1 ਹੇ ਇਸਰਾਏਲੀਓ, ਇਹ ਬਚਨ ਸੁਣੋ ਜਿਹੜਾ ਯਹੋਵਾਹ ਨੇ ਤੁਹਾਡੇ ਵਿਰੁੱਧ ਅਰਥਾਤ ਉਸ ਸਾਰੇ ਘਰਾਣੇ ਦੇ ਵਿਰੁੱਧ ਬੋਲਿਆ ਹੈ ਜਿਸ ਨੂੰ ਮੈਂ ਮਿਸਰ ਦੇਸ਼ ਤੋਂ ਕੱਢ ਲਿਆਇਆ, 2 “ਧਰਤੀ ਦੇ ਸਾਰੇ ਘਰਾਣਿਆਂ ਵਿੱਚੋਂ ਮੈਂ ਸਿਰਫ਼ ਤੁਹਾਨੂੰ ਹੀ ਚੁਣਿਆ ਹੈ, ਇਸ ਲਈ ਮੈਂ ਤੁਹਾਡੇ ਸਾਰੇ ਅਪਰਾਧਾਂ ਦੀ ਸਜ਼ਾ ਤੁਹਾਡੇ ਉੱਤੇ ਲਿਆਵਾਂਗਾ!”
12 ਯਹੋਵਾਹ ਇਹ ਫ਼ਰਮਾਉਂਦਾ ਹੈ, “ਜਿਵੇਂ ਅਯਾਲੀ ਬੱਬਰ ਸ਼ੇਰ ਦੇ ਮੂੰਹੋਂ ਦੋ ਲੱਤਾਂ ਜਾਂ ਕੰਨ ਦਾ ਟੁੱਕੜਾ ਛੁਡਾ ਲੈਂਦਾ ਹੈ[a], ਉਸੇ ਤਰ੍ਹਾਂ ਹੀ ਇਸਰਾਏਲੀ ਜਿਹੜੇ ਸਾਮਰਿਯਾ ਵਿੱਚ ਮੰਜੀਆਂ ਦੇ ਸਿਰ੍ਹਿਆਂ ਉੱਤੇ ਅਤੇ ਪਲੰਘਾਂ ਦੇ ਰੇਸ਼ਮੀ ਗੱਦਿਆਂ ਉੱਤੇ ਬੈਠਦੇ ਹਨ, ਉਹ ਵੀ ਛੁਡਾਏ ਜਾਣਗੇ।”
13 ਸੈਨਾਂ ਦੇ ਪਰਮੇਸ਼ੁਰ, ਪ੍ਰਭੂ ਯਹੋਵਾਹ ਦਾ ਵਾਕ ਹੈ, “ਸੁਣੋ ਅਤੇ ਯਾਕੂਬ ਦੇ ਘਰਾਣੇ ਦੇ ਵਿਰੁੱਧ ਇਹ ਗਵਾਹੀ ਦਿਓ, 14 ਜਿਸ ਦਿਨ ਮੈਂ ਇਸਰਾਏਲ ਦੇ ਅਪਰਾਧਾਂ ਦੀ ਸਜ਼ਾ ਉਸ ਉੱਤੇ ਲਿਆਵਾਂਗਾ, ਉਸੇ ਦਿਨ ਮੈਂ ਬੈਤਏਲ ਦੀਆਂ ਜਗਵੇਦੀਆਂ ਨੂੰ ਵੀ ਨਾਸ ਕਰਾਂਗਾ ਅਤੇ ਜਗਵੇਦੀ ਦੇ ਸਿੰਗ ਕੱਟੇ ਜਾਣਗੇ ਅਤੇ ਉਹ ਧਰਤੀ ਉੱਤੇ ਡਿੱਗ ਪੈਣਗੇ। 15 ਮੈਂ ਸਰਦੀ ਦੇ ਮਹਿਲਾਂ ਅਤੇ ਗਰਮੀ ਦੇ ਮਹਿਲਾਂ ਨੂੰ ਢਾਹ ਦਿਆਂਗਾ, ਹਾਥੀ ਦੰਦ ਨਾਲ ਬਣਾਏ ਹੋਏ ਮਹਿਲ ਵੀ ਬਰਬਾਦ ਹੋ ਜਾਣਗੇ ਅਤੇ ਵੱਡੇ-ਵੱਡੇ ਭਵਨ ਵੀ ਨਾਸ ਹੋਣਗੇ!” ਪ੍ਰਭੂ ਯਹੋਵਾਹ ਦਾ ਵਾਕ ਹੈ।
<- ਆਮੋਸ 2ਆਮੋਸ 4 ->- a ਅਰਥ ਤਾਂ ਜੋ ਸੁਆਮੀ ਨੂੰ ਵਿਖਾ ਸਕੇ ਕਿ ਜਾਨਵਰ ਨੇ ਹਮਲਾ ਕੀਤਾ ਹੈ ਨਹੀਂ ਤਾਂ ਉਸ ਨੂੰ ਕੀਮਤ ਚੁਕਾਣੀ ਪਵੇਗੀ