Link to home pageLanguagesLink to all Bible versions on this site
29
ਤੂਫ਼ਾਨ ਦੇ ਵਿੱਚ ਪਰਮੇਸ਼ੁਰ ਦੀ ਅਵਾਜ਼
ਦਾਊਦ ਦਾ ਭਜਨ।
1 ਹੇ ਪਰਮੇਸ਼ੁਰ ਦੇ ਪੁੱਤਰੋ,
ਮਹਿਮਾ ਅਤੇ ਸਮਰੱਥਾ ਯਹੋਵਾਹ ਦੀ ਮੰਨੋ।
2 ਮਹਿਮਾ ਯਹੋਵਾਹ ਦੇ ਨਾਮ ਦੀ ਮੰਨੋ,
ਪਵਿੱਤਰ ਬਸਤਰ ਵਿੱਚ ਯਹੋਵਾਹ ਨੂੰ ਮੱਥਾ ਟੇਕੋ।
3 ਯਹੋਵਾਹ ਦੀ ਅਵਾਜ਼ ਪਾਣੀਆਂ ਉੱਤੇ ਹੈ,
ਜਲਾਲ ਦਾ ਪਰਮੇਸ਼ੁਰ ਗਰਜਦਾ ਹੈ,
ਯਹੋਵਾਹ ਵੱਡੇ ਪਾਣੀਆਂ ਉੱਤੇ ਗਰਜਦਾ ਹੈ।
4 ਯਹੋਵਾਹ ਦੀ ਅਵਾਜ਼ ਜ਼ੋਰ ਵਾਲੀ ਹੈ,
ਯਹੋਵਾਹ ਦੀ ਅਵਾਜ਼ ਸ਼ਾਨਦਾਰ ਹੈ।
5 ਯਹੋਵਾਹ ਦੀ ਅਵਾਜ਼ ਦਿਆਰਾਂ ਨੂੰ ਤੋੜਦੀ ਹੈ,
ਸਗੋਂ ਯਹੋਵਾਹ ਲਬਾਨੋਨ ਦੇ ਦਿਆਰਾਂ ਨੂੰ ਤੋੜ ਸੁੱਟਦਾ ਹੈ!
6 ਉਹ ਉਨ੍ਹਾਂ ਨੂੰ ਵੱਛੇ ਵਾਂਗੂੰ,
ਲਬਾਨੋਨ ਅਤੇ ਸਿਰਯੋਨ ਨੂੰ ਜੰਗਲੀ ਵੱਛੇ ਵਾਂਗੂੰ ਕੁਦਾਉਂਦਾ ਹੈ।
7 ਯਹੋਵਾਹ ਦੀ ਅਵਾਜ਼ ਅੱਗ ਦੀਆਂ ਲਾਟਾਂ ਨੂੰ ਪਾੜਦੀ ਹੈ,
8 ਯਹੋਵਾਹ ਦੀ ਅਵਾਜ਼ ਉਜਾੜ ਹਿਲਾਉਂਦੀ ਹੈ,
ਯਹੋਵਾਹ ਕਾਦੇਸ਼ ਦੀ ਉਜਾੜ ਨੂੰ ਹਿਲਾਉਂਦਾ ਹੈ!
9 ਯਹੋਵਾਹ ਦੀ ਅਵਾਜ਼ ਨਾਲ ਹਰਨੀਆਂ ਨੂੰ ਗਰਭ ਹੁੰਦਾ ਹੈ,
ਅਤੇ ਜੰਗਲਾਂ ਨੂੰ ਝਾੜ ਸੁੱਟਦੀ ਹੈ,
ਅਤੇ ਉਸ ਦੀ ਹੈਕਲ ਵਿੱਚ
ਹਰ ਇੱਕ ਆਖਦਾ ਹੈ “ਮਹਿਮਾ!”
10 ਯਹੋਵਾਹ ਜਲ ਪਰਲੋ ਉੱਤੇ ਬੈਠਾ ਹੈ,
ਅਤੇ ਯਹੋਵਾਹ ਸਦਾ ਲਈ ਪਾਤਸ਼ਾਹ ਹੋ ਕੇ ਬੈਠਦਾ ਹੈ।
11 ਯਹੋਵਾਹ ਆਪਣੀ ਪਰਜਾ ਨੂੰ ਬਲ ਦੇਵੇਗਾ,
ਯਹੋਵਾਹ ਆਪਣੀ ਪਰਜਾ ਨੂੰ ਸ਼ਾਂਤੀ ਦੀ ਬਰਕਤ ਬਖ਼ਸ਼ੇਗਾ।

<- ਜ਼ਬੂਰ 28ਜ਼ਬੂਰ 30 ->