20 ਪਰ ਹੁਣ ਮਸੀਹ ਤਾਂ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਸੁੱਤਿਆਂ ਹੋਇਆਂ ਦਾ ਪਹਿਲਾ ਫਲ ਹੈ! 21 ਜਾਂ ਮਨੁੱਖ ਦੇ ਰਾਹੀਂ ਮੌਤ ਹੋਈ ਤਾਂ ਮਨੁੱਖ ਹੀ ਦੇ ਰਾਹੀਂ ਮੁਰਦਿਆਂ ਦਾ ਜੀ ਉੱਠਣਾ ਵੀ ਹੋਇਆ। 22 ਜਿਸ ਤਰ੍ਹਾਂ ਆਦਮ ਵਿੱਚ ਸੱਭੇ ਮਰਦੇ ਹਨ ਉਸੇ ਤਰ੍ਹਾਂ ਮਸੀਹ ਵਿੱਚ ਸੱਭੇ ਜਿਉਂਦੇ ਹੋ ਜਾਣਗੇ। 23 ਪਰ ਹਰੇਕ ਆਪੋ-ਆਪਣੀ ਵਾਰੀ ਸਿਰ। ਪਹਿਲਾ ਫਲ ਮਸੀਹ, ਫਿਰ ਜਿਹੜੇ ਮਸੀਹ ਦੇ ਹਨ ਉਹ ਦੇ ਆਉਣ ਦੇ ਵੇਲੇ। 24 ਉਹ ਦੇ ਮਗਰੋਂ ਅੰਤ ਹੈ। ਤਦ ਉਹ ਰਾਜ ਨੂੰ ਪਰਮੇਸ਼ੁਰ ਅਤੇ ਪਿਤਾ ਦੇ ਹੱਥ ਸੌਂਪ ਦੇਵੇਗਾ, ਜਦ ਉਹ ਨੇ ਹਰੇਕ ਹਕੂਮਤ ਅਤੇ ਹਰੇਕ ਇਖ਼ਤਿਆਰ ਅਤੇ ਸਮਰੱਥਾ ਨੂੰ ਨਾਸ ਕਰ ਦਿੱਤਾ ਹੋਵੇਗਾ। 25 ਕਿਉਂਕਿ ਜਿੰਨਾਂ ਚਿਰ ਉਹ ਸਾਰੇ ਵੈਰੀਆਂ ਨੂੰ ਆਪਣੇ ਪੈਰਾਂ ਹੇਠਾਂ ਨਾ ਕਰ ਲਵੇ ਉਨੀਂ ਦੇਰ ਉਸ ਨੇ ਰਾਜ ਕਰਨਾ ਹੈ। 26 ਆਖਰੀ ਵੈਰੀ ਜਿਹ ਦਾ ਨਾਸ ਹੋਣਾ ਹੈ ਸੋ ਮੌਤ ਹੈ। 27 “ਉਸ ਨੇ ਸਭ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ”। ਪਰ ਜਾਂ ਉਹ ਕਹਿੰਦਾ ਹੈ ਜੋ ਸਭ ਕੁਝ ਹੇਠ ਕੀਤਾ ਗਿਆ ਹੈ ਤਾਂ ਪ੍ਰਗਟ ਹੈ ਕਿ ਜਿਸ ਨੇ ਸਭ ਕੁਝ ਮਸੀਹ ਦੇ ਹੇਠ ਕਰ ਦਿੱਤਾ ਉਹ ਆਪ ਹੇਠ ਹੋਣ ਤੋਂ ਰਹਿਤ ਹੈ। 28 ਅਤੇ ਜਾਂ ਸਭ ਕੁਝ ਉਹ ਦੇ ਅਧੀਨ ਕੀਤਾ ਗਿਆ ਹੋਵੇਗਾ ਤਾਂ ਪ੍ਰਭੂ ਆਪ ਵੀ ਉਸ ਦੇ ਅਧੀਨ ਹੋਵੇਗਾ ਜਿਸ ਨੇ ਸਭ ਕੁਝ ਉਹ ਦੇ ਅਧੀਨ ਕਰ ਦਿੱਤਾ ਜੋ ਪਰਮੇਸ਼ੁਰ ਸਭਨਾਂ ਵਿੱਚ ਸਭ ਕੁਝ ਹੋਵੇ।
29 ਨਹੀਂ ਤਾਂ ਜਿਹੜੇ ਮੁਰਦਿਆਂ ਦੇ ਲਈ ਬਪਤਿਸਮਾ ਲੈਂਦੇ ਹਨ, ਉਹ ਕੀ ਕਰਨਗੇ? ਜੇ ਮੁਰਦੇ ਮੂਲੋਂ ਜੀ ਨਹੀਂ ਉੱਠਦੇ ਤਾਂ ਉਨ੍ਹਾਂ ਦੇ ਲਈ ਉਹ ਕਿਉਂ ਬਪਤਿਸਮਾ ਲੈਂਦੇ ਹਨ? 30 ਅਸੀਂ ਵੀ ਹਰ ਘੜੀ ਦੁੱਖ ਵਿੱਚ ਕਿਉਂ ਪਏ ਰਹਿੰਦੇ ਹਾਂ? 31 ਹੇ ਭਰਾਵੋ, ਤੁਹਾਡੇ ਹੱਕ ਵਿੱਚ ਜਿਹੜਾ ਘਮੰਡ ਮੈਂ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਕਰਦਾ ਹਾਂ ਉਹ ਦੀ ਸਹੁੰ ਹੈ ਜੋ ਮੈਂ ਹਰ ਰੋਜ਼ ਮਰਦਾ ਹਾਂ। 32 ਜੇ ਆਦਮੀ ਦੀ ਤਰ੍ਹਾਂ ਮੈਂ ਅਫ਼ਸੁਸ ਵਿੱਚ ਬੁਰਿਆਰਾਂ ਨਾਲ ਲੜਿਆ ਤਾਂ ਮੈਨੂੰ ਕੀ ਲਾਭ ਹੈ? ਜੇ ਮੁਰਦੇ ਨਹੀਂ ਜੀ ਉੱਠਦੇ ਤਾਂ ਆਓ ਅਸੀਂ ਖਾਈਏ ਪੀਵੀਏ ਕਿਉਂ ਜੋ ਕੱਲ ਤਾਂ ਅਸੀਂ ਮਰਨਾ ਹੈ 33 ਧੋਖਾ ਨਾ ਖਾਓ, ਬੁਰੀ ਸੰਗਤ ਚੰਗੇ ਚਾਲ-ਚਲਣ ਨੂੰ ਵਿਗਾੜ ਦਿੰਦੀ ਹੈ। 34 ਤੁਸੀਂ ਧਾਰਮਿਕਤਾ ਲਈ ਸਮਝ ਰੱਖੋ ਅਤੇ ਪਾਪ ਨਾ ਕਰੋ ਕਿਉਂ ਜੋ ਕਈਆਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ। ਮੈਂ ਤੁਹਾਡੀ ਸ਼ਰਮ ਲਈ ਇਹ ਆਖਦਾ ਹਾਂ।
50 ਹੁਣ ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਮਾਸ ਅਤੇ ਲਹੂ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋ ਸਕਦੇ, ਨਾ ਵਿਨਾਸ਼ ਅਵਿਨਾਸ਼ ਦਾ ਅਧਿਕਾਰੀ ਹੁੰਦਾ ਹੈ। 51 ਵੇਖੋ, ਮੈਂ ਤੁਹਾਨੂੰ ਇੱਕ ਭੇਤ ਦੱਸਦਾ ਹਾਂ ਜੋ ਅਸੀਂ ਸਾਰੇ ਨਹੀਂ ਸੌਂਵਾਂਗੇ। 52 ਪਰ ਸਾਰੇ ਪਲ ਭਰ ਵਿੱਚ ਅੱਖ ਦੀ ਝਮਕ ਵਿੱਚ ਆਖਰੀ ਤੁਰ੍ਹੀ ਫੂਕਦਿਆਂ ਸਾਰ ਬਦਲ ਜਾਂਵਾਂਗੇ। ਤੁਰ੍ਹੀ ਫੂਕੀ ਜਾਵੇਗੀ ਅਤੇ ਮੁਰਦੇ ਅਵਿਨਾਸ਼ੀ ਹੋ ਕੇ ਜੀ ਉੱਠਣਗੇ ਅਤੇ ਅਸੀਂ ਬਦਲ ਜਾਂਵਾਂਗੇ। 53 ਕਿਉਂ ਜੋ ਜ਼ਰੂਰ ਹੈ ਕਿ ਨਾਸਵਾਨ ਅਵਿਨਾਸ਼ ਨੂੰ ਪਹਿਨ ਲਵੇ ਅਤੇ ਇਹ ਮਰਨਹਾਰ ਅਮਰਤਾ ਨੂੰ ਪਹਿਨ ਲਵੇ। 54 ਪਰ ਜਾਂ ਇਹ ਨਾਸਵਾਨ ਅਵਿਨਾਸ਼ ਨੂੰ ਅਤੇ ਇਹ ਮਰਨਹਾਰ ਅਮਰਤਾ ਨੂੰ ਪਹਿਨ ਲਵੇਗਾ ਤਾਂ ਉਹ ਗੱਲ ਜਿਹੜੀ ਲਿਖੀ ਹੋਈ ਹੈ ਪੂਰੀ ਹੋ ਜਾਵੇਗੀ, ਮੌਤ ਫਤਹ ਦੀ ਬੁਰਕੀ ਹੋ ਗਈ। 55 ਹੇ ਮੌਤ, ਤੇਰੀ ਫਤਹ ਕਿੱਥੇ ਹੈ? ਹੇ ਮੌਤ, ਤੇਰਾ ਡੰਗ ਕਿੱਥੇ ਹੈ?।
56 ਮੌਤ ਦਾ ਡੰਗ ਪਾਪ ਹੈ ਅਤੇ ਪਾਪ ਦਾ ਜ਼ੋਰ ਬਿਵਸਥਾ ਹੈ। 57 ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਸਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਫਤਹ ਬਖ਼ਸ਼ਦਾ ਹੈ! 58 ਸੋ ਹੇ ਮੇਰੇ ਪਿਆਰੇ ਭਰਾਵੋ, ਤੁਸੀਂ ਸਥਿਰ ਅਤੇ ਅਡੋਲ ਹੋਵੋ ਅਤੇ ਪ੍ਰਭੂ ਦੇ ਕੰਮ ਵਿੱਚ ਸਦਾ ਵੱਧਦੇ ਜਾਓ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਪ੍ਰਭੂ ਵਿੱਚ ਤੁਹਾਡੀ ਮਿਹਨਤ ਵਿਅਰਥ ਨਹੀਂ ਹੈ।
<- ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 14ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 16 ->