21 ਤਦ ਅਲਆਜ਼ਾਰ ਜਾਜਕ ਨੇ ਉਨ੍ਹਾਂ ਸੂਰਮਿਆਂ ਨੂੰ ਆਖਿਆ, ਜਿਹੜੇ ਯੁੱਧ ਵਿੱਚ ਗਏ ਸਨ ਕਿ ਇਹ ਬਿਵਸਥਾ ਦੀ ਬਿਧੀ ਹੈ ਜਿਸ ਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। 22 ਸੋਨਾ, ਚਾਂਦੀ, ਪਿੱਤਲ, ਲੋਹਾ, ਜਿਸਤ ਅਤੇ ਸਿੱਕਾ। 23 ਅਰਥਾਤ ਹਰ ਇੱਕ ਚੀਜ਼, ਜਿਹੜੀ ਅੱਗ ਵਿੱਚ ਪੈ ਸਕੇ ਉਸ ਨੂੰ ਤੁਸੀਂ ਅੱਗ ਦੇ ਵਿੱਚ ਦੀ ਲੰਘਾਓ, ਤਾਂ ਉਹ ਸ਼ੁੱਧ ਹੋਵੇਗੀ ਪਰ ਫਿਰ ਵੀ ਉਹ ਅਸ਼ੁੱਧਤਾਈ ਨੂੰ ਦੂਰ ਕਰਨ ਵਾਲੇ ਜਲ ਨਾਲ ਪਵਿੱਤਰ ਕੀਤੀ ਜਾਵੇ ਅਤੇ ਜੋ ਕੁਝ ਅੱਗ ਵਿੱਚ ਨਾ ਪੈ ਸਕੇ ਤੁਸੀਂ ਉਸ ਨੂੰ ਪਾਣੀ ਦੇ ਵਿੱਚ ਦੀ ਲੰਘਾਓ। 24 ਸੱਤਵੇਂ ਦਿਨ ਤੁਸੀਂ ਆਪਣੇ ਕੱਪੜੇ ਧੋਵੋ ਤਾਂ ਤੁਸੀਂ ਸ਼ੁੱਧ ਹੋਵੋਗੇ, ਇਸ ਦੇ ਬਾਅਦ ਤੁਸੀਂ ਡੇਰੇ ਵਿੱਚ ਆਓ।
32 ਮਾਲ ਡੰਗਰ ਤੋਂ ਬਿਨ੍ਹਾਂ ਜੋ ਸੂਰਮਿਆਂ ਨੇ ਲੁੱਟਿਆ, ਉਸ ਵਿੱਚ ਛੇ ਲੱਖ ਪੰਝੱਤਰ ਹਜ਼ਾਰ ਭੇਡਾਂ, 33 ਬਹੱਤਰ ਹਜ਼ਾਰ ਬਲ਼ਦ, 34 ਇੱਕਾਹਠ ਹਜ਼ਾਰ ਗਧੇ, 35 ਲੋਕਾਂ ਵਿੱਚੋਂ ਉਹ ਕੁਆਰੀਆਂ ਜਿਨ੍ਹਾਂ ਨੇ ਮਨੁੱਖ ਨਾਲ ਸੰਗ ਨਹੀਂ ਕੀਤਾ ਸੀ, ਉਹ ਬੱਤੀ ਹਜ਼ਾਰ ਸਨ, 36 ਜਿਹੜੇ ਯੁੱਧ ਕਰਨ ਗਏ ਉਹਨਾਂ ਦਾ ਭਾਗ ਤਿੰਨ ਲੱਖ ਸੈਂਤੀ ਹਜ਼ਾਰ ਪੰਜ ਸੌ ਭੇਡਾਂ ਸਨ, 37 ਅਤੇ ਯਹੋਵਾਹ ਦਾ ਲਗਾਨ ਇਹ ਸੀ, ਜਿਹਨਾਂ ਵਿੱਚੋਂ ਛੇ ਸੌ ਪੰਝੱਤਰ ਭੇਡਾਂ ਅਤੇ ਬੱਕਰੀਆਂ, 38 ਅਤੇ ਬਲ਼ਦ ਛੱਤੀ ਹਜ਼ਾਰ ਸਨ ਜਿਨ੍ਹਾਂ ਵਿੱਚੋਂ ਯਹੋਵਾਹ ਦਾ ਲਗਾਨ ਬਹੱਤਰ ਸਨ 39 ਗਧੇ ਤੀਹ ਹਜ਼ਾਰ ਪੰਜ ਸੌ ਸਨ, ਜਿਨ੍ਹਾਂ ਵਿੱਚੋਂ ਯਹੋਵਾਹ ਦਾ ਲਗਾਨ ਇੱਕਾਹਠ ਸਨ 40 ਅਤੇ ਇਨਸਾਨ ਸੌਲਾਂ ਹਜ਼ਾਰ ਸਨ ਜਿਨ੍ਹਾਂ ਵਿੱਚੋਂ ਯਹੋਵਾਹ ਦਾ ਲਗਾਨ ਬੱਤੀ ਪ੍ਰਾਣੀ ਸਨ 41 ਤਾਂ ਮੂਸਾ ਨੇ ਉਸ ਲਗਾਨ ਨੂੰ ਯਹੋਵਾਹ ਦੀ ਚੁੱਕਣ ਦੀ ਭੇਟ ਕਰਕੇ, ਅਲਆਜ਼ਾਰ ਜਾਜਕ ਨੂੰ ਦਿੱਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
42 ਅਤੇ ਇਸਰਾਏਲੀਆਂ ਦੇ ਅੱਧ ਤੋਂ ਜਿਹੜਾ ਮੂਸਾ ਨੇ ਯੁੱਧ ਕਰਨ ਵਾਲਿਆਂ ਤੋਂ ਵੰਡਿਆ 43 ਅਤੇ ਮੰਡਲੀ ਦਾ ਹਿੱਸਾ ਇਹ ਸੀ, ਭੇਡਾਂ ਤਿੰਨ ਲੱਖ ਸੈਂਤੀ ਹਜ਼ਾਰ ਪੰਜ ਸੌ, 44 ਗਾਂ-ਬਲ਼ਦ ਛੱਤੀ ਹਜ਼ਾਰ, 45 ਗਧੇ ਤੀਹ ਹਜ਼ਾਰ ਪੰਜ ਸੌ, 46 ਇਨਸਾਨ ਸੌਲਾਂ ਹਜ਼ਾਰ 47 ਇਸ ਅੱਧੇ ਹਿੱਸੇ ਵਿੱਚੋਂ ਜਿਸ ਨੂੰ ਮੂਸਾ ਨੇ ਯੁੱਧ ਕਰਨ ਵਾਲਿਆਂ ਪੁਰਖਾਂ ਤੋਂ ਵੱਖਰਾ ਕੀਤਾ ਸੀ, ਯਹੋਵਾਹ ਦੇ ਹੁਕਮਾਂ ਅਨੁਸਾਰ ਮੂਸਾ ਨੇ ਭਾਵੇਂ ਮਨੁੱਖਾਂ ਵਿੱਚੋਂ ਭਾਵੇਂ ਪਸ਼ੂਆਂ ਵਿੱਚੋਂ, ਪੰਜਾਹ ਵਿੱਚੋਂ ਇੱਕ ਨੂੰ ਲੈ ਕੇ ਉਹ ਲੇਵੀਆਂ ਨੂੰ ਦਿੱਤੇ ਜਿਹੜੇ ਯਹੋਵਾਹ ਦੇ ਡੇਰੇ ਦੀ ਸੰਭਾਲ ਕਰਦੇ ਸਨ।
48 ਤਾਂ ਸੈਨਾਪਤੀ ਜਿਹੜੇ ਹਜ਼ਾਰਾਂ ਉੱਤੇ ਸਨ ਅਰਥਾਤ ਹਜ਼ਾਰਾਂ ਦੇ ਪ੍ਰਧਾਨ ਅਤੇ ਸੈਂਕੜਿਆਂ ਦੇ ਪ੍ਰਧਾਨ ਮੂਸਾ ਕੋਲ ਆਏ 49 ਅਤੇ ਉਨ੍ਹਾਂ ਨੇ ਮੂਸਾ ਨੂੰ ਆਖਿਆ, ਤੁਹਾਡੇ ਦਾਸਾਂ ਨੇ ਯੁੱਧ ਕਰਨ ਵਾਲਿਆਂ ਦੀ ਗਿਣਤੀ ਕੀਤੀ ਅਤੇ ਉਹਨਾਂ ਵਿੱਚੋਂ ਇੱਕ ਮਨੁੱਖ ਵੀ ਨਹੀਂ ਘਟਿਆ। 50 ਅਸੀਂ ਯਹੋਵਾਹ ਦਾ ਚੜ੍ਹਾਵਾ ਲਿਆਏ ਹਾਂ, ਜੋ ਕੁਝ ਹਰ ਇੱਕ ਦੇ ਹੱਥ ਲੱਗਾ ਅਰਥਾਤ ਸੋਨੇ ਦੇ ਗਹਿਣੇ, ਪਜੇਬਾਂ, ਕੜੇ, ਛਾਪਾਂ, ਬਾਲ਼ੀਆਂ ਬਾਜ਼ੂਬੰਦ, ਤਾਂ ਜੋ ਅਸੀਂ ਆਪਣੇ ਪ੍ਰਾਣਾਂ ਲਈ ਯਹੋਵਾਹ ਅੱਗੇ ਪ੍ਰਾਸਚਿਤ ਕਰੀਏ। 51 ਤਦ ਮੂਸਾ ਅਤੇ ਅਲਆਜ਼ਾਰ ਜਾਜਕ ਨੇ ਉਨ੍ਹਾਂ ਤੋਂ ਇਹ ਸਾਰੇ ਘੜਤ ਦੇ ਸੋਨੇ ਦੇ ਗਹਿਣੇ ਲਏ 52 ਅਤੇ ਚੁੱਕਣ ਦੀ ਭੇਟ ਦਾ ਸਾਰਾ ਸੋਨਾ, ਜਿਹੜਾ ਉਨ੍ਹਾਂ ਨੇ ਯਹੋਵਾਹ ਲਈ ਚੜ੍ਹਾਇਆ ਸਵਾ ਕੁ ਪੰਜ ਮਣ ਪੱਕਾ ਸੀ, ਜਿਹੜਾ ਹਜ਼ਾਰਾਂ ਦੇ ਹਾਕਮਾਂ ਅਤੇ ਸੈਂਕੜਿਆਂ ਦੇ ਹਾਕਮਾਂ ਤੋਂ ਆਇਆ। 53 ਯੁੱਧ ਕਰਨ ਵਾਲਿਆਂ ਵਿੱਚੋਂ ਹਰ ਇੱਕ ਨੇ ਆਪਣੇ ਲਈ ਲੁੱਟਿਆ ਸੀ 54 ਤਾਂ ਮੂਸਾ ਅਤੇ ਅਲਆਜ਼ਾਰ ਜਾਜਕ, ਉਹ ਸੋਨਾ ਹਜ਼ਾਰਾਂ ਅਤੇ ਸੈਂਕੜਿਆਂ ਦੇ ਹਾਕਮਾਂ ਤੋਂ ਲੈ ਕੇ ਮੰਡਲੀ ਦੇ ਤੰਬੂ ਵਿੱਚ ਲਿਆਏ ਤਾਂ ਜੋ ਉਹ ਇਸਰਾਏਲੀਆਂ ਲਈ ਯਹੋਵਾਹ ਅੱਗੇ ਇੱਕ ਯਾਦਗਾਰੀ ਹੋਵੇ।
<- ਗਿਣਤੀ 30ਗਿਣਤੀ 32 ->