14 ਵੇਖੋ, ਇਹ ਤੀਜੀ ਵਾਰ ਮੈਂ ਤੁਹਾਡੇ ਕੋਲ ਆਉਣ ਨੂੰ ਤਿਆਰ ਹਾਂ ਅਤੇ ਤੁਹਾਡੇ ਉੱਤੇ ਭਾਰ ਨਾ ਪਾਵਾਂਗਾ ਕਿਉਂ ਜੋ ਮੈਂ ਤੁਹਾਡਾ ਧਨ ਨਹੀਂ ਸਗੋਂ ਤੁਹਾਨੂੰ ਚਾਹੁੰਦਾ ਹਾਂ। ਬਾਲ ਬੱਚਿਆਂ ਨੂੰ ਮਾਤਾ-ਪਿਤਾ ਲਈ ਨਹੀਂ ਸਗੋਂ ਮਾਤਾ-ਪਿਤਾ ਨੂੰ ਬਾਲ ਬੱਚਿਆਂ ਲਈ ਜੋੜਨਾ ਚਾਹੀਦਾ ਹੈ। 15 ਮੈਂ ਤੁਹਾਡੇ ਆਤਮਾ ਲਈ ਬਹੁਤ ਅਨੰਦ ਨਾਲ ਖ਼ਰਚ ਕਰਾਂਗਾ ਅਤੇ ਆਪ ਹੀ ਤੁਹਾਡੇ ਲਈ ਖ਼ਰਚ ਹੋ ਜਾਂਵਾਂਗਾ। ਜੇ ਮੈਂ ਤੁਹਾਡੇ ਨਾਲ ਵੱਧ ਪਿਆਰ ਕਰਦਾ ਹਾਂ ਤਾਂ ਭਲਾ, ਕਿ ਤੁਸੀਂ ਮੇਰੇ ਨਾਲ ਘੱਟ ਪਿਆਰ ਕਰੋਗੇ? 16 ਭਲਾ, ਇਹ ਹੋ ਸਕਦਾ ਹੈ, ਮੈਂ ਆਪੇ ਤੁਹਾਡੇ ਉੱਤੇ ਭਾਰ ਨਾ ਪਾਇਆ ਪਰ ਚਤੁਰ ਹੋ ਕੇ ਮੈਂ ਤੁਹਾਨੂੰ ਛਲ ਨਾਲ ਫੜਿਆ! 17 ਜਿਨ੍ਹਾਂ ਨੂੰ ਮੈਂ ਤੁਹਾਡੇ ਕੋਲ ਭੇਜਿਆ, ਕੀ ਉਨ੍ਹਾਂ ਵਿੱਚੋਂ ਕਿਸੇ ਦੇ ਰਾਹੀਂ ਮੈਂ ਤੁਹਾਡੇ ਕੋਲੋਂ ਕੋਈ ਮੁਨਾਫਾ ਕੀਤਾ? 18 ਮੈਂ ਤੀਤੁਸ ਦੇ ਅੱਗੇ ਬੇਨਤੀ ਕੀਤੀ ਅਤੇ ਉਸ ਦੇ ਨਾਲ ਉਸ ਭਰਾ ਨੂੰ ਭੇਜਿਆ। ਕੀ ਤੀਤੁਸ ਨੇ ਤੁਹਾਡੇ ਕੋਲੋਂ ਕੋਈ ਮੁਨਾਫਾ ਕੀਤਾ? ਭਲਾ, ਅਸੀਂ ਇੱਕੋ ਆਤਮਾ ਤੋਂ, ਇੱਕੋ ਕਦਮਾਂ ਉੱਤੇ ਨਹੀਂ ਚੱਲੇ?।
19 ਭਲਾ, ਤੁਸੀਂ ਅਜੇ ਤੱਕ ਸਮਝਦੇ ਹੋ ਜੋ ਅਸੀਂ ਤੁਹਾਡੇ ਅੱਗੇ ਬਹਾਨੇ ਕਰਦੇ ਹਾਂ? ਅਸੀਂ ਪਰਮੇਸ਼ੁਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ। ਪਰ ਹੇ ਪਿਆਰਿਓ, ਇਹ ਸਾਰੀਆਂ ਗੱਲਾਂ ਤੁਹਾਡੇ ਹੀ ਲਾਭ ਲਈ ਹਨ। 20 ਕਿਉਂ ਜੋ ਮੈਂ ਡਰਦਾ ਹਾਂ ਕਿ ਕਿਤੇ ਇਹ ਨਾ ਹੋਵੇ ਜੋ ਮੈਂ ਆਣ ਕੇ ਜਿਸ ਤਰ੍ਹਾਂ ਦਾ ਤੁਹਾਨੂੰ ਚਾਹੁੰਦਾ ਹਾਂ ਉਸ ਤਰ੍ਹਾਂ ਨਾ ਪਾਵਾਂ ਅਤੇ ਤੁਸੀਂ ਮੈਨੂੰ ਵੀ ਉਸ ਤਰ੍ਹਾਂ ਪਾਓ ਜਿਸ ਤਰ੍ਹਾਂ ਨਹੀਂ ਚਾਹੁੰਦੇ ਹੋ ਅਤੇ ਝਗੜਾ, ਈਰਖਾ, ਕ੍ਰੋਧ, ਧੜੇਬਾਜ਼ੀਆਂ, ਚੁਗਲੀਆਂ, ਵਿਰੋਧ, ਆਕੜਾਂ ਅਤੇ ਘਮਸਾਣ ਹੋਣ। 21 ਅਤੇ ਅਜਿਹਾ ਨਾ ਹੋਵੇ ਕਿ ਜਦ ਮੈਂ ਫਿਰ ਆਵਾਂ ਤਾਂ ਮੇਰਾ ਪਰਮੇਸ਼ੁਰ ਮੈਨੂੰ ਤੁਹਾਡੇ ਅੱਗੇ ਹਲਕਾ ਪਾਵੇ ਅਤੇ ਮੈਂ ਉਨ੍ਹਾਂ ਵਿੱਚੋਂ ਬਹੁਤਿਆਂ ਦੇ ਲਈ ਦੁੱਖ ਕਰਾਂ, ਜਿਨ੍ਹਾਂ ਨੇ ਅੱਗੇ ਪਾਪ ਕੀਤਾ ਹੈ ਅਤੇ ਮੁੜ ਆਪਣੇ ਗੰਦੇ ਕੰਮਾਂ ਅਤੇ ਹਰਾਮਕਾਰੀ ਅਤੇ ਲੁੱਚਪੁਣੇ ਤੋਂ ਤੋਬਾ ਨਾ ਕੀਤੀ ਹੋਵੇ।
<- ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 11ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 13 ->