Link to home pageLanguagesLink to all Bible versions on this site
27
ਯਹੂਦਾਹ ਵਿੱਚ ਯੋਥਾਮ ਦਾ ਰਾਜ
2 ਰਾਜਾ 15:32-38

1 ਯੋਥਾਮ ਪੱਚੀਆਂ ਸਾਲਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਯਰੂਸ਼ਾ ਸੀ ਜੋ ਸਾਦੋਕ ਦੀ ਧੀ ਸੀ 2 ਉਹ ਸਭ ਕੁਝ ਜੋ ਉਸ ਦੇ ਪਿਤਾ ਉੱਜ਼ੀਯਾਹ ਨੇ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਨੇ ਵੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ, ਪਰ ਉਹ ਯਹੋਵਾਹ ਦੀ ਹੈਕਲ ਵਿੱਚ ਨਾ ਵੜਿਆ ਅਤੇ ਅਜੇ ਤੱਕ ਲੋਕੀ ਵਿਗੜੀ ਚਾਲ ਚੱਲਦੇ ਸਨ 3 ਉਸ ਨੇ ਯਹੋਵਾਹ ਦੇ ਭਵਨ ਦਾ ਉੱਪਰਲਾ ਫਾਟਕ ਬਣਾਇਆ ਅਤੇ ਓਫ਼ਲ ਦੀ ਕੰਧ ਉੱਤੇ ਉਸ ਨੇ ਬਹੁਤ ਕੁਝ ਬਣਾਇਆ 4 ਉਸ ਨੇ ਯਹੂਦਾਹ ਦੇ ਪਰਬਤ ਵਿੱਚ ਸ਼ਹਿਰ ਬਣਾਏ ਅਤੇ ਜੰਗਲਾਂ ਵਿੱਚ ਕੋਟ ਤੇ ਬੁਰਜ ਬਣਵਾਏ 5 ਉਹ ਅੰਮੋਨੀਆਂ ਦੇ ਰਾਜਾ ਨਾਲ ਵੀ ਲੜਿਆ ਅਤੇ ਉਨ੍ਹਾਂ ਨੂੰ ਜਿੱਤਿਆ ਅਤੇ ਉਸੇ ਸਾਲ ਅੰਮੋਨੀਆਂ ਨੇ ਇੱਕ ਸੌ ਕਿਨਤਾਰ ਚਾਂਦੀ ਅਤੇ ਪੰਝੱਤਰ ਹਜ਼ਾਰ ਮਣ ਕਣਕ ਅਤੇ ਪੰਝੱਤਰ ਹਜ਼ਾਰ ਮਣ ਜੌਂ ਉਹ ਨੂੰ ਦਿੱਤੇ ਅਤੇ ਉੱਨਾ ਹੀ ਅੰਮੋਨੀਆਂ ਨੇ ਦੂਜੇ ਅਤੇ ਤੀਜੇ ਸਾਲ ਵੀ ਉਹ ਨੂੰ ਦਿੱਤਾ 6 ਸੋ ਯੋਥਾਮ ਬਲਵਾਨ ਹੋ ਗਿਆ ਕਿਉਂ ਜੋ ਉਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਪਣੇ ਰਾਹ ਠੀਕ ਕੀਤੇ ਸਨ 7 ਅਤੇ ਯੋਥਾਮ ਦੇ ਬਾਕੀ ਕੰਮ ਅਤੇ ਉਹ ਦੀਆਂ ਸਾਰੀਆਂ ਲੜਾਈਆਂ ਅਤੇ ਉਹ ਦੇ ਵਰਤਾਓ ਵੇਖੋ, ਉਹ ਇਸਰਾਏਲ ਅਤੇ ਯਹੂਦਾਹ ਦੇ ਰਾਜਿਆਂ ਦੀ ਪੋਥੀ ਵਿੱਚ ਲਿਖੇ ਹਨ 8 ਉਹ ਪੱਚੀਆਂ ਸਾਲਾਂ ਦਾ ਸੀ ਜਦੋਂ ਰਾਜ ਕਰਨ ਲੱਗਾ ਅਤੇ ਉਹ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ 9 ਅਤੇ ਯੋਥਾਮ ਮਰ ਕੇ ਆਪਣੇ ਪੁਰਖਿਆਂ ਨਾਲ ਮਿਲ ਗਿਆ, ਉਨ੍ਹਾਂ ਨੇ ਉਹ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਅਤੇ ਉਸ ਦਾ ਪੁੱਤਰ ਆਹਾਜ਼ ਉਸ ਦੇ ਥਾਂ ਰਾਜ ਕਰਨ ਲੱਗਾ।

<- 2 ਇਤਿਹਾਸ 262 ਇਤਿਹਾਸ 28 ->