123
ਦਯਾ ਦੇ ਲਈ ਪ੍ਰਾਰਥਨਾ
ਯਾਤਰਾ ਦਾ ਗੀਤ
1 ਹੇ ਸਵਰਗ ਵਿੱਚ ਬਿਰਾਜਮਾਨ, ਯਹੋਵਾਹ,
ਮੈਂ ਆਪਣੀਆਂ ਅੱਖਾਂ ਤੇਰੀ ਵੱਲ ਚੁੱਕਦਾ ਹਾਂ!
2 ਵੇਖ, ਜਿਵੇਂ ਦਾਸਾਂ ਦੀਆਂ ਅੱਖਾਂ ਆਪਣੇ ਮਾਲਕਾਂ ਦੇ ਹੱਥ ਵੱਲ,
ਅਤੇ ਦਾਸੀ ਦੀਆਂ ਅੱਖਾਂ ਆਪਣੀ ਮਾਲਕਣ ਦੇ ਹੱਥ ਵੱਲ ਲੱਗੀਆਂ ਰਹਿੰਦੀਆਂ ਹਨ,
ਤਿਵੇਂ ਸਾਡੀਆਂ ਅੱਖਾਂ ਸਾਡੇ ਪਰਮੇਸ਼ੁਰ ਯਹੋਵਾਹ ਵੱਲ ਲੱਗੀਆਂ ਰਹਿਣਗੀਆਂ,
ਜਦ ਤੱਕ ਉਹ ਸਾਡੇ ਉੱਤੇ ਤਰਸ ਨਾ ਖਾਵੇ।
3 ਸਾਡੇ ਉੱਤੇ ਤਰਸ ਖਾ, ਹੇ ਯਹੋਵਾਹ, ਸਾਡੇ ਉੱਤੇ ਤਰਸ ਖਾ,
ਅਸੀਂ ਤਾਂ ਨਿਰਾਦਰੀ ਨਾਲ ਬਹੁਤ ਹੀ ਭਰ ਗਏ ਹਾਂ!
4 ਸਾਡੀ ਜਾਨ ਸੁਖੀ ਲੋਕਾਂ ਦੇ ਠੱਠਿਆਂ ਤੋਂ