Link to home pageLanguagesLink to all Bible versions on this site
12
ਮੂਸਾ ਦੁਆਰਾ ਹਰਾਏ ਗਏ ਰਾਜੇ
1 ਇਹ ਉਹ ਦੇਸ ਦੇ ਰਾਜੇ ਹਨ, ਜਿਨ੍ਹਾਂ ਨੂੰ ਇਸਰਾਏਲੀਆਂ ਨੇ ਮਾਰਿਆ ਅਤੇ ਜਿਨ੍ਹਾਂ ਦੇ ਦੇਸ ਉੱਤੇ ਯਰਦਨ ਦੇ ਪਾਰ ਸੂਰਜ ਦੇ ਚੜ੍ਹਦੇ ਪਾਸੇ ਕਬਜ਼ਾ ਕਰ ਲਿਆ ਅਰਥਾਤ ਅਰਨੋਨ ਦੀ ਵਾਦੀ ਤੋਂ ਹਰਮੋਨ ਦੇ ਪਰਬਤ ਤੱਕ ਅਤੇ ਸਾਰਾ ਮੈਦਾਨ ਚੜ੍ਹਦੇ ਪਾਸੇ ਵੱਲ। 2 ਸੀਹੋਨ ਅਮੋਰੀਆਂ ਦਾ ਰਾਜਾ ਜਿਹੜਾ ਹਸ਼ਬੋਨ ਵਿੱਚ ਵੱਸਦਾ ਸੀ ਅਤੇ ਅਰੋਏਰ ਤੋਂ ਰਾਜ ਕਰਦਾ ਸੀ ਜਿਹੜਾ ਅਰਨੋਨ ਦੀ ਵਾਦੀ ਦੇ ਕੰਢੇ ਉੱਤੇ ਹੈ ਅਤੇ ਉਸ ਵਾਦੀ ਵਿੱਚ ਹੈ ਅਤੇ ਗਿਲਆਦ ਤੋਂ ਅੱਧ ਯਬੋਕ ਨਦੀ ਤੱਕ ਜਿਹੜੀ ਅੰਮੋਨੀਆਂ ਦੀ ਹੱਦ ਹੈ। 3 ਉਹ ਮੈਦਾਨ ਕਿੰਨਰਥ ਦੇ ਸਮੁੰਦਰ ਤੱਕ ਚੜ੍ਹਦੇ ਪਾਸੇ ਵੱਲ ਅਤੇ ਅਰਾਬਾਹ ਦੇ ਸਮੁੰਦਰ ਤੱਕ ਜਿਹੜਾ ਖਾਰਾ ਸਮੁੰਦਰ ਹੈ, ਪੂਰਬ ਵੱਲ ਬੈਤ ਯਸ਼ਿਮੋਥ ਦੇ ਰਾਹ ਉੱਤੇ ਅਤੇ ਦੱਖਣ ਵਿੱਚ ਪਿਸਗਾਹ ਦੀਆਂ ਢਾਲਾਂ ਹੇਠ 4 ਅਤੇ ਬਾਸ਼ਾਨ ਦੇ ਰਾਜੇ ਓਗ ਦੀ ਹੱਦ ਜਿਹੜਾ ਰਫ਼ਾਈਆਂ ਦੇ ਬਕੀਏ ਦਾ ਸੀ, ਉਹ ਅਸ਼ਤਾਰੋਥ ਅਤੇ ਅਦਰਈ ਵਿੱਚ ਵੱਸਦਾ ਸੀ। 5 ਹਰਮੋਨ ਪਰਬਤ ਉੱਤੇ ਅਤੇ ਸਲਕਾਹ ਵਿੱਚ ਅਤੇ ਸਾਰੇ ਬਾਸ਼ਾਨ ਵਿੱਚ ਗਸ਼ੂਰੀਆਂ ਅਤੇ ਮਆਕਾਥੀਆਂ ਦੀ ਹੱਦ ਤੱਕ ਰਾਜ ਕਰਦਾ ਸੀ ਨਾਲੇ ਗਿਲਆਦ ਦਾ ਅੱਧ ਜਿਹੜਾ ਹਸ਼ਬੋਨ ਦੇ ਰਾਜੇ ਸੀਹੋਨ ਦੀ ਹੱਦ ਹੈ। 6 ਯਹੋਵਾਹ ਦੇ ਦਾਸ ਮੂਸਾ ਅਤੇ ਇਸਰਾਏਲੀਆਂ ਨੇ ਉਹਨਾਂ ਨੂੰ ਮਾਰਿਆ ਅਤੇ ਯਹੋਵਾਹ ਦੇ ਦਾਸ ਮੂਸਾ ਨੇ ਉਹ ਨੂੰ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਕਬਜ਼ਾ ਕਰਨ ਲਈ ਦਿੱਤਾ।
ਯਹੋਸ਼ੁਆ ਦੁਆਰਾ ਹਰਾਏ ਗਏ ਰਾਜੇ
7 ਇਹ ਉਸ ਦੇਸ ਦੇ ਰਾਜੇ ਹਨ ਜਿਨ੍ਹਾਂ ਨੂੰ ਯਹੋਸ਼ੁਆ ਅਤੇ ਇਸਰਾਏਲੀਆਂ ਨੇ ਯਰਦਨ ਪਾਰ ਲਹਿੰਦੇ ਪਾਸੇ ਬਆਲ ਗਾਦ ਤੋਂ ਜਿਹੜਾ ਲਬਾਨੋਨ ਦੀ ਦੂਣ ਵਿੱਚ ਹੈ, ਹਾਲਾਕ ਪਰਬਤ ਤੱਕ ਜਿਹੜਾ ਸੇਈਰ ਵੱਲ ਚੜ੍ਹਦਾ ਹੈ ਮਾਰਿਆ। ਯਹੋਸ਼ੁਆ ਨੇ ਉਹ ਨੂੰ ਇਸਰਾਏਲ ਦੀਆਂ ਗੋਤਾਂ ਨੂੰ ਉਹਨਾਂ ਦੇ ਹਿੱਸਿਆਂ ਅਨੁਸਾਰ ਕਬਜ਼ਾ ਕਰਨ ਲਈ ਦੇ ਦਿੱਤਾ। 8 ਪਰਬਤ ਵਿੱਚ, ਬੇਟ ਵਿੱਚ, ਮੈਦਾਨ ਵਿੱਚ, ਢਾਲਾਂ ਵਿੱਚ, ਉਜਾੜ ਵਿੱਚ ਅਤੇ ਦੱਖਣ ਵਿੱਚ, ਹਿੱਤੀ, ਅਮੋਰੀ, ਕਨਾਨੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀ। 9 ਯਰੀਹੋ ਦਾ ਰਾਜਾ ਇੱਕ, ਅਈ ਦਾ ਜਿਹੜਾ ਬੈਤਏਲ ਕੋਲ ਹੈ ਰਾਜਾ ਇੱਕ, 10 ਯਰੂਸ਼ਲਮ ਦਾ ਰਾਜਾ ਇੱਕ, ਹਬਰੋਨ ਦਾ ਰਾਜਾ ਇੱਕ 11 ਯਰਮੂਥ ਦਾ ਰਾਜਾ ਇੱਕ, ਲਾਕੀਸ਼ ਦਾ ਰਾਜਾ ਇੱਕ 12 ਅਗਲੋਨ ਦਾ ਰਾਜਾ ਇੱਕ, ਗਜ਼ਰ ਦਾ ਰਾਜਾ ਇੱਕ 13 ਦਬੀਰ ਦਾ ਰਾਜਾ ਇੱਕ, ਗਦਰ ਦਾ ਰਾਜਾ ਇੱਕ 14 ਹਾਰਮਾਹ ਦਾ ਰਾਜਾ ਇੱਕ, ਅਰਾਦ ਦਾ ਰਾਜਾ ਇੱਕ 15 ਲਿਬਨਾਹ ਦਾ ਰਾਜਾ ਇੱਕ, ਅਦੁੱਲਾਮ ਦਾ ਰਾਜਾ ਇੱਕ 16 ਮੱਕੇਦਾਹ ਦਾ ਰਾਜਾ ਇੱਕ, ਬੈਤਏਲ ਦਾ ਰਾਜਾ ਇੱਕ 17 ਤੱਪੂਆਹ ਦਾ ਰਾਜਾ ਇੱਕ, ਹੇਫ਼ਰ ਦਾ ਰਾਜਾ ਇੱਕ 18 ਅਫੇਕ ਦਾ ਰਾਜਾ ਇੱਕ, ਲੱਸ਼ਾਰੋਨ ਦਾ ਰਾਜਾ ਇੱਕ 19 ਮਾਦੋਨ ਦਾ ਰਾਜਾ ਇੱਕ, ਹਾਸੋਰ ਦਾ ਰਾਜਾ ਇੱਕ 20 ਸ਼ਿਮਰੋਨ ਮਰੋਨ ਦਾ ਰਾਜਾ ਇੱਕ, ਅਕਸ਼ਾਫ਼ ਦਾ ਰਾਜਾ ਇੱਕ 21 ਤਆਨਾਕ ਦਾ ਰਾਜਾ ਇੱਕ, ਮਗਿੱਦੋ ਦਾ ਰਾਜਾ ਇੱਕ 22 ਕਾਦੇਸ਼ ਦਾ ਰਾਜਾ ਇੱਕ, ਕਰਮਲ ਵਿੱਚ ਯਾਕਨੁਆਮ ਦਾ ਰਾਜਾ ਇੱਕ 23 ਦੋਰ ਦੀ ਉਚਿਆਈ ਵਿੱਚ ਦੋਰ ਦਾ ਰਾਜਾ ਇੱਕ, ਗਿਲਗਾਲ ਵਿੱਚ ਗੋਯਿਮ ਦਾ ਰਾਜਾ ਇੱਕ 24 ਤਿਰਸਾਹ ਦਾ ਰਾਜਾ ਇੱਕ। ਸਾਰੇ ਰਾਜੇ ਇਕੱਤੀ ਸਨ।

<- ਯਹੋਸ਼ੁਆ 11ਯਹੋਸ਼ੁਆ 13 ->