Link to home pageLanguagesLink to all Bible versions on this site
49
ਧਨ ਉੱਤੇ ਭਰੋਸਾ ਰੱਖਣ ਦੀ ਮੂਰਖਤਾ
ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਭਜਨ।
1 ਹੇ ਸਾਰੇ ਲੋਕੋ, ਇਹ ਸੁਣੋ,
ਹੇ ਜਗਤ ਦੇ ਸਾਰੇ ਵਾਸੀਓ ਕੰਨ ਲਾਓ!
2 ਕੀ ਊਚ, ਕੀ ਨੀਚ,
ਧਨੀ ਅਤੇ ਕੰਗਾਲ ਇਕੱਠੇ।
3 ਮੇਰੇ ਮੂੰਹ ਵਿੱਚੋਂ ਬੁੱਧ ਦੀਆਂ ਗੱਲਾਂ ਨਿੱਕਲਣਗੀਆਂ,
ਅਤੇ ਮੇਰੇ ਮਨ ਦਾ ਵਿਚਾਰ ਗਿਆਨ ਦਾ ਹੋਵੇਗਾ।
4 ਮੈਂ ਆਪਣੇ ਕੰਨ ਦ੍ਰਿਸ਼ਟਾਂਤ ਵੱਲ ਲਾਵਾਂਗਾ,
ਮੈਂ ਬਰਬਤ ਨਾਲ ਆਪਣਾ
ਭੇਤ ਖੋਲ੍ਹਾਂਗਾ।
5 ਬੁਰੇ ਦਿਨਾਂ ਵਿੱਚ ਮੈਂ ਕਿਉਂ ਡਰਾਂ,
ਜਦ ਧੋਖੇਬਾਜ਼ਾਂ ਦੀ ਬਦੀ ਮੈਨੂੰ ਘੇਰ ਲੈਂਦੀ ਹੈ?
6 ਜਿਹੜੇ ਆਪਣੀ ਮਾਇਆ ਉੱਤੇ ਭਰੋਸਾ ਰੱਖਦੇ ਹਨ,
ਅਤੇ ਆਪਣੇ ਧਨ ਦੀ ਬਹੁਤਾਇਤ ਉੱਤੇ ਫੁੱਲਦੇ ਹਨ,
7 ਉਨ੍ਹਾਂ ਵਿੱਚੋਂ ਕੋਈ ਆਪਣੇ ਆਪ*ਭਰਾ ਦਾ ਛੁਟਕਾਰਾ ਕਰ ਨਹੀਂ ਸਕਦਾ,
ਨਾ ਪਰਮੇਸ਼ੁਰ ਨੂੰ ਉਹ ਦੇ ਬਦਲੇ ਪ੍ਰਾਸਚਿਤ ਦੇ ਸਕਦਾ ਹੈ,
8 ਕਿਉਂ ਜੋ ਉਨ੍ਹਾਂ ਦੀ ਜਾਨ ਦਾ ਛੁਟਕਾਰਾ ਮਹਿੰਗਾ ਹੈ,
ਅਤੇ ਉਹ ਸਦਾ ਤੱਕ ਅਸਾਧ ਹੈ,
9 ਕਿ ਉਹ ਅਨੰਤ ਕਾਲ ਤੱਕ ਜਿਉਂਦਾ ਰਹੇ,
ਅਤੇ ਕਬਰ ਨੂੰ ਨਾ ਵੇਖੇ।
10 ਉਹ ਤਾਂ ਵੇਖਦਾ ਹੈ ਕਿ ਬੁੱਧਵਾਨ ਵੀ ਮਰਦੇ,
ਅਤੇ ਮੂਰਖ ਅਤੇ ਖਚਰਾ ਦੋਵੇਂ ਨਸ਼ਟ ਹੋ ਜਾਂਦੇ ਹਨ,
ਅਤੇ ਆਪਣੀ ਮਾਇਆ ਹੋਰਨਾਂ ਲਈ ਛੱਡ ਜਾਂਦੇ ਹਨ।
11 ਉਨ੍ਹਾਂ ਦੇ ਅੰਦਰ ਇਹ ਭੁਲੇਖਾ ਹੈ
ਕਿ ਸਾਡੀਆਂ ਕਬਰਾਂ ਸਦਾ ਤੱਕ
ਅਤੇ ਸਾਡੇ ਨਿਵਾਸ ਪੀੜ੍ਹੀਓਂ ਪੀੜ੍ਹੀ ਰਹਿਣਗੇ,
ਓਹ ਆਪਣੀਆਂ ਭੂਮੀਆਂ ਉੱਤੇ ਆਪਣੇ ਨਾਮ ਰੱਖਦੇ ਹਨ।
12 ਪਰ ਆਦਮੀ ਆਦਰ ਵਿੱਚ ਨਹੀਂ ਟਿਕੇਗਾ,
ਉਹ ਡੰਗਰਾਂ ਵਰਗੇ ਹਨ ਜਿਹੜੇ ਨਸ਼ਟ ਹੋ ਜਾਂਦੇ ਹਨ।
13 ਉਨ੍ਹਾਂ ਦੀ ਇਹ ਚਾਲ ਉਨ੍ਹਾਂ ਦੀ ਮੂਰਖਤਾਈ ਹੈ,
ਤਾਂ ਵੀ ਜਿਹੜੇ ਉਨ੍ਹਾਂ ਦੇ ਮਗਰ ਆਉਂਦੇ ਹਨ,
ਓਹ ਉਨ੍ਹਾਂ ਦੀਆਂ ਗੱਲਾਂ ਨੂੰ
ਪਸੰਦ ਕਰਦੇ ਹਨ। ਸਲਹ।
14 ਇੱਜੜ ਵਾਂਗੂੰ ਉਹ ਪਤਾਲ ਵਿੱਚ ਰੱਖੇ ਜਾਂਦੇ ਹਨ,
ਮੌਤ ਉਨ੍ਹਾਂ ਦੀ ਅਯਾਲੀ ਹੋਵੇਗੀ,
ਅਤੇ ਸਵੇਰ ਨੂੰ ਧਰਮੀ ਉਨ੍ਹਾਂ ਉੱਤੇ ਰਾਜ ਕਰਨਗੇ।
ਉਨ੍ਹਾਂ ਦਾ ਰੂਪ ਪਤਾਲ ਵਿੱਚ ਗਲ਼ ਜਾਵੇਗਾ,
ਉਹ ਦਾ ਕੋਈ ਟਿਕਾਣਾ ਨਾ ਰਹੇਗਾ।
15 ਪਰੰਤੂ ਪਰਮੇਸ਼ੁਰ ਮੇਰੀ ਜਾਨ ਨੂੰ ਪਤਾਲ ਦੇ
ਵੱਸ ਤੋਂ ਛੁਟਕਾਰਾ ਦੇਵੇਗਾ,
ਕਿਉਂ ਜੋ ਉਹ ਮੈਨੂੰ ਕਬੂਲ ਕਰੇਗਾ। ਸਲਹ।
16 ਤੂੰ ਨਾ ਡਰ ਜਦ ਕੋਈ ਮਨੁੱਖ ਧਨੀ ਹੋ ਜਾਵੇ, ਜਦ ਉਹ ਦੇ ਘਰ ਦਾ
ਪਰਤਾਪ ਦੌਲਤ ਵਧ ਜਾਵੇ,
17 ਕਿਉਂ ਜੋ ਉਹ ਮਰਨ ਦੇ ਵੇਲੇ ਕੁਝ ਵੀ ਨਾ ਲਈ ਜਾਵੇਗਾ,
ਉਹ ਦਾ ਪਰਤਾਪ ਉਹ ਦੇ ਪਿੱਛੇ ਨਾ ਉੱਤਰੇਗਾ,
18 ਭਾਵੇਂ ਉਹ ਆਪਣੇ ਜਿਉਂਦੇ ਜੀਅ ਆਪਣੀ ਜਾਨ ਨੂੰ ਮੁਬਾਰਕ ਆਖਦਾ,
- ਜਦੋਂ ਤੂੰ ਆਪਣਾ ਭਲਾ ਕਰੇਂ ਤਾਂ ਲੋਕ
ਤੈਨੂੰ ਸਲਾਹੁਣਗੇ, -
19 ਤਦ ਵੀ ਉਹ ਆਪਣੇ ਪੁਰਖਿਆਂ ਦੀ ਪੀੜ੍ਹੀ ਵਿੱਚ ਜਾ ਰਲੇਗਾ,
ਜਿਹੜੇ ਕਦੇ ਵੀ ਚਾਨਣ ਨਾ ਵੇਖਣਗੇ।
20 ਜਿਹੜਾ ਆਦਮੀ ਆਦਰ ਵਿੱਚ ਹੈ
ਪਰ ਸਮਝ ਨਹੀਂ ਰੱਖਦਾ,
ਉਹ ਡੰਗਰਾਂ ਦੇ ਵਰਗਾ ਹੈ ਜਿਹੜੇ ਨਸ਼ਟ ਹੋ ਜਾਂਦੇ ਹਨ!

<- ਜ਼ਬੂਰ 48ਜ਼ਬੂਰ 50 ->