6 ਤਦ ਯੋਨਾਥਾਨ ਨੇ ਉਸ ਜੁਆਨ ਨੂੰ ਜੋ ਉਹ ਦੇ ਸ਼ਸਤਰ ਚੁੱਕਦਾ ਸੀ ਆਖਿਆ, ਚੱਲ ਅਸੀਂ ਉੱਥੇ ਉਨ੍ਹਾਂ ਅਸੁੰਨਤੀਆਂ ਦੀ ਚੌਂਕੀ ਵੱਲ ਚੱਲੀਏ, ਕੀ ਜਾਣੀਏ ਜੋ ਯਹੋਵਾਹ ਸਾਡੀ ਮਦਦ ਕਰੇ ਕਿਉਂ ਜੋ ਯਹੋਵਾਹ ਲਈ ਕੁਝ ਔਖਾ ਨਹੀਂ ਜੋ ਬਹੁਤਿਆਂ ਨਾਲ ਜਾਂ ਥੋੜ੍ਹੇ ਲੋਕਾਂ ਦੇ ਰਾਹੀਂ ਛੁਟਕਾਰਾ ਦੇਵੇ। 7 ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਉਸ ਨੂੰ ਆਖਿਆ, ਜੋ ਤੁਹਾਡੇ ਮਨ ਵਿੱਚ ਹੈ ਸੋ ਕਰੋ; ਤੁਰੋ ਅਤੇ ਵੇਖੋ, ਮੈਂ ਤਾਂ ਤੁਹਾਡੀ ਮਰਜ਼ੀ ਦੇ ਅਨੁਸਾਰ ਤੁਹਾਡੇ ਨਾਲ ਹੀ ਹਾਂ। 8 ਤਦ ਯੋਨਾਥਾਨ ਬੋਲਿਆ, ਵੇਖ, ਅਸੀਂ ਉਨ੍ਹਾਂ ਲੋਕਾਂ ਕੋਲ ਪਾਰ ਲੰਘ ਕੇ ਉਨ੍ਹਾਂ ਕੋਲ ਆਪਣੇ ਆਪ ਨੂੰ ਪ੍ਰਗਟ ਕਰਾਂਗੇ। 9 ਜੇ ਉਹ ਸਾਨੂੰ ਇਹ ਆਖਣ, ਜਦ ਤੱਕ ਅਸੀਂ ਤੁਹਾਡੇ ਕੋਲ ਨਾ ਆਈਏ ਠਹਿਰ ਜਾਓ ਤਾਂ ਅਸੀਂ ਆਪਣੇ ਥਾਂ ਖੜ੍ਹੇ ਰਹਾਂਗੇ ਅਤੇ ਉਨ੍ਹਾਂ ਉੱਤੇ ਚੜਾਈ ਨਾ ਕਰਾਂਗੇ। 10 ਪਰ ਜੇ ਉਹ ਐਉਂ ਆਖਣ, ਸਾਡੇ ਕੋਲ ਚੜ੍ਹ ਆਓ ਤਾਂ ਅਸੀਂ ਚੜ੍ਹਾਂਗੇ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਸਾਡੇ ਹੱਥ ਸੌਂਪ ਦਿੱਤਾ ਹੈ ਅਤੇ ਇਹ ਸਾਡੇ ਲਈ ਇੱਕ ਨਿਸ਼ਾਨੀ ਹੋਵੇਗੀ। 11 ਤਦ ਉਹਨਾਂ ਦੋਹਾਂ ਨੇ ਫ਼ਲਿਸਤੀਆਂ ਦੀ ਚੌਂਕੀ ਅੱਗੇ ਆਪਣੇ ਆਪ ਨੂੰ ਪਰਗਟ ਕੀਤਾ ਅਤੇ ਫ਼ਲਿਸਤੀ ਬੋਲੇ, ਵੇਖੋ, ਇਬਰਾਨੀ ਉਨ੍ਹਾਂ ਖੁੱਡਾਂ ਵਿੱਚੋਂ ਨਿੱਕਲੇ ਆਉਂਦੇ ਹਨ ਜਿੱਥੇ ਉਹ ਲੁਕੇ ਸਨ। 12 ਤਦ ਚੌਂਕੀ ਦੇ ਮਨੁੱਖਾਂ ਨੇ ਯੋਨਾਥਾਨ ਅਤੇ ਉਹ ਦੇ ਸ਼ਸਤਰ ਚੁੱਕਣ ਵਾਲੇ ਨੂੰ ਆਖਿਆ, ਸਾਡੇ ਕੋਲ ਚੜ੍ਹ ਆਓ ਤਾਂ ਅਸੀਂ ਤੁਹਾਨੂੰ ਇੱਕ ਗੱਲ ਦੱਸਾਂਗੇ। ਸੋ ਯੋਨਾਥਾਨ ਨੇ ਆਪਣੇ ਸ਼ਸਤਰ ਚੁੱਕਣ ਵਾਲੇ ਨੂੰ ਆਖਿਆ, ਹੁਣ ਮੇਰੇ ਮਗਰ ਚੜ੍ਹ ਆ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਇਸਰਾਏਲ ਦੇ ਵੱਸ ਪਾ ਦਿੱਤਾ ਹੈ। 13 ਅਤੇ ਯੋਨਾਥਾਨ ਆਪਣੇ ਹੱਥਾਂ ਅਤੇ ਪੈਰਾਂ ਦੇ ਭਾਰ ਚੜ੍ਹ ਗਿਆ, ਅਤੇ ਉਹ ਦਾ ਸ਼ਸਤਰ ਚੁੱਕਣ ਵਾਲਾ ਉਹ ਦੇ ਮਗਰ ਹੋਇਆ ਅਤੇ ਉਹ ਯੋਨਾਥਾਨ ਦੇ ਅੱਗੇ ਡਿੱਗਦੇ ਜਾਂਦੇ ਸਨ ਅਤੇ ਉਹ ਦਾ ਸ਼ਸਤਰ ਚੁੱਕਣ ਵਾਲਾ ਵੀ ਉਹ ਦੇ ਮਗਰ-ਮਗਰ ਮਾਰੀ ਜਾਂਦਾ ਸੀ। 14 ਸੋ ਇਹ ਪਹਿਲੀ ਮਾਰ ਜੋ ਯੋਨਾਥਾਨ ਤੇ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਕੀਤੀ ਵੀਹ ਕੁ ਮਨੁੱਖਾਂ ਦੀ ਸੀ ਅਤੇ ਅੱਧੀ ਕੁ ਬਿਘਾ ਪੈਲੀ[a] ਵਿੱਚ ਹੋਈ। 15 ਤਦ ਡੇਰੇ ਅਤੇ ਮੈਦਾਨ ਅਤੇ ਸਾਰਿਆਂ ਲੋਕਾਂ ਵਿੱਚ ਕੰਬਣੀ ਛਿੜ ਪਈ ਅਤੇ ਉਹ ਚੌਂਕੀ ਵਾਲੇ ਅਤੇ ਲੁਟੇਰੇ ਵੀ ਕੰਬੇ ਅਤੇ ਧਰਤੀ ਵਿੱਚ ਭੂਚਾਲ ਆਇਆ ਅਤੇ ਇਹ ਜਾਣੋ ਪਰਮੇਸ਼ੁਰ ਵੱਲੋਂ ਕੰਬਣੀ[b] ਸੀ।
31 ਸੋ ਉਹਨਾਂ ਨੇ ਉਸ ਦਿਨ ਮਿਕਮਾਸ਼ ਤੋਂ ਲੈ ਕੇ ਅੱਯਾਲੋਨ ਤੱਕ ਫ਼ਲਿਸਤੀਆਂ ਨੂੰ ਮਾਰਿਆ ਸੋ ਲੋਕ ਬਹੁਤ ਥੱਕੇ ਪਏ ਸਨ। 32 ਲੋਕ ਲੁੱਟ ਦੇ ਮਾਲ ਉੱਤੇ ਆਣ ਪਏ ਅਤੇ ਭੇਡਾਂ ਅਤੇ ਬਲ਼ਦਾਂ ਨੂੰ ਫੜ੍ਹ ਕੇ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਵੱਢ ਕੇ ਲਹੂ ਸਮੇਤ ਖਾ ਗਏ। 33 ਜਦ ਸ਼ਾਊਲ ਨੂੰ ਖ਼ਬਰ ਹੋਈ ਜੋ ਵੇਖੋ, ਲੋਕ ਯਹੋਵਾਹ ਦਾ ਪਾਪ ਕਰਦੇ ਹਨ ਸੋ ਲਹੂ ਸਮੇਤ ਖਾਂਦੇ ਜਾਂਦੇ ਹਨ। ਉਹ ਬੋਲਿਆ, ਤੁਸੀਂ ਪਾਪ ਕੀਤਾ ਸੋ ਮੇਰੇ ਸਾਹਮਣੇ ਇੱਕ ਵੱਡਾ ਪੱਥਰ ਰੇੜ੍ਹ ਲਿਆਓ। 34 ਫੇਰ ਸ਼ਾਊਲ ਨੇ ਆਖਿਆ, ਲੋਕਾਂ ਦੇ ਵਿੱਚ ਫੈਲ ਜਾਓ ਅਤੇ ਉਹਨਾਂ ਨੂੰ ਆਖੋ ਕਿ ਹਰ ਕੋਈ ਮਨੁੱਖ ਆਪੋ ਆਪਣੇ ਬਲ਼ਦ ਅਤੇ ਆਪੋ-ਆਪਣੀ ਭੇਡ ਮੇਰੇ ਕੋਲ ਲੈ ਆਵੇ ਅਤੇ ਐਥੇ ਵੱਢ ਕੇ ਖਾਵੇ ਪਰ ਲਹੂ ਸਮੇਤ ਖਾ ਕੇ ਯਹੋਵਾਹ ਦਾ ਪਾਪ ਨਾ ਕਰੇ। ਉਸ ਰਾਤ ਲੋਕਾਂ ਵਿੱਚੋਂ ਹਰੇਕ ਮਨੁੱਖ ਆਪੋ ਆਪਣੇ ਬਲ਼ਦ ਉੱਥੇ ਲੈ ਆਇਆ ਅਤੇ ਉੱਥੇ ਹੀ ਵੱਢਿਆ। 35 ਅਤੇ ਸ਼ਾਊਲ ਨੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਈ। ਇਹ ਪਹਿਲੀ ਜਗਵੇਦੀ ਹੈ ਜੋ ਉਸ ਨੇ ਯਹੋਵਾਹ ਦੇ ਲਈ ਬਣਾਈ।
36 ਫੇਰ ਸ਼ਾਊਲ ਨੇ ਆਖਿਆ, ਆਓ ਰਾਤ ਨੂੰ ਫ਼ਲਿਸਤੀਆਂ ਦਾ ਪਿੱਛਾ ਕਰੀਏ ਅਤੇ ਸਵੇਰ ਹੋਣ ਤੱਕ ਉਨ੍ਹਾਂ ਨੂੰ ਲੁੱਟੀਏ ਅਤੇ ਉਨ੍ਹਾਂ ਵਿੱਚੋਂ ਇੱਕ ਮਨੁੱਖ ਨੂੰ ਵੀ ਨਾ ਛੱਡੀਏ ਅਤੇ ਉਹ ਬੋਲੇ, ਜੋ ਕੁਝ ਤੁਹਾਨੂੰ ਭਾਵੇ ਸੋ ਕਰੋ। ਤਦ ਜਾਜਕ ਬੋਲਿਆ, ਆਓ, ਪਰਮੇਸ਼ੁਰ ਦੇ ਨੇੜੇ ਹੋਈਏ। 37 ਇਸ ਤੋਂ ਬਾਅਦ ਸ਼ਾਊਲ ਨੇ ਪਰਮੇਸ਼ੁਰ ਤੋਂ ਸਲਾਹ ਪੁੱਛੀ ਕੀ ਮੈਂ ਫ਼ਲਿਸਤੀਆਂ ਦਾ ਪਿੱਛਾ ਕਰਾਂ? ਕੀ ਤੂੰ ਉਨ੍ਹਾਂ ਨੂੰ ਇਸਰਾਏਲ ਦੇ ਹੱਥ ਵਿੱਚ ਸੌਂਪੇਗਾ? ਪਰ ਉਸ ਨੇ ਉਸ ਦਿਨ ਉਹ ਨੂੰ ਕੁਝ ਉੱਤਰ ਨਾ ਦਿੱਤਾ। 38 ਤਦ ਸ਼ਾਊਲ ਨੇ ਆਖਿਆ, ਲੋਕਾਂ ਦੇ ਸਾਰੇ ਸਰਦਾਰ ਮੇਰੇ ਨੇੜੇ ਆਉਣ ਅਤੇ ਵੇਖਣ ਜੋ ਅੱਜ ਦੇ ਦਿਨ ਕਿਵੇਂ ਪਾਪ ਹੋਇਆ ਹੈ। 39 ਕਿਉਂ ਜੋ ਜਿਉਂਦੇ ਯਹੋਵਾਹ ਦੀ ਸਹੁੰ ਜੋ ਇਸਰਾਏਲ ਦਾ ਛੁਟਕਾਰਾ ਕਰਦਾ ਹੈ ਜੇ ਮੇਰੇ ਪੁੱਤਰ ਯੋਨਾਥਾਨ ਤੋਂ ਵੀ ਹੋਵੇ ਤਾਂ ਉਹ ਜ਼ਰੂਰ ਮਾਰਿਆ ਜਾਵੇ ਅਤੇ ਸਾਰਿਆਂ ਲੋਕਾਂ ਵਿੱਚੋਂ ਕਿਸੇ ਮਨੁੱਖ ਨੇ ਉਸ ਦਾ ਉੱਤਰ ਨਾ ਦਿੱਤਾ 40 ਤਦ ਉਸ ਨੇ ਸਾਰੇ ਇਸਰਾਏਲ ਨੂੰ ਆਖਿਆ, ਤੁਸੀਂ ਸਾਰੇ ਇੱਕ ਪਾਸੇ ਹੋਵੋ ਅਤੇ ਮੈਂ ਅਤੇ ਮੇਰਾ ਪੁੱਤਰ ਯੋਨਾਥਾਨ ਦੂਜੇ ਪਾਸੇ ਹੋਈਏ। ਤਦ ਲੋਕ ਸ਼ਾਊਲ ਨੂੰ ਬੋਲੇ, ਜੋ ਤੁਹਾਨੂੰ ਚੰਗਾ ਲੱਗੇ ਉਹੀ ਕਰੋ। 41 ਸ਼ਾਊਲ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਆਖਿਆ, ਸੱਚੀ ਗੱਲ ਦੱਸ। ਤਦ ਸ਼ਾਊਲ ਅਤੇ ਯੋਨਾਥਾਨ ਫੜੇ ਗਏ, ਪਰ ਲੋਕ ਬਚ ਗਏ। 42 ਤਦ ਸ਼ਾਊਲ ਨੇ ਆਖਿਆ ਮੇਰੇ ਅਤੇ ਮੇਰੇ ਪੁੱਤਰ ਯੋਨਾਥਾਨ ਦੇ ਨਾਮ ਉੱਤੇ ਪਰਚੀ ਪਾਓ। ਤਦ ਯੋਨਾਥਾਨ ਦੇ ਨਾਮ ਦੀ ਪਰਚੀ ਨਿੱਕਲੀ।
43 ਸ਼ਾਊਲ ਨੇ ਯੋਨਾਥਾਨ ਨੂੰ ਆਖਿਆ, ਮੈਨੂੰ ਦੱਸ, ਤੂੰ ਕੀ ਕੀਤਾ ਹੈ? ਯੋਨਾਥਾਨ ਨੇ ਉਸ ਨੂੰ ਦੱਸਿਆ ਅਤੇ ਆਖਿਆ, ਮੈਂ ਤਾਂ ਨਿਰੀ ਸੋਟੀ ਦੀ ਨੁੱਕਰ ਨਾਲ ਥੋੜਾ ਜਿਹਾ ਸ਼ਹਿਦ ਚੱਖਿਆ ਸੀ ਅਤੇ ਵੇਖੋ ਮੈਂ ਹੁਣ ਮਰ ਰਿਹਾ ਹਾਂ। 44 ਸ਼ਾਊਲ ਨੇ ਆਖਿਆ, ਮੇਰਾ ਪਰਮੇਸ਼ੁਰ ਮੇਰੇ ਨਾਲ ਅਜਿਹਾ ਹੀ ਕਰੇ ਅਤੇ ਇਸ ਤੋਂ ਵੀ ਵੱਧ ਪਰ ਹੇ ਯੋਨਾਥਾਨ, ਤੈਨੂੰ ਜ਼ਰੂਰ ਮਰਨਾ ਪਵੇਗਾ। 45 ਤਦ ਲੋਕਾਂ ਨੇ ਸ਼ਾਊਲ ਨੂੰ ਆਖਿਆ, ਕੀ ਯੋਨਾਥਾਨ ਮਰ ਜਾਓ ਜਿਸ ਨੇ ਇਸਰਾਏਲ ਦੇ ਲਈ ਅਜਿਹਾ ਵੱਡਾ ਛੁਟਕਾਰਾ ਕੀਤਾ ਹੈ? ਪਰਮੇਸ਼ੁਰ ਨਾ ਕਰੇ! ਜਿਉਂਦੇ ਪਰਮੇਸ਼ੁਰ ਦੀ ਸਹੁੰ, ਉਹ ਦਾ ਇੱਕ ਵਾਲ਼ ਵੀ ਧਰਤੀ ਉੱਤੇ ਨਾ ਡਿੱਗੇਗਾ ਕਿਉਂ ਜੋ ਉਹ ਨੇ ਅੱਜ ਪਰਮੇਸ਼ੁਰ ਦੇ ਨਾਲ ਕੰਮ ਕੀਤਾ ਹੈ। ਸੋ ਲੋਕਾਂ ਨੇ ਯੋਨਾਥਾਨ ਨੂੰ ਬਚਾਇਆ ਜੋ ਉਹ ਮਾਰਿਆ ਨਾ ਗਿਆ। 46 ਫੇਰ ਸ਼ਾਊਲ ਨੇ ਫ਼ਲਿਸਤੀਆਂ ਦਾ ਪਿੱਛਾ ਕਰਨ ਤੋਂ ਹਟ ਕੇ ਉਤਾਹਾਂ ਮੁੜ ਗਿਆ ਅਤੇ ਫ਼ਲਿਸਤੀ ਆਪਣੇ ਥਾਂ ਨੂੰ ਗਏ।
49 ਸ਼ਾਊਲ ਦੇ ਪੁੱਤਰਾਂ ਦੇ ਨਾਮ ਇਹ ਸਨ, ਯੋਨਾਥਾਨ, ਯਿਸ਼ਵੀ, ਮਲਕੀਸ਼ੂਆ ਅਤੇ ਉਹ ਦੀਆਂ ਦੋਹਾਂ ਧੀਆਂ ਦੇ ਨਾਮ ਇਹ ਸਨ, ਵੱਡੀ ਦਾ ਨਾਮ ਮੇਰਬ ਅਤੇ ਛੋਟੀ ਦਾ ਨਾਮ ਮੀਕਲ। 50 ਅਤੇ ਸ਼ਾਊਲ ਦੀ ਪਤਨੀ ਦਾ ਨਾਮ ਅਹੀਨੋਅਮ ਸੀ ਜੋ ਅਹੀਮਅਸ ਦੀ ਧੀ ਸੀ ਅਤੇ ਉਹ ਦੇ ਸੈਨਾਪਤੀ ਦਾ ਨਾਮ ਅਬਨੇਰ ਸੀ ਜੋ ਸ਼ਾਊਲ ਦੇ ਚਾਚੇ ਨੇਰ ਦਾ ਪੁੱਤਰ ਸੀ। 51 ਸ਼ਾਊਲ ਦੇ ਪਿਤਾ ਦਾ ਨਾਮ ਕੀਸ਼ ਸੀ ਅਤੇ ਅਬਨੇਰ ਦਾ ਪਿਤਾ ਨੇਰ ਅਬੀਏਲ ਦਾ ਪੁੱਤਰ ਸੀ।
52 ਸ਼ਾਊਲ ਦੀ ਸਾਰੀ ਉਮਰ ਫ਼ਲਿਸਤੀਆਂ ਨਾਲ ਡਾਢੀ ਲੜਾਈ ਹੁੰਦੀ ਰਹੀ ਅਤੇ ਜਦ ਸ਼ਾਊਲ ਕਿਸੇ ਮਨੁੱਖ ਜਾਂ ਸੂਰਬੀਰ ਮਨੁੱਖ ਨੂੰ ਦੇਖਦਾ ਸੀ ਤਾਂ ਉਹ ਨੂੰ ਆਪਣੇ ਕੋਲ ਰੱਖ ਲੈਂਦਾ ਸੀ।
<- 1 ਸਮੂਏਲ 131 ਸਮੂਏਲ 15 ->