3 ਪਰ ਤੁਸੀਂ ਐਥੇ ਨੇੜੇ ਆਓ, ਹੇ ਜਾਦੂਗਰਨੀ ਦੇ ਪੁੱਤਰੋ, ਵਿਭਚਾਰੀ ਅਤੇ ਵੇਸਵਾ ਦੀ ਵੰਸ਼! 4 ਤੁਸੀਂ ਕਿਸ ਦੇ ਉੱਤੇ ਮਖ਼ੌਲ ਕਰਦੇ ਹੋ? ਕਿਸ ਦੇ ਉੱਤੇ ਮੂੰਹ ਅੱਡਦੇ ਅਤੇ ਜੀਭ ਕੱਢਦੇ ਹੋ? ਕੀ ਤੁਸੀਂ ਅਪਰਾਧ ਦੇ ਬੱਚੇ, ਅਤੇ ਧੋਖੇਬਾਜ਼ਾਂ ਦੀ ਵੰਸ਼ ਨਹੀਂ? 5 ਤੁਸੀਂ ਜਿਹੜੇ ਬਲੂਤਾਂ ਵਿੱਚ, ਹਰੇਕ ਹਰੇ ਰੁੱਖ ਦੇ ਹੇਠ ਕਾਮ-ਵਾਸਨਾ ਵਿੱਚ ਸੜਦੇ ਹੋ ਅਤੇ ਘਾਟੀਆਂ ਵਿੱਚ ਪੱਥਰਾਂ ਦੀਆਂ ਦਰਾਰਾਂ ਹੇਠ ਬੱਚਿਆਂ ਨੂੰ ਵੱਢਦੇ ਹੋ! 6 ਘਾਟੀ ਦੇ ਪੱਧਰੇ ਪੱਥਰ ਤੇਰੇ ਹਿੱਸੇ ਵਿੱਚ ਆਉਣਗੇ, ਇਹੋ ਤੇਰਾ ਭਾਗ ਹੈ! ਇਹਨਾਂ ਦੇ ਲਈ ਹੀ ਤੂੰ ਪੀਣ ਦੀ ਭੇਟ ਡੋਲ੍ਹੀ ਅਤੇ ਮੈਦੇ ਦੀ ਭੇਟ ਚੜ੍ਹਾਈ, ਕੀ ਇਹ ਸਭ ਵੇਖਦੇ ਹੋਏ ਵੀ ਮੈਂ ਸ਼ਾਂਤ ਰਹਾਂ? 7 ਇੱਕ ਉੱਚੇ ਤੇ ਬੁਲੰਦ ਪਰਬਤ ਉੱਤੇ ਤੂੰ ਆਪਣਾ ਬਿਸਤਰ ਵਿਛਾਇਆ, ਉੱਥੇ ਤੂੰ ਬਲੀਆਂ ਚੜ੍ਹਾਉਣ ਲਈ ਚੜ੍ਹ ਵੀ ਗਈ। 8 ਬੂਹਿਆਂ ਅਤੇ ਚੁਗਾਠਾਂ ਦੇ ਪਿੱਛੇ ਤੂੰ ਆਪਣੇ ਬੁੱਤਾਂ ਦੀ ਯਾਦਗਾਰੀ ਕਾਇਮ ਕੀਤੀ, ਤੂੰ ਤਾਂ ਮੈਨੂੰ ਛੱਡ ਕੇ ਨੰਗੀ ਹੋਈ, ਅਤੇ ਉਤਾਹਾਂ ਜਾ ਕੇ ਆਪਣਾ ਬਿਸਤਰਾ ਚੌੜਾ ਕੀਤਾ, ਤੂੰ ਉਹਨਾਂ ਨਾਲ ਆਪਣਾ ਨੇਮ ਬੰਨ੍ਹਿਆ, ਵੇਖਦਿਆਂ ਸਾਰ ਤੂੰ ਉਹਨਾਂ ਦੇ ਬਿਸਤਰੇ ਉੱਤੇ ਲੱਟੂ ਹੋ ਗਈ! 9 ਤੂੰ ਤੇਲ ਲੈ ਕੇ ਮਲਕ ਦੇਵਤੇ[a] ਕੋਲ ਗਈ, ਤੂੰ ਆਪਣੀਆਂ ਸੁਗੰਧਾਂ ਨੂੰ ਵਧਾਇਆ, ਤੂੰ ਆਪਣੇ ਵਿਚੋਲੇ ਦੂਰ-ਦੂਰ ਘੱਲੇ, ਤੂੰ ਆਪਣੇ ਆਪ ਨੂੰ ਪਤਾਲ ਤੱਕ ਨੀਵਾਂ ਕੀਤਾ! 10 ਤੂੰ ਆਪਣੇ ਸਫ਼ਰਾਂ ਦੀ ਲੰਬਾਈ ਨਾਲ ਥੱਕ ਗਈ, ਪਰ ਤੂੰ ਨਾ ਆਖਿਆ, ਇਹ ਵਿਅਰਥ ਹੈ, ਤੇਰੀ ਜਾਨ ਵਿੱਚ ਜਾਨ ਆਈ, ਇਸ ਲਈ ਤੂੰ ਨਾ ਥੱਕੀ।
11 ਤੂੰ ਕਿਸ ਤੋਂ ਐਨਾ ਸਹਿਮੀ ਅਤੇ ਡਰੀ ਕਿ ਤੂੰ ਝੂਠ ਬੋਲੀ ਅਤੇ ਮੈਨੂੰ ਯਾਦ ਨਾ ਕੀਤਾ, ਨਾ ਹੀ ਮੇਰੇ ਉੱਤੇ ਧਿਆਨ ਦਿੱਤਾ? ਕੀ ਮੈਂ ਬਹੁਤ ਸਮੇਂ ਤੱਕ ਚੁੱਪ ਨਾ ਰਿਹਾ? ਪਰ ਤੂੰ ਮੇਰੇ ਤੋਂ ਨਾ ਡਰੀ। 12 ਮੈਂ ਤੇਰੇ ਧਰਮ ਨੂੰ ਅਤੇ ਤੇਰੇ ਕੰਮਾਂ ਨੂੰ ਦੱਸਾਂਗਾ, ਪਰ ਉਹ ਤੈਨੂੰ ਕੁਝ ਲਾਭ ਨਾ ਪੁਚਾਉਣਗੇ। 13 ਜਦ ਤੂੰ ਚਿੱਲਾਏਂ, ਤਾਂ ਤੇਰੇ ਬੁੱਤਾਂ ਦਾ ਟੋਲਾ ਤੈਨੂੰ ਛੁਡਾਵੇ। ਪਰ ਹਵਾ ਉਨ੍ਹਾਂ ਸਾਰਿਆਂ ਨੂੰ ਚੁੱਕ ਕੇ ਲੈ ਜਾਵੇਗੀ, ਅਤੇ ਇੱਕ ਫੂਕ ਨਾਲ ਉਹ ਉੱਡ ਜਾਣਗੇ, ਪਰ ਜੋ ਮੇਰੀ ਸ਼ਰਨ ਆਉਂਦਾ ਹੈ, ਉਹ ਧਰਤੀ ਉੱਤੇ ਕਬਜ਼ਾ ਕਰੇਗਾ, ਅਤੇ ਮੇਰੇ ਪਵਿੱਤਰ ਪਰਬਤ ਦਾ ਅਧਿਕਾਰੀ ਹੋਵੇਗਾ।
- a ਰਾਜਾ