Link to home pageLanguagesLink to all Bible versions on this site

1 ਉਸ ਦਿਨ ਸੱਤ ਔਰਤਾਂ ਇੱਕ ਆਦਮੀ ਨੂੰ ਇਹ ਆਖ ਕੇ ਫੜ੍ਹਨਗੀਆਂ, ਅਸੀਂ ਆਪਣੀ ਰੋਟੀ ਖਾਵਾਂਗੀਆਂ ਤੇ ਆਪਣੇ ਕੱਪੜੇ ਪਾਵਾਂਗੀਆਂ। ਅਸੀਂ ਕੇਵਲ ਤੇਰੇ ਨਾਮ ਤੋਂ ਸਦਾਈਏ। ਸਾਡੀ ਅਣ ਵਿਆਹੀਆਂ ਦੀ ਸ਼ਰਮਿੰਦਗੀ ਦੂਰ ਕਰ।

ਯਰੂਸ਼ਲਮ ਦਾ ਸ਼ਾਨਦਾਰ ਭਵਿੱਖ
2 ਉਸ ਦਿਨ ਯਹੋਵਾਹ ਦੀ ਸ਼ਾਖ ਸੋਹਣੀ ਅਤੇ ਪਰਤਾਪਵਾਨ ਹੋਵੇਗੀ ਅਤੇ ਉਸ ਦੇਸ ਦਾ ਫਲ ਇਸਰਾਏਲ ਦੇ ਬਚੇ ਹੋਇਆਂ ਲਈ ਸ਼ਾਨਦਾਰ ਅਤੇ ਸੁੰਦਰ ਹੋਵੇਗਾ

3 ਅਤੇ ਜਿਹੜਾ ਸੀਯੋਨ ਵਿੱਚ ਛੱਡਿਆ ਗਿਆ ਅਤੇ ਜਿਹੜਾ ਯਰੂਸ਼ਲਮ ਵਿੱਚ ਰਹਿ ਗਿਆ ਹੋਵੇ, ਉਹ ਪਵਿੱਤਰ ਅਖਵਾਏਗਾ ਅਰਥਾਤ ਉਹ ਸਾਰੇ ਜਿਹੜੇ ਯਰੂਸ਼ਲਮ ਦੇ ਜੀਉਂਦਿਆਂ ਵਿੱਚ ਲਿਖੇ ਗਏ। 4 ਇਹ ਤਦ ਹੋਵੇਗਾ ਜਦ ਪ੍ਰਭੂ ਨਿਆਂ ਦੇ ਆਤਮਾ ਅਤੇ ਭਸਮ ਕਰਨ ਵਾਲੇ ਆਤਮਾ ਨਾਲ ਸੀਯੋਨ ਦੀਆਂ ਧੀਆਂ ਦਾ ਮੈਲ ਧੋ ਸੁੱਟੇਗਾ ਅਤੇ ਯਰੂਸ਼ਲਮ ਦਾ ਲਹੂ ਉਹ ਦੇ ਵਿੱਚੋਂ ਸਾਫ਼ ਕਰ ਚੁੱਕਿਆ ਹੋਵੇਗਾ।

5 ਤਾਂ ਯਹੋਵਾਹ ਸੀਯੋਨ ਪਰਬਤ ਦੇ ਸਾਰੇ ਠਿਕਾਣੇ ਉੱਤੇ ਅਤੇ ਉਹ ਦੀਆਂ ਸੰਗਤਾਂ ਉੱਤੇ ਦਿਨ ਨੂੰ ਧੂੰਏਂ ਦਾ ਬੱਦਲ ਅਤੇ ਰਾਤ ਨੂੰ ਬਲਦੀ ਅੱਗ ਦਾ ਪ੍ਰਕਾਸ਼ ਰਚੇਗਾ ਅਤੇ ਸਾਰੀ ਮਹਿਮਾ ਉੱਤੇ ਇੱਕ ਚਾਨਣੀ ਵਾਂਗੂੰ ਹੋਵੇਗੀ। 6 ਉਹ ਦਿਨ ਨੂੰ ਗਰਮੀ ਤੋਂ ਛਾਂ ਲਈ ਅਤੇ ਹਨੇਰੀ ਅਤੇ ਝੜੀ ਤੋਂ ਪਨਾਹ ਅਤੇ ਓਟ ਲਈ ਇੱਕ ਮੰਡਪ ਹੋਵੇਗਾ।

<- ਯਸਾਯਾਹ 3ਯਸਾਯਾਹ 5 ->