾ ਹਾਂ ਪਰ ਓਸ ਵੇਲੇ ਉਹੋ ਜਿਹਾ ਜਾਣਾਂਗਾ ਜਿਹੋ ਜਿਹਾ ਮੈਂ ਵੀ ਜਾਣਿਆ ਗਿਆ ਹਾਂ। 13 ਹੁਣ ਵਿਸ਼ਵਾਸ, ਆਸ, ਪਿਆਰ, ਇਹ ਤਿੰਨੇ ਬਣੇ ਰਹਿੰਦੇ ਹਨ ਪਰ ਇਹਨਾਂ ਵਿੱਚੋਂ ਉੱਤਮ ਪਿਆਰ ਹੀ ਹੈ।

<- ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 12ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 14 ->