Link to home pageLanguagesLink to all Bible versions on this site

1 ਇਫ਼ਰਾਈਮ ਹਵਾ ਖਾਂਦਾ ਹੈ,

ਅਤੇ ਪੂਰਬੀ ਹਵਾ ਦਾ ਪਿੱਛਾ ਕਰਦਾ ਹੈ,
ਉਹ ਸਾਰਾ ਦਿਨ ਝੂਠ ਤੇ ਲੁੱਟ ਮਾਰ ਵਧਾਉਂਦੇ ਹਨ,
ਉਹ ਅੱਸ਼ੂਰ ਨਾਲ ਨੇਮ ਬੰਨ੍ਹਦਾ ਹੈ,
ਅਤੇ ਮਿਸਰ ਨੂੰ ਤੇਲ ਲੈ ਜਾਇਆ ਜਾਂਦਾ ਹੈ।
2 ਯਹੋਵਾਹ ਦਾ ਯਹੂਦਾਹ ਨਾਲ ਝਗੜਾ ਹੈ,
ਉਹ ਯਾਕੂਬ ਨੂੰ ਉਸ ਦੀਆਂ ਚਾਲਾਂ ਅਨੁਸਾਰ ਸਜ਼ਾ ਦੇਵੇਗਾ,
ਉਹ ਉਸ ਦੀਆਂ ਕਰਨੀਆਂ ਅਨੁਸਾਰ ਉਸ ਨੂੰ ਬਦਲਾ ਦੇਵੇਗਾ।
3 ਉਸ ਨੇ ਕੁੱਖ ਵਿੱਚ ਆਪਣੇ ਭਰਾ ਦੀ ਅੱਡੀ ਫੜੀ,
ਅਤੇ ਆਪਣੀ ਜੁਆਨੀ ਵਿੱਚ ਪਰਮੇਸ਼ੁਰ ਨਾਲ ਘੋਲ ਕੀਤਾ।[a]
4 ਹਾਂ, ਉਸ ਨੇ ਦੂਤ ਨਾਲ ਘੋਲ ਕੀਤਾ ਅਤੇ ਪਰਬਲ ਪੈ ਗਿਆ,
ਉਸ ਨੇ ਰੋ ਕੇ ਉਹ ਦੀ ਦਯਾ ਮੰਗੀ,
ਉਸ ਨੇ ਉਹ ਨੂੰ ਬੈਤਏਲ ਵਿੱਚ ਲੱਭਾ,
ਅਤੇ ਉੱਥੇ ਉਹ ਉਸ[b] ਨਾਲ ਬੋਲਿਆ,
5 ਯਹੋਵਾਹ, ਸੈਨਾਂ ਦਾ ਪਰਮੇਸ਼ੁਰ,
ਯਹੋਵਾਹ ਉਸ ਦਾ ਯਾਦਗਾਰੀ ਨਾਮ ਹੈ!
6 ਤੂੰ ਆਪਣੇ ਪਰਮੇਸ਼ੁਰ ਵੱਲ ਮੁੜ,
ਦਯਾ ਅਤੇ ਨਿਆਂ ਦੀ ਪਾਲਨਾ ਕਰ,
ਅਤੇ ਸਦਾ ਆਪਣੇ ਪਰਮੇਸ਼ੁਰ ਦੀ ਉਡੀਕ ਕਰ।
7 ਉਹ ਵਪਾਰੀ ਹੈ, ਉਹ ਦੇ ਹੱਥ ਵਿੱਚ ਧੋਖੇ ਦੀ ਤੱਕੜੀ ਹੈ,
ਉਹ ਧੱਕੇਖੋਰੀ ਨੂੰ ਪਿਆਰ ਕਰਦਾ ਹੈ।
8 ਇਫ਼ਰਾਈਮ ਕਹਿੰਦਾ ਹੈ, ਮੈਂ ਸੱਚ-ਮੁੱਚ ਧਨੀ ਹੋ ਗਿਆ ਹਾਂ,
ਮੈਂ ਆਪਣੇ ਲਈ ਧਨ ਜੋੜਿਆ ਹੈ,
ਮੇਰੀ ਸਾਰੀ ਕਮਾਈ ਵਿੱਚ ਉਹ ਮੇਰੇ ਵਿੱਚ ਕੋਈ ਬਦੀ
ਜਿਹੜੀ ਪਾਪ ਹੈ, ਨਾ ਪਾਉਣਗੇ।
9 ਪਰ ਮੈਂ ਮਿਸਰ ਦੇਸ ਤੋਂ ਯਹੋਵਾਹ ਤੇਰਾ ਪਰਮੇਸ਼ੁਰ ਰਿਹਾ ਹਾਂ,
ਮੈਂ ਤੈਨੂੰ ਤੰਬੂਆਂ ਵਿੱਚ ਫੇਰ ਵਸਾਵਾਂਗਾ,
ਜਿਵੇਂ ਠਹਿਰਾਏ ਹੋਏ ਪਰਬਾਂ ਦੇ ਦਿਨਾਂ ਵਿੱਚ।
10 ਮੈਂ ਨਬੀਆਂ ਨਾਲ ਗੱਲ ਕੀਤੀ,
ਮੈਂ ਦਰਸ਼ਣ ਤੇ ਦਰਸ਼ਣ ਦਿੱਤਾ,
ਅਤੇ ਨਬੀਆਂ ਦੇ ਰਾਹੀਂ ਦ੍ਰਿਸ਼ਟਾਂਤ ਵਰਤੇ।
11 ਜੇ ਗਿਲਆਦ ਵਿੱਚ ਬੁਰਿਆਈ ਹੈ,
ਉਹ ਜ਼ਰੂਰ ਨਿਕੰਮੇ ਹੋ ਜਾਣਗੇ,
ਉਹ ਗਿਲਗਾਲ ਵਿੱਚ ਵਹਿੜਕੇ ਕੱਟਦੇ ਹਨ,
ਪਰ ਉਹਨਾਂ ਦੀਆਂ ਜਗਵੇਦੀਆਂ,
ਖੇਤ ਦੇ ਸਿਆੜਾਂ ਉੱਤੇ ਢੇਰਾਂ ਵਰਗੀਆਂ ਹਨ।
12 ਯਾਕੂਬ ਅਰਾਮ ਦੇ ਰੜ ਨੂੰ ਭੱਜ ਗਿਆ,
ਇਸਰਾਏਲ ਨੇ ਔਰਤ ਲਈ ਟਹਿਲ ਸੇਵਾ ਕੀਤੀ,
ਅਤੇ ਔਰਤ ਲਈ ਭੇਡਾਂ ਦੀ ਰਾਖੀ ਕੀਤੀ।
13 ਯਹੋਵਾਹ ਨਬੀ ਦੇ ਰਾਹੀਂ ਇਸਰਾਏਲ ਨੂੰ ਮਿਸਰੋਂ ਕੱਢ ਲੈ ਆਇਆ,
ਅਤੇ ਨਬੀ ਦੇ ਰਾਹੀਂ ਉਹ ਸੰਭਾਲੇ ਗਏ।
14 ਇਫ਼ਰਾਈਮ ਨੇ ਕੌੜਾ ਕ੍ਰੋਧ ਚੜ੍ਹਾਇਆ,
ਸੋ ਉਹ ਦੇ ਖ਼ੂਨ ਉਹ ਦੇ ਉੱਤੇ ਰੱਖੇ ਜਾਣਗੇ,
ਅਤੇ ਉਹ ਦੀ ਨਿੰਦਿਆ ਉਹ ਦਾ ਪ੍ਰਭੂ ਉਹ ਦੇ ਉੱਤੇ ਹੀ ਮੋੜੇਗਾ!

<- ਹੋਸ਼ੇਆ 11ਹੋਸ਼ੇਆ 13 ->