Link to home pageLanguagesLink to all Bible versions on this site
51
ਪਾਪ ਦੀ ਮਾਫ਼ੀ ਲਈ ਪ੍ਰਾਰਥਨਾ
ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ, ਜਦੋਂ ਨਾਥਾਨ ਨਬੀ ਉਸ ਦੇ ਕੋਲ ਇਸ ਲਈ ਆਇਆ ਕਿ ਉਹ ਬਥ-ਸ਼ਬਾ ਦੇ ਕੋਲ ਗਿਆ ਸੀ।
1 ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ,
ਆਪਣੀਆਂ ਰਹਿਮਤਾਂ ਦੇ ਅਨੁਸਾਰ ਮੇਰੇ ਅਪਰਾਧ ਮਿਟਾ ਦੇ!
2 ਮੇਰੀ ਬਦੀ ਤੋਂ ਮੈਨੂੰ ਚੰਗੀ ਤਰ੍ਹਾਂ ਧੋ,
ਅਤੇ ਮੇਰੇ ਪਾਪ ਤੋਂ ਮੈਨੂੰ ਸ਼ੁੱਧ ਕਰ,
3 ਕਿਉਂ ਜੋ ਮੈਂ ਆਪਣੇ ਅਪਰਾਧ ਜਾਣਦਾ ਹਾਂ,
ਅਤੇ ਮੇਰਾ ਪਾਪ ਸਦਾ ਮੇਰੇ ਸਾਹਮਣੇ ਹੈ।
4 ਮੈਂ ਤੇਰਾ, ਹਾਂ, ਤੇਰਾ ਹੀ ਪਾਪ ਕੀਤਾ,
ਅਤੇ ਤੇਰੀ ਨਿਗਾਹ ਵਿੱਚ ਇਹ ਬੁਰਿਆਈ ਕੀਤੀ,
ਤਾਂ ਜੋ ਤੂੰ ਆਪਣੇ ਫੈਸਲੇ ਵਿੱਚ ਧਰਮੀ ਠਹਿਰੇਂ,
ਅਤੇ ਆਪਣੇ ਨਿਆਂ ਵਿੱਚ ਤੂੰ ਸਾਫ਼ ਨਿੱਕਲੇਂ।
5 ਵੇਖ, ਮੈਂ ਬਦੀ ਵਿੱਚ ਜੰਮਿਆ,
ਅਤੇ ਪਾਪ ਵਿੱਚ ਮੇਰੀ ਮਾਤਾ ਨੇ ਮੈਨੂੰ ਕੁੱਖ ਵਿੱਚ ਲਿਆ[a]
6 ਵੇਖ, ਤੂੰ ਅੰਦਰਲੀ ਸਚਿਆਈ ਚਾਹੁੰਦਾ ਹੈਂ,
ਅਤੇ ਗੁਪਤ ਮਨ ਵਿੱਚ ਮੈਨੂੰ ਬੁੱਧੀ ਸਿਖਾਵੇਂਗਾ।
7 ਜੂਫ਼ੇ ਨਾਲ ਮੈਨੂੰ ਪਾਕ ਕਰ[b] ਤਾਂ ਮੈਂ ਸ਼ੁੱਧ ਹੋ ਜਾਂਵਾਂਗਾ,
ਮੈਨੂੰ ਧੋ, ਤਾਂ ਮੈਂ ਬਰਫ਼ ਨਾਲੋਂ ਵੀ ਚਿੱਟਾ ਹੋ ਜਾਂਵਾਂਗਾ।
8 ਮੈਨੂੰ ਖੁਸ਼ੀ ਅਤੇ ਅਨੰਦ ਸੁਣਾ,
ਤਾਂ ਜੋ ਓਹ ਹੱਡੀਆਂ ਜਿਨ੍ਹਾਂ ਨੂੰ ਤੂੰ ਤੋੜ ਦਿੱਤਾ ਅਨੰਦ ਹੋਣ।
9 ਮੇਰਿਆਂ ਪਾਪਾਂ ਵੱਲੋਂ ਮੂੰਹ ਫੇਰ ਲੈ,
ਅਤੇ ਮੇਰੀਆਂ ਸਾਰੀਆਂ ਬਦੀਆਂ ਨੂੰ ਮਿਟਾ ਦੇ!
10 ਹੇ ਪਰਮੇਸ਼ੁਰ, ਮੇਰੇ ਲਈ ਇੱਕ ਪਾਕ ਮਨ ਉਤਪੰਨ ਕਰ,
ਅਤੇ ਮੇਰੇ ਅੰਦਰ ਨਵੇਂ ਸਿਰੇ ਤੋਂ ਸਥਿਰ ਆਤਮਾ ਵੀ।
11 ਮੈਨੂੰ ਆਪਣੇ ਹਜ਼ੂਰੋਂ ਨਾ ਧੱਕ,
ਅਤੇ ਆਪਣਾ ਪਵਿੱਤਰ ਆਤਮਾ ਮੈਥੋਂ ਨਾ ਲੈ!
12 ਆਪਣੀ ਮੁਕਤੀ ਦੀ ਖੁਸ਼ੀ ਮੈਨੂੰ ਮੋੜ ਦੇ,
ਅਤੇ ਆਪਣੇ ਪਰਮ ਆਤਮਾ ਨਾਲ ਮੈਨੂੰ ਸੰਭਾਲ।
13 ਤਦ ਮੈਂ ਅਪਰਾਧੀਆਂ ਨੂੰ ਤੇਰੇ ਰਾਹ ਸਿਖਾਵਾਂਗਾ,
ਅਤੇ ਪਾਪੀ ਤੇਰੇ ਵੱਲ ਮੁੜਨਗੇ।
14 ਹੇ ਪਰਮੇਸ਼ੁਰ, ਮੇਰੀ ਮੁਕਤੀ ਦੇ ਪਰਮੇਸ਼ੁਰ,
ਮੈਨੂੰ ਖੂਨ ਦੇ ਦੋਸ਼ ਤੋਂ ਛੁਡਾ,
ਤਾਂ ਮੇਰੀ ਜੀਭ ਤੇਰੇ ਧਰਮ ਦਾ ਜੈ-ਜੈਕਾਰ ਕਰੇਗੀ।
15 ਹੇ ਪ੍ਰਭੂ, ਮੇਰੇ ਬੁੱਲ੍ਹਾਂ ਨੂੰ ਖੋਲ੍ਹ ਦੇ,
ਤਾਂ ਮੇਰਾ ਮੂੰਹ ਤੇਰੀ ਉਸਤਤ ਸੁਣਾਵੇਗਾ।
16 ਤੂੰ ਤਾਂ ਬਲੀਦਾਨ ਨਾਲ ਪਰਸੰਨ ਨਹੀਂ ਹੁੰਦਾ,
ਨਹੀਂ ਤਾਂ ਮੈਂ ਉਹ ਦਿੰਦਾ,
ਹੋਮ ਬਲੀ ਤੋਂ ਤੂੰ ਖੁਸ਼ ਨਹੀਂ ਹੁੰਦਾ।
17 ਪਰਮੇਸ਼ੁਰ ਦਾ ਬਲੀਦਾਨ ਟੁੱਟਾ ਹੋਇਆ ਆਤਮਾ ਹੈ [c],
ਹੇ ਪਰਮੇਸ਼ੁਰ, ਟੁੱਟੇ ਅਤੇ ਕੁਚਲੇ ਹੋਏ ਮਨ ਨੂੰ
ਤੂੰ ਤੁੱਛ ਨਾ ਜਾਣੇਗਾ।
18 ਆਪਣੀ ਕਿਰਪਾ ਨਾਲ ਸੀਯੋਨ ਦਾ ਭਲਾ ਕਰ,
ਅਤੇ ਯਰੂਸ਼ਲਮ ਦੀਆਂ ਹੱਦਾਂ ਨੂੰ ਬਣਾ ਦੇ।
19 ਤਦ ਤੂੰ ਧਰਮ ਦੇ ਬਲੀਦਾਨਾਂ ਵਿੱਚ ਪਰਸੰਨ ਹੋਵੇਂਗਾ,
ਅਰਥਾਤ ਹੋਮ ਅਤੇ ਪੂਰੀ ਹੋਮ ਬਲੀ ਵਿੱਚ,
ਤਦ ਓਹ ਤੇਰੀ ਜਗਵੇਦੀ ਉੱਤੇ ਬਲ਼ਦ ਚੜ੍ਹਾਉਣਗੇ।

<- ਜ਼ਬੂਰ 50ਜ਼ਬੂਰ 52 ->