Link to home pageLanguagesLink to all Bible versions on this site
2
ਪਰਮੇਸ਼ੁਰ ਦਾ ਮਸਹ ਕੀਤਾ ਹੋਇਆ ਰਾਜਾ
1 ਕੌਮਾਂ ਕਿਸ ਗੱਲ ਲਈ ਡੰਡ ਪਾਉਂਦੀਆਂ ਹਨ,
ਅਤੇ ਦੇਸ਼-ਦੇਸ਼ ਦੇ ਲੋਕ ਕਿਉਂ ਵਿਅਰਥ ਸੋਚ ਸੋਚਦੇ ਹਨ?
2 ਯਹੋਵਾਹ ਅਤੇ ਉਸ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉੱਠ ਖੜੇ ਹੋਏ,
ਅਤੇ ਹਾਕਮ ਆਪਸ ਵਿੱਚ ਮਤਾ ਪਕਾਉਂਦੇ ਹਨ,
3 ਕਿ ਆਓ, ਅਸੀਂ ਉਨ੍ਹਾਂ ਦੇ ਬੰਧਨਾਂ ਨੂੰ ਤੋੜ ਦੇਈਏ,
ਅਤੇ ਉਨ੍ਹਾਂ ਦੀਆਂ ਰੱਸੀਆਂ ਆਪਣੇ ਉੱਤੋਂ ਲਾਹ ਸੁੱਟੀਏ।
4 ਜਿਹੜਾ ਸਵਰਗ ਵਿੱਚ ਬੈਠਾ ਹੈ ਉਹ ਹੱਸੇਗਾ,
ਪ੍ਰਭੂ ਉਹਨਾਂ ਨੂੰ ਮਖ਼ੌਲਾਂ ਵਿੱਚ ਉਡਾਵੇਗਾ।
5 ਤਦ ਉਹ ਉਹਨਾਂ ਨਾਲ ਆਪਣੇ ਕ੍ਰੋਧ ਵਿੱਚ ਬੋਲੇਗਾ,
ਅਤੇ ਆਪਣੇ ਕ੍ਰੋਧ ਨਾਲ ਉਹਨਾਂ ਨੂੰ ਘਬਰਾਹਟ ਵਿੱਚ ਪਾ ਦੇਵਾਂਗਾ।
6 ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ
ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ।
7 ਮੈਂ ਬਚਨ ਦਾ ਪ੍ਰਚਾਰ ਕਰਾਂਗਾ,
ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤਰ ਹੈਂ,
ਮੈਂ ਅੱਜ ਤੈਨੂੰ ਜਨਮ ਦਿੱਤਾ ਹੈ।
8 ਮੈਥੋਂ ਮੰਗ ਅਤੇ ਮੈਂ ਕੌਮਾਂ ਨੂੰ ਤੇਰੀ ਮਿਰਾਸ,
ਅਤੇ ਧਰਤੀ ਦੇ ਕੰਢੇ ਤੇਰੀ ਮਿਲਖ਼ ਕਰ ਦਿਆਂਗਾ।
9 ਤੂੰ ਲੋਹੇ ਦੇ ਡੰਡੇ ਨਾਲ ਉਹਨਾਂ ਨੂੰ ਭੰਨ ਸੁੱਟੇਂਗਾ,
ਘੁਮਿਆਰ ਦੇ ਭਾਂਡੇ ਵਾਂਗੂੰ ਤੂੰ ਉਹਨਾਂ ਨੂੰ ਚਕਨਾ-ਚੂਰ ਕਰ ਦੇਵੇਂਗਾ।
10 ਇਸ ਲਈ ਹੁਣ ਹੇ ਰਾਜਿਓ, ਸਿਆਣੇ ਬਣੋ,
ਅਤੇ ਹੇ ਧਰਤੀ ਦੇ ਨਿਆਂਈਓ, ਤੁਸੀਂ ਸਮਝ ਜਾਓ।
11 ਭੈਅ ਨਾਲ ਯਹੋਵਾਹ ਦੀ ਸੇਵਾ ਕਰੋ
ਅਤੇ ਕੰਬਦੇ-ਕੰਬਦੇ ਅਨੰਦ ਮਨਾਓ,
12 ਪੁੱਤਰ ਨੂੰ ਚੁੰਮੋ ਕਿਤੇ ਅਜਿਹਾ ਨਾ ਹੋਵੇ ਉਹ ਕ੍ਰੋਧ ਵਿੱਚ ਆਵੇ,
ਅਤੇ ਤੁਸੀਂ ਰਾਹ ਦੇ ਵਿੱਚ ਹੀ ਨਾਸ ਹੋ ਜਾਓ,
ਕਿਉਂ ਜੋ ਉਸ ਦਾ ਕ੍ਰੋਧ ਛੇਤੀ ਭੜਕ ਉੱਠੇਗਾ।
ਧੰਨ ਹਨ ਓਹ ਜਿਹੜੇ ਉਸ ਵਿੱਚ ਪਨਾਹ ਲੈਂਦੇ ਹਨ।

<- ਜ਼ਬੂਰ 1ਜ਼ਬੂਰ 3 ->