Link to home pageLanguagesLink to all Bible versions on this site
6
ਇੱਕ ਦੂਸਰੇ ਦੀ ਸਹਾਇਤਾ ਕਰੋ
1 ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ। 2 ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ। 3 ਕਿਉਂਕਿ ਜੇ ਕੋਈ ਆਪਣੇ ਆਪ ਨੂੰ ਕੁਝ ਸਮਝੇ ਅਤੇ ਹੋਵੇ ਕੁਝ ਵੀ ਨਾ ਤਾਂ ਉਹ ਆਪਣੇ ਆਪ ਨੂੰ ਧੋਖਾ ਦਿੰਦਾ ਹੈ। 4 ਪਰ ਹਰੇਕ ਆਪਣੇ ਹੀ ਕੰਮ ਨੂੰ ਪਰਖੇ ਤਦ ਉਹ ਨੂੰ ਕੇਵਲ ਆਪਣੀ ਹੀ ਵੱਲੋਂ, ਨਹੀਂ ਸਗੋਂ ਦੂਸਰੇ ਦੀ ਵੱਲੋਂ ਵੀ ਆਦਰ ਪ੍ਰਾਪਤ ਹੋਵੇਗਾ। 5 ਕਿਉਂ ਜੋ ਹਰੇਕ ਨੂੰ ਆਪਣਾ ਹੀ ਭਾਰ ਚੁੱਕਣਾ ਪਵੇਗਾ। 6 ਪਰ ਜਿਹੜਾ ਬਚਨ ਦੀ ਸਿੱਖਿਆ ਲੈਂਦਾ ਹੈ ਉਹ ਸਿਖਾਉਣ ਵਾਲੇ ਨੂੰ ਸਾਰਿਆਂ ਪਦਾਰਥਾਂ ਵਿੱਚ ਸਾਂਝੀ ਕਰੇ। 7 ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਇਆ ਜਾਂਦਾ ਕਿਉਂਕਿ ਮਨੁੱਖ ਜੋ ਕੁਝ ਬੀਜਦਾ ਹੈ ਉਹ ਹੀ ਵੱਢੇਗਾ। 8 ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰ ਦੇ ਰਾਹੀਂ ਬਿਨਾਸ ਦੀ ਵਾਢੀ ਵੱਢੇਗਾ, ਅਤੇ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਦੀ ਵਾਢੀ ਵੱਢੇਗਾ। 9 ਅਤੇ ਭਲਿਆਈ ਕਰਦਿਆਂ ਅਸੀਂ ਹੌਂਸਲਾ ਨਾ ਹਾਰੀਏ ਕਿਉਂਕਿ ਜੇ ਅਸੀਂ ਢਿੱਲੇ ਨਾ ਪਈਏ ਤਾਂ ਵੇਲੇ ਸਿਰ ਵਾਢੀ ਵੱਢਾਂਗੇ। 10 ਉਪਰੰਤ ਜਿਵੇਂ ਸਾਨੂੰ ਮੌਕਾ ਮਿਲੇ ਅਸੀਂ ਸਭਨਾਂ ਨਾਲ ਭਲਾ ਕਰੀਏ ਪਰ ਖ਼ਾਸ ਕਰਕੇ ਵਿਸ਼ਵਾਸੀਆਂ ਦੇ ਨਾਲ।
ਆਖਰੀ ਚਿਤਾਵਨੀ ਅਤੇ ਨਮਸਕਾਰ
11 ਵੇਖੋ, ਮੈਂ ਆਪਣੇ ਹੱਥੀਂ ਕਿੱਡੇ ਮੋਟੇ ਅੱਖਰਾਂ ਨਾਲ ਤੁਹਾਨੂੰ ਲਿਖਿਆ ਹੈ। 12 ਜਿੰਨੇ ਲੋਕ ਸਰੀਰ ਵਿੱਚ ਵੱਡਾ ਵਿਖਾਵਾ ਵਿਖਾਉਣਾ ਚਾਹੁੰਦੇ ਹਨ ਉਹ ਜ਼ਬਰਦਸਤੀ ਤੁਹਾਡੀ ਸੁੰਨਤ ਕਰਾਉਂਦੇ ਹਨ ਸਿਰਫ਼ ਇਸ ਕਰਕੇ ਜੋ ਉਹ ਮਸੀਹ ਦੀ ਸਲੀਬ ਦੇ ਕਾਰਨ ਸਤਾਏ ਨਾ ਜਾਣ। 13 ਕਿਉਂਕਿ ਜਿਹੜੇ ਸੁੰਨਤੀ ਹਨ ਉਹ ਆਪ ਵੀ ਬਿਵਸਥਾ ਦੀ ਪਾਲਨਾ ਨਹੀਂ ਕਰਦੇ ਪਰ ਉਹ ਤੁਹਾਡੀ ਸੁੰਨਤ ਕਰਾਉਣਾ ਚਾਹੁੰਦੇ ਹਨ ਭਈ ਤੁਹਾਡੇ ਹੀ ਸਰੀਰ ਉੱਤੇ ਘਮੰਡ ਕਰਨ। 14 ਪਰ ਮੇਰੇ ਤੋਂ ਇਹ ਨਾ ਹੋਵੇ ਜੋ ਮੈਂ ਕਿਸੇ ਹੋਰ ਗੱਲ ਉੱਤੇ ਘਮੰਡ ਕਰਾਂ ਬਿਨ੍ਹਾਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਸਲੀਬ ਦੇ ਜਿਹ ਦੇ ਰਾਹੀਂ ਸੰਸਾਰ ਮੇਰੀ ਵੱਲੋਂ ਅਤੇ ਮੈਂ ਸੰਸਾਰ ਦੀ ਵੱਲੋਂ ਸਲੀਬ ਉੱਤੇ ਚਾੜ੍ਹਿਆ ਗਿਆ। 15 ਕਿਉਂ ਜੋ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁਝ ਹੈ, ਸਗੋਂ ਨਵੀਂ ਸਰਿਸ਼ਟ। 16 ਅਤੇ ਜਿੰਨੇ ਇਸ ਨਿਯਮ ਉੱਤੇ ਚੱਲਣਗੇ ਉਨ੍ਹਾਂ ਨੂੰ ਸ਼ਾਂਤੀ ਅਤੇ ਕਿਰਪਾ ਪ੍ਰਾਪਤ ਹੋਵੇ ਨਾਲੇ ਪਰਮੇਸ਼ੁਰ ਦੇ ਇਸਰਾਏਲ ਨੂੰ। 17 ਅਗਾਹਾਂ ਨੂੰ ਕੋਈ ਮੈਨੂੰ ਦੁੱਖ ਨਾ ਦੇਵੇ ਕਿਉਂ ਜੋ ਮੈਂ ਆਪਣੀ ਦੇਹ ਉੱਤੇ ਯਿਸੂ ਦੇ ਦਾਗਾਂ ਨੂੰ ਲਈ ਫਿਰਦਾ ਹਾਂ। 18 ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਦੇ ਨਾਲ ਰਹੇ। ਆਮੀਨ।

<- ਗਲਤੀਆਂ ਨੂੰ 5