Link to home pageLanguagesLink to all Bible versions on this site
8
ਬਿਲਦਦ ਦਾ ਤਰਕ
1 ਤਦ ਬਿਲਦਦ ਸ਼ੂਹੀ ਨੇ ਆਖਿਆ,
2 “ਤੂੰ ਕਦੋਂ ਤੱਕ ਇਨ੍ਹਾਂ ਗੱਲਾਂ ਨੂੰ ਕਰਦਾ ਰਹੇਂਗਾ
ਅਤੇ ਤੇਰੇ ਮੂੰਹ ਦੀਆਂ ਗੱਲਾਂ ਇੱਕ ਤੂਫ਼ਾਨੀ ਹਵਾ ਵਰਗੀਆਂ ਹੋਣਗੀਆਂ?
3 ਕੀ ਪਰਮੇਸ਼ੁਰ ਨਿਆਂ ਨੂੰ ਵਿਗਾੜਦਾ ਹੈ,
ਜਾਂ ਸਰਬ ਸ਼ਕਤੀਮਾਨ ਧਰਮ ਨੂੰ ਵਿਗਾੜਦਾ ਹੈ?
4 ਜੇ ਤੇਰੇ ਪੁੱਤਰਾਂ ਨੇ ਉਹ ਦਾ ਪਾਪ ਕੀਤਾ,
ਤਦ ਉਹ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਅਪਰਾਧ ਦੇ ਵੱਸ ਵਿੱਚ ਕਰ ਦਿੱਤਾ।
5 ਜੇ ਤੂੰ ਪਰਮੇਸ਼ੁਰ ਨੂੰ ਵੱਡੇ ਯਤਨ ਨਾਲ ਭਾਲਦਾ,
ਅਤੇ ਸਰਬ ਸ਼ਕਤੀਮਾਨ ਅੱਗੇ ਬੇਨਤੀ ਕਰਦਾ,
6 ਜੇ ਤੂੰ ਪਵਿੱਤਰ ਅਤੇ ਨੇਕ ਹੁੰਦਾ,
ਤਦ ਹੁਣ ਉਹ ਤੇਰੇ ਲਈ ਜਾਗ ਉੱਠਦਾ,
ਤੇਰੇ ਧਰਮ ਦੇ ਡੇਰੇ ਨੂੰ ਬਚਾਈ ਰੱਖਦਾ।
7 ਭਾਵੇਂ ਤੇਰਾ ਹਿੱਸਾ ਥੋੜ੍ਹਾ ਹੀ ਰਿਹਾ ਹੋਵੇ,
ਪਰ ਅੰਤ ਵਿੱਚ ਉਹ ਤੈਨੂੰ ਬਹੁਤ ਵਧਾਉਂਦਾ।”
8 “ਤੂੰ ਪਹਿਲੀ ਪੀੜ੍ਹੀ ਦੇ ਲੋਕਾਂ ਨੂੰ ਪੁੱਛ,
ਅਤੇ ਉਨ੍ਹਾਂ ਦੇ ਪੁਰਖਿਆਂ ਦੀਆਂ ਖੋਜ਼ਾਂ ਉੱਤੇ ਧਿਆਨ ਦੇ,
9 ਆਪਾਂ ਤਾਂ ਕੱਲ ਦੇ ਹਾਂ,
ਅਤੇ ਕੁਝ ਨਹੀਂ ਜਾਣਦੇ ਕਿਉਂ ਜੋ ਸਾਡੇ ਦਿਨ ਧਰਤੀ ਉੱਤੇ ਪਰਛਾਵੇਂ ਵਰਗੇ ਹੀ ਹਨ।
10 ਕੀ ਉਹ ਤੈਨੂੰ ਨਾ ਸਿਖਾਉਣਗੇ ਅਤੇ ਤੈਨੂੰ ਨਾ ਦੱਸਣਗੇ,
ਅਤੇ ਆਪਣੇ ਦਿਲੋਂ ਗੱਲਾਂ ਬਾਹਰ ਨਾ ਲਿਆਉਣਗੇ?
11 ਕੀ, ਬਿਨ੍ਹਾਂ ਚਿੱਕੜ ਤੋਂ ਕਾਨਾ ਉੱਗੇਗਾ?
ਕੀ, ਬਿਨ੍ਹਾਂ ਪਾਣੀ ਤੋਂ ਸਰਕੰਡਾ ਵਧੇਗਾ?
12 ਭਾਵੇਂ ਉਹ ਹਰਾ ਹੋਵੇ, ਅਤੇ ਵੱਢਿਆ ਵੀ ਨਾ ਗਿਆ ਹੋਵੇ,
ਤਾਂ ਵੀ ਉਹ ਦੂਜੇ ਘਾਹ ਨਾਲੋਂ ਛੇਤੀ ਸੁੱਕ ਜਾਂਦਾ ਹੈ।
13 ਇਸੇ ਤਰ੍ਹਾਂ ਹੀ ਪਰਮੇਸ਼ੁਰ ਦੇ ਸਾਰੇ ਭੁੱਲਣ ਵਾਲਿਆਂ ਦੇ ਰਾਹ ਹਨ,
ਅਤੇ ਅਧਰਮੀ ਦੀ ਆਸ ਟੁੱਟ ਜਾਂਦੀ ਹੈ।
14 ਉਸ ਦੀ ਆਸ ਦਾ ਮੁੱਢ ਟੁੱਟ ਜਾਂਦਾ ਹੈ,
ਅਤੇ ਜਿਸ ਉੱਤੇ ਉਹ ਭਰੋਸਾ ਕਰਦਾ ਹੈ ਉਹ ਮੱਕੜੀ ਦਾ ਜਾਲਾ ਠਹਿਰਦਾ ਹੈ।
15 ਭਾਵੇਂ ਉਹ ਆਪਣੇ ਘਰ ਉੱਤੇ ਭਰੋਸਾ ਰੱਖੇ, ਪਰ ਉਹ ਖੜ੍ਹਾ ਨਹੀਂ ਰਹੇਗਾ,
ਉਹ ਉਸ ਨੂੰ ਤਕੜਾਈ ਨਾਲ ਫੜ੍ਹ ਲਵੇਗਾ, ਪਰ ਉਹ ਕਾਇਮ ਨਹੀਂ ਰਹੇਗਾ।
16 ਉਹ ਧੁੱਪ ਵਿੱਚ ਹਰਾ-ਭਰਾ ਹੋ ਜਾਂਦਾ ਹੈ,
ਅਤੇ ਉਸ ਦੀਆਂ ਡਾਲੀਆਂ ਉਹ ਦੇ ਬਾਗ਼ ਉੱਤੇ ਫੈਲ ਜਾਂਦੀਆਂ ਹਨ।
17 ਉਹ ਦੀਆਂ ਜੜ੍ਹਾਂ ਪੱਥਰਾਂ ਦੇ ਢੇਰ ਵਿੱਚ ਲਿਪਟੀਆਂ ਹੋਈਆਂ ਹਨ,
ਉਹ ਪੱਥਰ ਦੇ ਘਰ ਨੂੰ ਲੱਭ ਲੈਂਦਾ ਹੈ।
18 ਜੇ ਉਹ ਆਪਣੇ ਸਥਾਨ ਤੋਂ ਨਾਸ ਕੀਤਾ ਜਾਵੇ,
ਤਾਂ ਉਹ ਇਹ ਆਖ ਕੇ ਉਸ ਦਾ ਇਨਕਾਰ ਕਰੇਗਾ
ਕਿ ਮੈਂ ਇਸ ਨੂੰ ਵੇਖਿਆ ਹੀ ਨਹੀਂ।
19 ਵੇਖ, ਉਸ ਦੀ ਖੁਸ਼ੀ ਰਾਤ ਭਰ ਲਈ ਹੁੰਦੀ ਹੈ!
ਫਿਰ ਦੂਜੇ ਉਸੇ ਮਿੱਟੀ ਵਿੱਚੋਂ ਨਿੱਕਲਣਗੇ।”

20 “ਵੇਖ, ਪਰਮੇਸ਼ੁਰ ਖਰੇ ਆਦਮੀ ਨੂੰ ਨਾ ਤਿਆਗੇਗਾ,

ਅਤੇ ਨਾ ਬੁਰਿਆਰਾਂ ਦੇ ਹੱਥ ਨੂੰ ਥੰਮੇਗਾ।
21 ਉਹ ਤੇਰੇ ਮੂੰਹ ਨੂੰ ਹਾਸੇ ਨਾਲ
ਅਤੇ ਤੇਰੇ ਬੁੱਲ੍ਹਾਂ ਨੂੰ ਜੈਕਾਰਿਆਂ ਨਾਲ ਭਰੇਗਾ।
22 ਤੇਰੇ ਵੈਰੀ ਸ਼ਰਮ ਦਾ ਲਿਬਾਸ ਪਹਿਨਣਗੇ,
ਅਤੇ ਦੁਸ਼ਟਾਂ ਦਾ ਤੰਬੂ ਹੋਵੇਗਾ ਹੀ ਨਹੀਂ!”

<- ਅੱਯੂਬ 7ਅੱਯੂਬ 9 ->