5 ਕੋਈ ਇਸਤਰੀ ਪੁਰਖਾਂ ਵਾਲੇ ਬਸਤਰ ਨਾ ਪਾਵੇ ਅਤੇ ਨਾ ਕੋਈ ਪੁਰਖ ਇਸਤਰੀਆਂ ਵਾਲੇ ਬਸਤਰ ਪਾਵੇ, ਕਿਉਂ ਜੋ ਹਰ ਇੱਕ ਜਿਹੜਾ ਅਜਿਹਾ ਕੰਮ ਕਰਦਾ ਹੈ, ਉਹ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਘਿਣਾਉਣਾ ਹੈ।
6 ਜੇਕਰ ਰਾਹ ਵਿੱਚ ਤੁਹਾਨੂੰ ਰੁੱਖ ਉੱਤੇ ਜਾਂ ਧਰਤੀ ਉੱਤੇ ਕਿਸੇ ਪੰਛੀ ਦਾ ਆਲ੍ਹਣਾ ਮਿਲੇ, ਭਾਵੇਂ ਉਸ ਵਿੱਚ ਬੱਚੇ ਹੋਣ, ਭਾਵੇਂ ਆਂਡੇ ਅਤੇ ਮਾਂ ਬੱਚਿਆਂ ਜਾਂ ਆਂਡਿਆਂ ਦੇ ਉੱਤੇ ਬੈਠੀ ਹੋਵੇ ਤਾਂ ਤੂੰ ਮਾਂ ਨੂੰ ਬੱਚਿਆਂ ਦੇ ਨਾਲ ਨਾ ਫੜ੍ਹੀਂ 7 ਤੂੰ ਬੱਚਿਆਂ ਨੂੰ ਆਪਣੇ ਲਈ ਲੈ ਲੈ, ਪਰ ਮਾਂ ਨੂੰ ਜ਼ਰੂਰ ਹੀ ਛੱਡ ਦੇਵੀਂ, ਤਾਂ ਜੋ ਤੇਰਾ ਭਲਾ ਹੋਵੇ ਅਤੇ ਤੇਰੇ ਜੀਵਨ ਦੇ ਦਿਨ ਲੰਮੇ ਹੋਣ।
8 ਜਦ ਤੂੰ ਕੋਈ ਨਵਾਂ ਘਰ ਬਣਾਵੇਂ ਤਾਂ ਤੂੰ ਆਪਣੀ ਛੱਤ ਉੱਤੇ ਬਨੇਰਾ ਬਣਾਵੀਂ ਤਾਂ ਕਿ ਜੇਕਰ ਕੋਈ ਉੱਥੋਂ ਡਿੱਗ ਪਵੇ ਤਾਂ ਤੂੰ ਉਸ ਦੇ ਖੂਨ ਦਾ ਦੋਸ਼ ਆਪਣੇ ਘਰ ਉੱਤੇ ਨਾ ਲਿਆਵੇਂ।
9 ਤੂੰ ਆਪਣੇ ਅੰਗੂਰੀ ਬਾਗ਼ ਵਿੱਚ ਦੋ ਪ੍ਰਕਾਰ ਦੇ ਬੀਜ ਨਾ ਬੀਜੀਂ, ਅਜਿਹਾ ਨਾ ਹੋਵੇ ਕਿ ਸਾਰੀ ਪੈਦਾਵਾਰ ਅਰਥਾਤ ਤੇਰਾ ਬੀਜਿਆ ਹੋਇਆ ਬੀਜ ਅਤੇ ਬਾਗ਼ ਦੀ ਉਪਜ ਦੋਵੇਂ ਭਰਿਸ਼ਟ ਹੋ ਜਾਣ। 10 ਤੂੰ ਬਲ਼ਦ ਅਤੇ ਗਧੇ ਨਾਲ ਇਕੱਠਾ ਨਾ ਵਾਹੀਂ। 11 ਤੂੰ ਕਤਾਨ ਅਤੇ ਉੱਨ ਦਾ ਮਿਲਿਆ ਹੋਇਆ ਕੱਪੜਾ ਨਾ ਪਾਵੀਂ। 12 ਤੂੰ ਆਪਣੇ ਉਸ ਕੱਪੜੇ ਦੇ ਚਾਰੇ ਪਾਸੇ ਝਾਲਰ ਲਗਾਈਂ, ਜਿਸ ਨਾਲ ਤੂੰ ਆਪ ਨੂੰ ਢੱਕਦਾ ਹੈਂ।
22 ਜੇਕਰ ਕੋਈ ਮਨੁੱਖ ਕਿਸੇ ਵਿਆਹੀ ਹੋਈ ਇਸਤਰੀ ਨਾਲ ਸੰਗ ਕਰਦਾ ਫੜ੍ਹਿਆ ਜਾਵੇ ਤਾਂ ਉਹ ਪੁਰਖ ਜਿਹੜਾ ਉਸ ਇਸਤਰੀ ਨਾਲ ਪਿਆ ਹੋਇਆ ਸੀ ਅਤੇ ਉਹ ਇਸਤਰੀ ਦੋਵੇਂ ਮਾਰ ਸੁੱਟੇ ਜਾਣ। ਇਸ ਤਰ੍ਹਾਂ ਤੁਸੀਂ ਅਜਿਹੀ ਬੁਰਿਆਈ ਨੂੰ ਇਸਰਾਏਲ ਵਿੱਚੋਂ ਕੱਢ ਸੁੱਟਿਓ।
23 ਜੇਕਰ ਕਿਸੇ ਕੁਆਰੀ ਕੁੜੀ ਦੀ ਕਿਸੇ ਪੁਰਖ ਨਾਲ ਮੰਗਣੀ ਹੋਈ ਹੋਵੇ ਅਤੇ ਕੋਈ ਹੋਰ ਪੁਰਖ ਉਸ ਨੂੰ ਸ਼ਹਿਰ ਵਿੱਚ ਪਾ ਕੇ ਉਸ ਨਾਲ ਸੰਗ ਕਰੇ, 24 ਤਾਂ ਤੁਸੀਂ ਉਨ੍ਹਾਂ ਦੋਹਾਂ ਨੂੰ ਉਸ ਸ਼ਹਿਰ ਦੇ ਫਾਟਕ ਕੋਲ ਲੈ ਜਾ ਕੇ ਉਨ੍ਹਾਂ ਨੂੰ ਪੱਥਰਾਂ ਨਾਲ ਅਜਿਹਾ ਮਾਰਿਓ ਕਿ ਉਹ ਮਰ ਜਾਣ, ਉਸ ਕੁੜੀ ਨੂੰ ਤਾਂ ਇਸ ਕਾਰਨ ਕਿ ਸ਼ਹਿਰ ਵਿੱਚ ਹੁੰਦੇ ਹੋਏ ਵੀ ਉਸ ਨੇ ਚੀਕਾਂ ਨਹੀਂ ਮਾਰੀਆਂ ਅਤੇ ਉਸ ਪੁਰਖ ਨੂੰ ਇਸ ਕਾਰਨ ਕਿ ਉਸ ਨੇ ਆਪਣੇ ਗੁਆਂਢੀ ਦੀ ਪਤਨੀ ਦੀ ਬੇਪਤੀ ਕੀਤੀ ਹੈ। ਇਸ ਤਰ੍ਹਾਂ ਤੁਸੀਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਸੁੱਟਿਓ। 25 ਪਰ ਜੇਕਰ ਕੋਈ ਪੁਰਖ ਕਿਸੇ ਕੁੜੀ ਨੂੰ ਜਿਸ ਦੀ ਮੰਗਣੀ ਹੋ ਚੁੱਕੀ ਹੈ, ਖੇਤ ਵਿੱਚ ਪਾਵੇ ਅਤੇ ਜ਼ਬਰਦਸਤੀ ਉਸ ਨਾਲ ਸੰਗ ਕਰੇ, ਤਾਂ ਸਿਰਫ਼ ਉਹ ਮਨੁੱਖ ਹੀ ਮਾਰਿਆ ਜਾਵੇ ਜਿਸ ਨੇ ਉਹ ਦੇ ਨਾਲ ਸੰਗ ਕੀਤਾ। 26 ਪਰ ਉਸ ਕੁੜੀ ਨਾਲ ਕੁਝ ਨਾ ਕਰੋ। ਉਸ ਕੁੜੀ ਦਾ ਪਾਪ ਮੌਤ ਦੇ ਯੋਗ ਨਹੀਂ ਹੈ, ਕਿਉਂਕਿ ਜਿਵੇਂ ਕੋਈ ਆਪਣੇ ਗੁਆਂਢੀ ਉੱਤੇ ਚੜ੍ਹ ਕੇ ਉਸ ਨੂੰ ਜਾਨ ਤੋਂ ਮਾਰ ਦੇਵੇ, ਉਸੇ ਤਰ੍ਹਾਂ ਹੀ ਇਹ ਗੱਲ ਵੀ ਹੈ, 27 ਕਿਉਂ ਜੋ ਉਸ ਪੁਰਖ ਨੇ ਉਸ ਨੂੰ ਖੇਤ ਵਿੱਚ ਪਾਇਆ, ਅਤੇ ਉਸ ਮੰਗੀ ਹੋਈ ਕੁੜੀ ਨੇ ਚੀਕਾਂ ਤਾਂ ਮਾਰੀਆਂ, ਪਰ ਉਸ ਨੂੰ ਬਚਾਉਣ ਵਾਲਾ ਕੋਈ ਨਹੀਂ ਸੀ।
28 ਜੇਕਰ ਕੋਈ ਪੁਰਖ ਕਿਸੇ ਕੁਆਰੀ ਨੂੰ ਪਾਵੇ, ਜਿਸ ਦੀ ਮੰਗਣੀ ਅਜੇ ਨਹੀਂ ਹੋਈ ਅਤੇ ਉਸ ਨੂੰ ਫੜ੍ਹ ਕੇ ਉਸ ਨਾਲ ਸੰਗ ਕਰੇ ਅਤੇ ਉਹ ਫੜ੍ਹੇ ਜਾਣ, 29 ਤਾਂ ਉਹ ਪੁਰਖ ਜਿਸ ਨੇ ਉਸ ਦੇ ਨਾਲ ਸੰਗ ਕੀਤਾ, ਉਸ ਕੁੜੀ ਦੇ ਪਿਤਾ ਨੂੰ ਪੰਜਾਹ ਸ਼ਕੇਲ ਚਾਂਦੀ ਦੇਵੇ ਅਤੇ ਉਹ ਉਸ ਦੀ ਪਤਨੀ ਹੋਵੇਗੀ, ਕਿਉਂ ਜੋ ਉਸ ਨੇ ਉਹ ਦੀ ਬੇਪਤੀ ਕੀਤੀ। ਉਹ ਆਪਣੇ ਜੀਵਨ ਭਰ ਉਸ ਨੂੰ ਛੱਡ ਨਹੀਂ ਸਕੇਗਾ।
30 ਕੋਈ ਮਨੁੱਖ ਆਪਣੀ ਸੌਤੇਲੀ ਮਾਂ ਨੂੰ ਆਪਣੀ ਇਸਤਰੀ ਨਾ ਬਣਾਵੇ, ਨਾ ਹੀ ਆਪਣੇ ਪਿਤਾ ਦੇ ਨੰਗੇਜ਼ ਦਾ ਕੱਪੜਾ ਖੋਲ੍ਹੇ।
<- ਬਿਵਸਥਾ ਸਾਰ 21ਬਿਵਸਥਾ ਸਾਰ 23 ->- a ਜਦ ਉਹ ਘਰ ਵਿੱਚ ਸੀ