Link to home pageLanguagesLink to all Bible versions on this site
17
ਅੱਤਿਆਚਾਰੀ ਤੋਂ ਬਚਾਉਣ ਲਈ ਪ੍ਰਾਰਥਨਾ
ਦਾਊਦ ਦੀ ਪ੍ਰਾਰਥਨਾ।
1 ਹੇ ਯਹੋਵਾਹ, ਸਚਿਆਈ ਨੂੰ ਸੁਣ, ਮੇਰੀ ਪੁਕਾਰ ਉੱਤੇ ਧਿਆਨ ਦੇ,
ਮੇਰੀ ਪ੍ਰਾਰਥਨਾ ਉੱਤੇ ਕੰਨ ਲਾ ਜਿਹੜੀ ਨਿਸ਼ਕਪਟ ਬੁੱਲ੍ਹਾਂ ਤੋਂ ਹੈ।
2 ਮੇਰਾ ਫ਼ੈਸਲਾ ਤੇਰੇ ਹਜ਼ੂਰ ਤੋਂ ਨਿੱਕਲੇ,
ਤੇਰੀਆਂ ਅੱਖੀਆਂ ਸਿਧਿਆਈ ਨੂੰ ਵੇਖਣ।
3 ਤੂੰ ਮੇਰੇ ਮਨ ਨੂੰ ਜਾਂਚਿਆ ਹੈ, ਰਾਤ ਨੂੰ ਤੂੰ ਮੈਨੂੰ ਪਰਖਿਆ ਹੈ,
ਤੂੰ ਮੈਨੂੰ ਤਾਇਆ ਹੈ ਪਰ ਕੁਝ ਨਾ ਲੱਭਾ,
ਮੈਂ ਠਾਣ ਲਿਆ ਕਿ ਮੇਰਾ ਮੂੰਹ ਉਲੰਘਣ ਨਾ ਕਰੇ।
4 ਇਨਸਾਨ ਦੇ ਕਰਮਾਂ ਦੇ ਵਿਖੇ ਤੇਰੇ ਬਚਨਾਂ ਦੇ ਰਾਹੀਂ
ਮੈਂ ਆਪਣੇ ਆਪ ਨੂੰ ਜ਼ਾਲਮਾਂ ਦੇ ਮਾਰਗਾਂ ਤੋਂ ਬਚਾ ਰੱਖਿਆ ਹੈ।
5 ਮੇਰੇ ਕਦਮਾਂ ਨੇ ਤੇਰੇ ਰਾਹਾਂ ਨੂੰ ਠੀਕ ਫੜਿਆ ਹੈ, ਮੇਰੇ ਪੈਰ ਨਹੀਂ ਤਿਲਕੇ।
6 ਮੈਂ ਤੈਨੂੰ ਪੁਕਾਰਿਆ ਹੈ, ਹੇ ਪਰਮੇਸ਼ੁਰ, ਤੂੰ ਤਾਂ ਮੈਨੂੰ ਉੱਤਰ ਦੇਵੇਂਗਾ,
ਮੇਰੀ ਵੱਲ ਆਪਣਾ ਕੰਨ ਝੁਕਾ ਅਤੇ ਮੇਰੀ ਸੁਣ।
7 ਆਪਣੀ ਅਚਰਜ਼ ਦਯਾ ਵਿਖਾ, ਤੂੰ ਜੋ ਆਪਣੇ ਸੱਜੇ ਹੱਥ ਨਾਲ
ਉਨ੍ਹਾਂ ਨੂੰ ਜਿਹੜੇ ਤੇਰੀ ਪਨਾਹ ਲੈਂਦੇ ਹਨ
ਉਨ੍ਹਾਂ ਦੇ ਵਿਰੋਧੀਆਂ ਤੋਂ ਬਚਾਉਂਦਾ ਹੈਂ।
8 ਅੱਖ ਦੀ ਕਾਕੀ ਦੀ ਨਿਆਈਂ ਮੇਰੀ ਰਾਖੀ ਕਰ,
ਆਪਣੇ ਖੰਭਾਂ ਦੀ ਛਾਇਆ ਹੇਠ ਮੈਨੂੰ ਲੁਕਾ ਲੈ,
9 ਉਨ੍ਹਾਂ ਦੁਸ਼ਟਾਂ ਤੋਂ ਜਿਹਨਾਂ ਨੇ ਮੇਰੇ ਨਾਲ ਧੱਕਾ ਕੀਤਾ ਹੈ,
ਮੇਰੇ ਜਾਨੀ ਦੁਸ਼ਮਣਾਂ ਤੋਂ ਜਿਹੜੇ ਮੈਨੂੰ ਘੇਰ ਲੈਂਦੇ ਹਨ।
10 ਉਹ ਆਪਣੀ ਹੀ ਚਰਬੀ ਵਿੱਚ ਗੁੱਥੇ ਹੋਏ ਹਨ,
ਉਹ ਆਪਣੇ ਮੂੰਹ ਤੋਂ ਘਮੰਡ ਨਾਲ ਬੋਲਦੇ ਹਨ।
11 ਹੁਣ ਉਨ੍ਹਾਂ ਨੇ ਪੈਰ-ਪੈਰ ਤੇ ਸਾਨੂੰ ਘੇਰਿਆ ਹੈ,
ਉਨ੍ਹਾਂ ਨੇ ਆਪਣੀਆਂ ਅੱਖਾਂ ਲਾ ਰੱਖੀਆਂ ਹਨ
ਕਿ ਸਾਨੂੰ ਧਰਤੀ ਉੱਤੇ ਪਟਕਾ ਦੇਣ।
12 ਉਹ ਬੱਬਰ ਸ਼ੇਰ ਵਰਗਾ ਹੈ ਜਿਹੜਾ ਪਾੜਨਾ ਚਾਹੁੰਦਾ ਹੈ,
ਅਤੇ ਬੱਬਰ ਸ਼ੇਰ ਦੇ ਬੱਚੇ ਵਰਗਾ ਜਿਹੜਾ ਘਾਤ ਵਿੱਚ ਬੈਠਦਾ ਹੈ।
13 ਹੇ ਯਹੋਵਾਹ, ਉੱਠ,
ਉਹ ਦਾ ਸਾਹਮਣਾ ਕਰ, ਉਹ ਨੂੰ ਕੱਸ ਕੇ ਬੰਨ ਲੈ,
ਆਪਣੀ ਤਲਵਾਰ ਨਾਲ ਮੇਰੀ ਜਾਨ ਨੂੰ ਦੁਸ਼ਟ ਤੋਂ ਬਚਾ ਕੇ ਛੁਡਾ ਲੈ,
14 ਮਨੁੱਖਾਂ ਤੋਂ ਆਪਣੇ ਹੱਥ ਨਾਲ, ਹੇ ਯਹੋਵਾਹ,
ਸੰਸਾਰੀ ਮਨੁੱਖਾਂ ਤੋਂ ਜਿਨ੍ਹਾਂ ਦਾ ਹਿੱਸਾ ਇਸੇ ਜਿਉਣ ਵਿੱਚ ਹੈ,
ਅਤੇ ਜਿਨ੍ਹਾਂ ਦਾ ਢਿੱਡ ਤੂੰ ਆਪਣੇ ਭੰਡਾਰ ਤੋਂ ਭਰ ਦਿੰਦਾ ਹੈਂ।
ਉਹ ਬੱਚਿਆਂ ਨਾਲ ਸੰਤੁਸ਼ਟ ਹੋ ਜਾਂਦੇ ਅਤੇ ਆਪਣੇ ਰਹਿੰਦੇ ਮਾਲ ਨੂੰ ਆਪਣਿਆਂ ਬਾਲ-ਬੱਚਿਆਂ ਲਈ ਛੱਡ ਜਾਂਦੇ ਹਨ।
15 ਮੈਂ ਧਰਮ ਵਿੱਚ ਤੇਰੇ ਮੂੰਹ ਦਾ ਦਰਸ਼ਣ ਕਰਾਂਗਾ,
ਜਦੋਂ ਮੈਂ ਜਾਗਾਂਗਾ ਤਦ ਤੇਰੇ ਰੂਪ ਨਾਲ ਤ੍ਰਿਪਤ ਹੋਵਾਂਗਾ।

<- ਜ਼ਬੂਰ 16ਜ਼ਬੂਰ 18 ->