43
ਬੇ-ਘਰ ਵਿਅਕਤੀ ਦੀ ਪ੍ਰਾਰਥਨਾ
1 ਹੇ ਪਰਮੇਸ਼ੁਰ, ਮੇਰਾ ਨਿਆਂ ਕਰ,
ਅਤੇ ਇੱਕ ਨਿਰਦਈ ਕੌਮ ਨਾਲ ਮੇਰਾ ਮੁਕੱਦਮਾ ਲੜ,
ਕਪਟੀ ਤੇ ਭੈੜੇ ਮਨੁੱਖ ਤੋਂ ਮੈਨੂੰ ਛੁਡਾ!
2 ਕਿਉਂ ਜੋ ਮੇਰੀ ਪਨਾਹ ਦਾ ਪਰਮੇਸ਼ੁਰ ਤੂੰ ਹੀ ਹੈਂ,
ਤੂੰ ਮੈਨੂੰ ਕਿਉਂ ਤਿਆਗ ਦਿੱਤਾ ਹੈਂ?
ਮੈ ਕਿਉਂ ਵੈਰੀ ਦੇ ਅਨ੍ਹੇਰ ਦੇ ਮਾਰੇ
ਵਿਰਲਾਪ ਕਰਦਾ ਫਿਰਦਾ ਹਾਂ?
3 ਆਪਣੇ ਚਾਨਣ ਅਤੇ ਆਪਣੀ ਸਚਿਆਈ ਨੂੰ ਭੇਜ
ਕਿ ਓਹ ਮੇਰੀ ਅਗਵਾਈ ਕਰਨ,
ਅਤੇ ਓਹ ਮੈਨੂੰ ਤੇਰੇ ਪਵਿੱਤਰ ਪਰਬਤ
ਅਤੇ ਤੇਰਿਆਂ ਡੇਰਿਆਂ ਕੋਲ ਪਹੁੰਚਾਉਣ।
4 ਤਦ ਮੈਂ ਪਰਮੇਸ਼ੁਰ ਦੀ ਜਗਵੇਦੀ ਕੋਲ ਜਾਂਵਾਂਗਾ,
ਉਸ ਪਰਮੇਸ਼ੁਰ ਕੋਲ ਜਿਹੜਾ ਮੇਰੀ ਅੱਤ ਵੱਡੀ ਖੁਸ਼ੀ ਹੈਂ,
ਅਤੇ ਬਰਬਤ ਵਜਾ ਕੇ ਤੇਰਾ ਧੰਨਵਾਦ ਕਰਾਂਗਾ,
ਹੇ ਪਰਮੇਸ਼ੁਰ ਮੇਰੇ ਪਰਮੇਸ਼ੁਰ!
5 ਹੇ ਮੇਰੇ ਜੀਅ, ਤੂੰ ਕਿਉਂ ਝੁਕਿਆ ਹੋਇਆ ਹੈਂ?
ਅਤੇ ਅੰਦਰ ਹੀ ਅੰਦਰ ਕਿਉਂ ਪਰੇਸ਼ਾਨ ਹੈਂ?
ਪਰਮੇਸ਼ੁਰ ਉੱਤੇ ਆਸ ਰੱਖ! ਮੈਂ ਤਾਂ ਫੇਰ ਉਸ ਦਾ ਧੰਨਵਾਦ ਕਰਾਂਗਾ,