Link to home pageLanguagesLink to all Bible versions on this site
3
ਹੋਸ਼ੇਆ ਅਤੇ ਵਿਭਚਾਰਣ ਔਰਤ
1 ਯਹੋਵਾਹ ਨੇ ਮੈਨੂੰ ਆਖਿਆ, ਫੇਰ ਜਾ, ਇੱਕ ਔਰਤ ਨਾਲ ਪ੍ਰੀਤ ਲਾ ਜਿਹੜੀ ਆਪਣੇ ਯਾਰ ਦੀ ਪਿਆਰੀ ਹੈ, ਜਿਹੜੀ ਵਿਭਚਾਰਣ ਹੈ, ਜਿਵੇਂ ਯਹੋਵਾਹ ਵੀ ਇਸਰਾਏਲੀਆਂ ਨਾਲ ਪ੍ਰੇਮ ਕਰਦਾ ਹੈ, ਭਾਵੇਂ ਉਹ ਦੂਜੇ ਦੇਵਤਿਆਂ ਵੱਲ ਮੁੜਦੇ ਹਨ ਅਤੇ ਦਾਖ਼ਾਂ ਦੇ ਪੂੜਿਆਂ[a] ਨੂੰ ਪਿਆਰ ਕਰਦੇ ਹਨ।

2 ਸੋ ਮੈਂ ਉਹ ਨੂੰ ਪੰਦਰਾਂ ਸ਼ਕਲ ਅਤੇ ਜੌਂ ਦਾ ਡੇਢ ਹੋਮਰ ਦੇ ਕੇ ਆਪਣੇ ਲਈ ਮੁੱਲ ਲਿਆ 3 ਅਤੇ ਮੈਂ ਉਹ ਨੂੰ ਆਖਿਆ, ਤੂੰ ਬਹੁਤ ਦਿਨਾਂ ਤੱਕ ਮੇਰੇ ਨਾਲ ਵੱਸੇਂਗੀ, ਤੂੰ ਨਾ ਵਿਭਚਾਰ ਕਰੇਂਗੀ, ਨਾ ਕਿਸੇ ਹੋਰ ਮਨੁੱਖ ਦੀ ਪਤਨੀ ਹੋਵੇਂਗੀ, ਅਤੇ ਮੈਂ ਵੀ ਤੇਰਾ ਹੀ ਹੋ ਕੇ ਰਹਾਂਗਾ। 4 ਇਸ ਤਰ੍ਹਾਂ ਇਸਰਾਏਲੀ ਵੀ ਬਹੁਤ ਦਿਨਾਂ ਤੱਕ ਬਿਨ੍ਹਾਂ ਰਾਜੇ ਤੇ ਹਾਕਮ ਦੇ, ਬਿਨ੍ਹਾਂ ਭੇਟ ਤੇ ਥੰਮ੍ਹ ਦੇ, ਬਿਨ੍ਹਾਂ ਏਫ਼ੋਦ ਤੇ ਤਰਾਫ਼ੀਮ ਦੇ ਰਹਿਣਗੇ। 5 ਇਸ ਤੋਂ ਬਾਅਦ ਇਸਰਾਏਲੀ ਮੁੜਨਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਤੇ ਦਾਊਦ ਆਪਣੇ ਰਾਜਾ ਨੂੰ ਭਾਲਣਗੇ। ਆਖਰੀ ਦਿਨਾਂ ਵਿੱਚ ਯਹੋਵਾਹ ਅਤੇ ਉਹ ਦੀ ਭਲਿਆਈ ਵੱਲ ਭੈਅ ਮੰਨ ਕੇ ਮੁੜਨਗੇ।

<- ਹੋਸ਼ੇਆ 2ਹੋਸ਼ੇਆ 4 ->