7 ਤੁਸੀਂ ਕਿਸੇ ਅਦੋਮੀ ਤੋਂ ਘਿਰਣਾ ਨਾ ਕਰਿਓ, ਕਿਉਂ ਜੋ ਉਹ ਤੁਹਾਡਾ ਭਰਾ ਹੈ। ਤੁਸੀਂ ਕਿਸੇ ਮਿਸਰੀ ਤੋਂ ਵੀ ਘਿਰਣਾ ਨਾ ਕਰਿਓ ਕਿਉਂ ਜੋ ਤੁਸੀਂ ਉਸ ਦੇ ਦੇਸ਼ ਵਿੱਚ ਪਰਦੇਸੀ ਹੋ ਕੇ ਰਹੇ। 8 ਉਨ੍ਹਾਂ ਦੇ ਪੁੱਤਰ ਜਿਹੜੇ ਤੀਜੀ ਪੀੜ੍ਹੀ ਵਿੱਚ ਉਨ੍ਹਾਂ ਤੋਂ ਜੰਮਣ, ਉਹ ਯਹੋਵਾਹ ਦੀ ਸਭਾ ਵਿੱਚ ਆ ਸਕਦੇ ਹਨ।
12 ਛਾਉਣੀ ਦੇ ਬਾਹਰ ਇੱਕ ਪਾਸੇ ਨੂੰ ਤੁਹਾਡੇ ਲਈ ਇੱਕ ਸਥਾਨ ਹੋਵੇ, ਜਿੱਥੇ ਤੁਸੀਂ ਜੰਗਲ-ਪਾਣੀ ਲਈ ਜਾਓ। 13 ਤੁਹਾਡੇ ਸੰਦਾਂ ਵਿੱਚ ਤੁਹਾਡੇ ਕੋਲ ਇੱਕ ਰੰਬੀ ਹੋਵੇ ਅਤੇ ਜਦ ਤੁਸੀਂ ਜੰਗਲ-ਪਾਣੀ ਲਈ ਬੈਠੋ, ਤਦ ਉਸ ਦੇ ਨਾਲ ਮਿੱਟੀ ਪੁੱਟ ਕੇ ਆਪਣੇ ਮਲ ਨੂੰ ਢੱਕ ਦਿਓ। 14 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਛੁਡਾਉਣ ਲਈ ਅਤੇ ਤੁਹਾਡੇ ਵੈਰੀਆਂ ਨੂੰ ਤੁਹਾਡੇ ਅੱਗੇ ਹਰਾਉਣ ਲਈ ਤੁਹਾਡੀ ਛਾਉਣੀ ਦੇ ਵਿੱਚ ਫਿਰਦਾ ਹੈ, ਇਸ ਲਈ ਤੁਹਾਡੀ ਛਾਉਣੀ ਪਵਿੱਤਰ ਹੋਵੇ, ਅਜਿਹਾ ਨਾ ਹੋਵੇ ਕਿ ਉਹ ਤੁਹਾਡੇ ਵਿੱਚ ਕੁਝ ਅਸ਼ੁੱਧਤਾ ਵੇਖੇ ਅਤੇ ਮੁੜ ਜਾਵੇ।
17 ਇਸਰਾਏਲ ਦੀਆਂ ਧੀਆਂ ਵਿੱਚੋਂ ਕੋਈ ਵੀ ਦੇਵਦਾਸੀ ਨਾ ਹੋਵੇ, ਅਤੇ ਨਾ ਹੀ ਇਸਰਾਏਲ ਦੇ ਪੁੱਤਰਾਂ ਵਿੱਚੋਂ ਕੋਈ ਅਜਿਹਾ ਬੁਰਾ ਕੰਮ ਕਰਨ ਵਾਲਾ ਹੋਵੇ। 18 ਤੂੰ ਵੇਸਵਾ ਦਾ ਭਾੜਾ ਅਤੇ ਪੁਰਖਗਾਮੀ ਦੀ ਕਮਾਈ ਕਿਸੇ ਸੁੱਖਣਾ ਨੂੰ ਪੂਰਾ ਕਰਨ ਲਈ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਵਿੱਚ ਨਾ ਲਿਆਵੀਂ, ਕਿਉਂ ਜੋ ਇਹ ਦੋਵੇਂ ਯਹੋਵਾਹ ਤੇਰੇ ਪਰਮੇਸ਼ੁਰ ਲਈ ਇੱਕੋ ਜਿਹੇ ਘਿਣਾਉਣੇ ਹਨ।
19 ਤੂੰ ਆਪਣੇ ਭਰਾ ਨੂੰ ਬਿਆਜ ਉੱਤੇ ਕਰਜ਼ਾ ਨਾ ਦੇਵੀਂ, ਭਾਵੇਂ ਚਾਂਦੀ, ਭਾਵੇਂ ਅੰਨ, ਜਾਂ ਹੋਰ ਕੋਈ ਵੀ ਚੀਜ਼ ਜਿਹੜੀ ਬਿਆਜ ਉੱਤੇ ਦਿੱਤੀ ਜਾਂਦੀ ਹੈ, ਉਹ ਬਿਆਜ ਉੱਤੇ ਨਾ ਦੇਵੀਂ। 20 ਤੂੰ ਪਰਦੇਸੀ ਨੂੰ ਬਿਆਜ ਉੱਤੇ ਕਰਜ਼ਾ ਦੇ ਸਕਦਾ ਹੈਂ, ਪਰ ਆਪਣੇ ਭਰਾ ਨਾਲ ਅਜਿਹਾ ਨਾ ਕਰੀਂ, ਤਾਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਉਸ ਦੇਸ਼ ਵਿੱਚ ਜਿਸ ਉੱਤੇ ਅਧਿਕਾਰ ਕਰਨ ਲਈ ਤੂੰ ਜਾਂਦਾ ਹੈਂ, ਤੇਰੇ ਹੱਥ ਦੇ ਸਾਰੇ ਕੰਮਾਂ ਉੱਤੇ ਤੈਨੂੰ ਬਰਕਤ ਦੇਵੇ।
21 ਜਦ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੁੱਖਣਾ ਸੁੱਖੇਂ ਤਾਂ ਉਸ ਨੂੰ ਪੂਰਾ ਕਰਨ ਵਿੱਚ ਢਿੱਲ ਨਾ ਕਰੀਂ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਉਸ ਨੂੰ ਜ਼ਰੂਰ ਹੀ ਤੇਰੇ ਕੋਲੋਂ ਲੈ ਲਵੇਗਾ ਅਤੇ ਢਿੱਲ ਕਰਨਾ ਤੇਰੇ ਲਈ ਪਾਪ ਹੋਵੇਗਾ। 22 ਪਰ ਜੇ ਤੂੰ ਸੁੱਖਣਾ ਨਾ ਸੁੱਖੇਂ ਤਾਂ ਉਹ ਤੇਰੇ ਲਈ ਪਾਪ ਨਹੀਂ ਹੋਵੇਗੀ। 23 ਜੋ ਕੁਝ ਤੇਰੇ ਮੂੰਹ ਤੋਂ ਨਿੱਕਲੇ ਤੂੰ ਉਸ ਨੂੰ ਪੂਰਾ ਕਰੀਂ, ਜਿਵੇਂ ਤੂੰ ਆਪਣੇ ਮੂੰਹ ਤੋਂ ਬਚਨ ਕੱਢਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਲਈ ਖੁਸ਼ੀ ਦੀ ਭੇਟ ਸੁੱਖੀ, ਉਸੇ ਤਰ੍ਹਾਂ ਹੀ ਉਸ ਨੂੰ ਪੂਰਾ ਕਰੀਂ।
24 ਜਦ ਤੂੰ ਆਪਣੇ ਗੁਆਂਢੀ ਦੇ ਅੰਗੂਰੀ ਬਾਗ਼ ਵਿੱਚ ਜਾਵੇਂ, ਤਾਂ ਤੂੰ ਆਪਣੀ ਇੱਛਾ ਅਨੁਸਾਰ ਅੰਗੂਰ ਖਾ ਸਕਦਾ ਹੈਂ ਪਰ ਤੂੰ ਆਪਣੇ ਭਾਂਡੇ ਵਿੱਚ ਕੁਝ ਨਾ ਪਾਈਂ। 25 ਜਦ ਤੂੰ ਆਪਣੇ ਗੁਆਂਢੀ ਦੀ ਖੜ੍ਹੀ ਫ਼ਸਲ ਵਿੱਚ ਜਾਵੇਂ, ਤਾਂ ਤੂੰ ਆਪਣੇ ਹੱਥ ਨਾਲ ਤਾਂ ਸਿੱਟੇ ਤੋੜ ਸਕਦਾ ਹੈ, ਪਰ ਤੂੰ ਆਪਣੇ ਗੁਆਂਢੀ ਦੀ ਖੜ੍ਹੀ ਫ਼ਸਲ ਵਿੱਚ ਦਾਤੀ ਨਾ ਚਲਾਈਂ।
<- ਬਿਵਸਥਾ ਸਾਰ 22ਬਿਵਸਥਾ ਸਾਰ 24 ->