10 ਅਤੇ ਜਿਹੜਾ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਲਈ ਰੋਟੀ ਦਿੰਦਾ ਹੈ ਉਹ ਤੁਹਾਨੂੰ ਬੀਜਣ ਲਈ ਬੀਜ ਦੇਵੇਗਾ ਅਤੇ ਉਸ ਨੂੰ ਵਧਾਵੇਗਾ ਅਤੇ ਤੁਹਾਡੇ ਧਾਰਮਿਕਤਾ ਦੇ ਫਲ ਵਿੱਚ ਵਾਧਾ ਕਰੇਗਾ। 11 ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪਰਕਾਰ ਦੀ ਉਦਾਰਤਾ ਲਈ ਧਨੀ ਹੋ ਜਾਓ, ਜਿਹੜੀ ਸਾਡੇ ਰਾਹੀਂ ਪਰਮੇਸ਼ੁਰ ਦੇ ਧੰਨਵਾਦ ਲਈ ਗੁਣਕਾਰੀ ਹੈ। 12 ਕਿਉਂ ਜੋ ਇਸ ਸੇਵਕਾਈ ਦਾ ਪੁੰਨ ਨਾ ਕੇਵਲ ਸੰਤਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦਾ ਸਗੋਂ ਪਰਮੇਸ਼ੁਰ ਦਾ ਧੰਨਵਾਦ ਕਰਨ ਰਾਹੀਂ ਵੱਧਦਾ ਵੀ ਜਾਂਦਾ ਹੈ। 13 ਕਿਉਂ ਜੋ ਤੁਹਾਡੀ ਇਸ ਸੇਵਕਾਈ ਦਾ ਪਰਮਾਣ ਪਾ ਕੇ ਉਹ ਇਸ ਲਈ ਪਰਮੇਸ਼ੁਰ ਦੀ ਵਡਿਆਈ ਕਰਦੇ ਹਨ, ਜੋ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਵਾਇਦੇ ਵਿੱਚ ਅਧੀਨ ਹੋ ਅਤੇ ਉਨ੍ਹਾਂ ਲਈ ਸਗੋਂ ਸਭਨਾਂ ਲਈ ਦਾਨ ਉਦਾਰਤਾ ਨਾਲ ਦਿੰਦੇ ਹੋ। 14 ਅਤੇ ਉਹ ਆਪ ਤੁਹਾਡੇ ਲਈ ਪ੍ਰਾਰਥਨਾ ਕਰਦਿਆਂ ਪਰਮੇਸ਼ੁਰ ਦੀ ਵੱਡੀ ਕਿਰਪਾ ਦੇ ਕਾਰਨ, ਜਿਹੜੀ ਤੁਹਾਡੇ ਉੱਤੇ ਹੋਈ ਹੈ ਤੁਹਾਨੂੰ ਬਹੁਤ ਲੋਚਦੇ ਹਨ। 15 ਪਰਮੇਸ਼ੁਰ ਦਾ ਉਸ ਦੇ ਉਸ ਦਾਨ ਲਈ ਧੰਨਵਾਦ ਹੈ, ਜਿਹੜਾ ਵਰਣਨ ਤੋਂ ਬਾਹਰ ਹੈ।
<- ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 8ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 10 ->