10
ਨਿਆਂ ਲਈ ਪ੍ਰਾਰਥਨਾ
1 ਹੇ ਯਹੋਵਾਹ, ਤੂੰ ਦੂਰ ਕਿਉਂ ਖੜ੍ਹਾ ਰਹਿੰਦਾ ਹੈ?
ਬਿਪਤਾ ਦੇ ਵੇਲੇ ਤੂੰ ਆਪਣੇ ਆਪ ਨੂੰ ਕਿਉਂ ਲੁਕਾਉਂਦਾ ਹੈ?
2 ਦੁਸ਼ਟ ਆਪਣੇ ਹੰਕਾਰ ਵਿੱਚ ਮਸਕੀਨਾਂ ਦੇ ਪਿਛੇ ਪੈ ਜਾਂਦਾ ਹੈ,
ਜਿਹੜੀਆਂ ਜੁਗਤਾਂ ਉਨ੍ਹਾਂ ਨੇ ਸੋਚੀਆਂ ਉਨ੍ਹਾਂ ਵਿੱਚ ਉਹ ਆਪ ਫਸ ਜਾਣ!
3 ਕਿਉਂ ਜੋ ਦੁਸ਼ਟ ਆਪਣੇ ਮਨ ਦੀਆਂ ਕਾਮਨਾਂ ਉੱਤੇ ਫੂੰ-ਫੂੰ ਕਰਦਾ ਹੈ,
ਅਤੇ ਲੋਭੀ ਯਹੋਵਾਹ ਨੂੰ ਫਿਟਕਾਰਦਾ ਅਤੇ ਤੁੱਛ ਜਾਣਦਾ ਹੈ।
4 ਦੁਸ਼ਟ ਆਪਣੇ ਹੰਕਾਰ ਦੇ ਕਾਰਨ ਪਰਮੇਸ਼ੁਰ ਨੂੰ ਨਹੀਂ ਭਾਲੇਗਾ,
ਉਸ ਦਾ ਵਿਚਾਰ ਇਹ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ।
5 ਉਸ ਦੀ ਚਾਲ ਹਰ ਵੇਲੇ ਸਥਿਰ ਹੁੰਦੀ ਹੈ
ਤੇਰੇ ਨਿਆਂ ਉਸ ਦੀ ਸਮਝ ਤੋਂ ਉੱਚੇ ਹਨ,
ਉਹ ਆਪਣੇ ਸਾਰੇ ਵਿਰੋਧੀਆਂ ਉੱਤੇ ਫੁੰਕਾਰੇ ਮਾਰਦਾ ਹੈ।
6 ਉਹ ਆਪਣੇ ਮਨ ਵਿੱਚ ਆਖਦਾ ਹੈ ਕਿ ਮੈਂ ਕਦੇ ਨਾ ਡੋਲਾਂਗਾ
ਪੀੜ੍ਹੀਓਂ ਪੀੜ੍ਹੀ ਮੈਂ ਦੁੱਖ ਵਿੱਚ ਨਾ ਡੋਲਾਂਗਾ।
7 ਉਹ ਦਾ ਮੂੰਹ ਸਰਾਪ, ਛਲ ਅਤੇ ਅਨ੍ਹੇਰ ਨਾਲ ਭਰਿਆ ਹੋਇਆ ਹੈ,
ਉਹ ਦੀ ਜੀਭ ਦੇ ਹੇਠ ਸ਼ਰਾਰਤ ਅਤੇ ਬਦੀ ਹੈ।
8 ਉਹ ਪਿੰਡਾਂ ਦੇ ਓਹਲਿਆਂ ਵਿੱਚ ਬੈਠਦਾ ਹੈ,
ਉਹ ਗੁਪਤ ਥਾਵਾਂ ਵਿੱਚ ਨਿਰਦੋਸ਼ਾਂ ਦਾ ਘਾਤ ਕਰਦਾ ਹੈ,
ਉਹ ਦੀਆਂ ਅੱਖੀਆਂ ਅਨਾਥਾਂ ਦੀ ਤਾਕ ਵਿੱਚ ਲੱਗੀਆਂ ਹੋਈਆਂ ਹਨ।
9 ਜਿਵੇਂ ਬੱਬਰ ਸ਼ੇਰ ਆਪਣੇ ਘੁਰਨੇ ਵਿੱਚ,
ਉਸੇ ਤਰ੍ਹਾਂ ਉਹ ਆਪਣੇ ਗੁਪਤ ਥਾਵਾਂ ਵਿੱਚ ਬੈਠਾ ਰਹਿੰਦਾ ਹੈ,
ਉਹ ਮਸਕੀਨਾਂ ਨੂੰ ਫੜ੍ਹਨ ਲਈ ਛਹਿ ਵਿੱਚ ਬੈਠਦਾ ਹੈ,
ਉਹ ਮਸਕੀਨ ਨੂੰ ਆਪਣੇ ਜਾਲ਼ ਵਿੱਚ ਫੜ੍ਹ ਲੈਂਦਾ ਹੈ।
10 ਉਹ ਦਾਬਾ ਮਾਰ ਕੇ ਝੁੱਕ ਜਾਂਦਾ ਹੈ,
ਅਨਾਥ ਉਹ ਦੇ ਬਲ ਵਾਲੇ ਹੱਥਾਂ ਨਾਲ ਡਿੱਗ ਪੈਂਦੇ ਹਨ।
11 ਉਸ ਆਪਣੇ ਮਨ ਵਿੱਚ ਆਖਿਆ ਹੈ ਜੋ ਪਰਮੇਸ਼ੁਰ ਭੁੱਲ ਗਿਆ ਹੈ,
ਉਸ ਨੇ ਆਪਣਾ ਮੂੰਹ ਛਿਪਾਇਆ ਹੈ, ਉਹ ਕਦੀ ਵੀ ਨਾ ਵੇਖੇਗਾ।
12 ਉੱਠ, ਹੇ ਯਹੋਵਾਹ! ਹੇ ਪਰਮੇਸ਼ੁਰ,
ਆਪਣਾ ਹੱਥ ਚੁੱਕ, ਮਸਕੀਨਾਂ ਨੂੰ ਨਾ ਵਿਸਾਰ।
13 ਦੁਸ਼ਟ ਨੇ ਕਿਉਂ ਪਰਮੇਸ਼ੁਰ ਨੂੰ ਤੁੱਛ ਜਾਣਿਆ ਹੈ,
ਅਤੇ ਆਪਣੇ ਮਨ ਵਿੱਚ ਆਖਿਆ ਕਿ ਤੂੰ ਪੁੱਛ-ਗਿੱਛ ਨਹੀਂ ਕਰੇਂਗਾ?
14 ਤੂੰ ਤਾਂ ਵੇਖਿਆ ਹੈ ਕਿਉਂ ਜੋ ਤੂੰ ਸ਼ਰਾਰਤ ਅਤੇ ਡਾਹ ਉੱਤੇ ਨਿਗਾਹ ਰੱਖਦਾ ਹੈ, ਕਿ ਆਪਣੇ ਹੀ ਹੱਥ ਵਿੱਚ ਲੈ ਲਵੇ,
ਅਨਾਥ ਆਪਣੇ ਆਪ ਨੂੰ ਤੇਰੇ ਉੱਤੇ ਛੱਡਦਾ ਹੈ,
ਯਤੀਮ ਦਾ ਸਹਾਇਕ ਤੂੰ ਹੀ ਰਿਹਾ ਹੈ।
15 ਦੁਸ਼ਟ ਦੀ ਬਾਂਹ ਭੰਨ ਸੁੱਟ!
ਦੁਸ਼ਟ ਦੀ ਬਦੀ ਨੂੰ ਭਾਲ ਜਦ ਤੱਕ ਕੁਝ ਹੋਰ ਨਾ ਲੱਭੇ।
16 ਯਹੋਵਾਹ ਜੁੱਗੋ-ਜੁੱਗ ਪਾਤਸ਼ਾਹ ਹੈ।
ਪਰਾਈਆਂ ਕੌਮਾਂ ਉਸ ਦੇ ਦੇਸ ਵਿੱਚੋਂ ਨਸ਼ਟ ਹੋ ਗਈਆਂ।
17 ਹੇ ਯਹੋਵਾਹ, ਤੂੰ ਮਸਕੀਨਾਂ ਦੀ ਇੱਛਿਆ ਸੁਣੀ ਹੈ,
ਤੂੰ ਉਹਨਾਂ ਦੇ ਮਨਾਂ ਨੂੰ ਦ੍ਰਿੜ੍ਹ ਕਰੇਂਗਾ, ਤੂੰ ਆਪਣਾ ਕੰਨ ਲਾਏਗਾ
18 ਤਾਂ ਜੋ ਤੂੰ ਯਤੀਮ ਅਤੇ ਸਤਾਏ ਹੋਏ ਦਾ ਨਿਆਂ ਕਰੇਂ,