Link to home pageLanguagesLink to all Bible versions on this site
26
ਇੱਕ ਖਰੇ ਵਿਅਕਤੀ ਦੀ ਪ੍ਰਾਰਥਨਾ
ਦਾਊਦ ਦਾ ਭਜਨ।
1 ਹੇ ਯਹੋਵਾਹ, ਮੇਰਾ ਨਿਆਂ ਕਰ
ਕਿਉਂ ਜੋ ਮੈਂ ਖਰਿਆਈ ਨਾਲ ਹੀ ਚੱਲਿਆ
ਹਾਂ, ਮੈਂ ਯਹੋਵਾਹ ਉੱਤੇ ਅਟੱਲ ਭਰੋਸਾ ਰੱਖਿਆ ਹੈ।
2 ਹੇ ਯਹੋਵਾਹ, ਮੈਨੂੰ ਪਰਖ ਅਤੇ ਮੈਨੂੰ ਪਰਤਾ,
ਮੇਰੇ ਗੁਰਦੇ ਅਤੇ ਮੇਰੇ ਦਿਲ ਨੂੰ ਜਾਂਚ,
3 ਕਿਉਂ ਜੋ ਤੇਰੀ ਦਯਾ ਮੇਰੀ ਅੱਖੀਆਂ ਦੇ ਅੱਗੇ ਹੈ,
ਅਤੇ ਮੈਂ ਤੇਰੀ ਸਚਿਆਈ ਵਿੱਚ ਚੱਲਿਆ ਹਾਂ।
4 ਮੈਂ ਨਿਕੰਮਿਆਂ ਦੇ ਸੰਗ ਨਹੀਂ ਬੈਠਾ,
ਨਾ ਮੈਂ ਕਪਟੀਆਂ ਦੇ ਸੰਗ ਅੰਦਰ ਜਾਂਵਾਂਗਾ।
5 ਬੁਰਿਆਂ ਦੀ ਸਭਾ ਨਾਲ ਮੈਂ ਵੈਰ ਰੱਖਿਆ ਹੈ,
ਅਤੇ ਦੁਸ਼ਟਾਂ ਦੇ ਸੰਗ ਮੈਂ ਨਹੀਂ ਬੈਠਾਂਗਾ।
6 ਹੇ ਯਹੋਵਾਹ, ਮੈਂ ਆਪਣੇ ਹੱਥਾਂ ਨੂੰ ਨਿਰਮਲਤਾਈ ਦੇ ਜਲ ਨਾਲ ਧੋਵਾਂਗਾ,
ਇਸ ਲਈ ਮੈਂ ਤੇਰੀ ਜਗਵੇਦੀ ਦੀ ਪਰਿਕਰਮਾ ਕਰਾਂਗਾ,
7 ਤਾਂ ਜੋ ਮੈਂ ਧੰਨਵਾਦ ਦਾ ਸ਼ਬਦ ਸੁਣਾਵਾਂ,
ਅਤੇ ਤੇਰੇ ਸਾਰਿਆਂ ਅਚਰਜ਼ ਕੰਮਾਂ ਦਾ ਬਿਆਨ ਕਰਾਂ।
8 ਹੇ ਯਹੋਵਾਹ, ਮੈਂ ਤੇਰੇ ਭਵਨ ਦੇ ਵਸੇਬਿਆਂ ਨਾਲ,
ਅਤੇ ਤੇਰੀ ਮਹਿਮਾ ਦੇ ਡੇਰੇ ਨਾਲ ਪ੍ਰੇਮ ਰੱਖਦਾ ਹਾਂ।
9 ਮੇਰੀ ਜਾਨ ਨੂੰ ਪਾਪੀਆਂ ਦੇ ਨਾਲ ਨਾ ਮਿਲਾ,
ਨਾ ਮੇਰੀ ਜਿੰਦ ਨੂੰ ਖੂਨੀਆਂ ਦੇ ਨਾਲ।
10 ਜਿਨ੍ਹਾਂ ਦੇ ਹੱਥਾਂ ਵਿੱਚ ਸ਼ਰਾਰਤ ਹੈ,
ਅਤੇ ਜਿਨ੍ਹਾਂ ਦਾ ਸੱਜਾ ਹੱਥ ਰਿਸ਼ਵਤਾਂ ਨਾਲ ਭਰਿਆ ਹੋਇਆ ਹੈ।
11 ਪਰ ਮੈਂ ਖਰਾ ਹੀ ਚੱਲਾਂਗਾ,
ਮੈਨੂੰ ਛੁਟਕਾਰਾ ਦੇ ਅਤੇ ਮੇਰੇ ਉੱਤੇ ਦਯਾ ਕਰ।
12 ਮੇਰਾ ਪੈਰ ਪੱਧਰੇ ਥਾਂ ਉੱਤੇ ਟਿਕਿਆ ਹੋਇਆ ਹੈ,
ਮੈਂ ਸਭਾਵਾਂ ਵਿੱਚ ਯਹੋਵਾਹ ਨੂੰ ਧੰਨ ਆਖਾਂਗਾ।

<- ਜ਼ਬੂਰ 25ਜ਼ਬੂਰ 27 ->