64
ਗੁਪਤ ਵੈਰੀਆਂ ਤੋਂ ਰੱਖਿਆ ਲਈ ਪ੍ਰਾਰਥਨਾ
ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ।
1 ਹੇ ਪਰਮੇਸ਼ੁਰ, ਮੇਰੀ ਫ਼ਰਿਆਦ ਦੀ ਅਵਾਜ਼ ਸੁਣ,
ਮੇਰੀ ਜਾਨ ਨੂੰ ਵੈਰੀ ਦੇ ਡਰ ਤੋਂ ਛੁਡਾ।
2 ਬਦਕਾਰਾਂ ਦੇ ਗੁਪਤ ਮਤੇ ਤੋਂ
ਅਤੇ ਕੁਕਰਮੀਆਂ ਦੀ ਹਲਚਲ ਤੋਂ ਮੈਨੂੰ ਲੁਕਾ,
3 ਜਿਨ੍ਹਾਂ ਨੇ ਆਪਣੀ ਜੀਭ ਤਲਵਾਰ ਵਾਂਗੂੰ ਤਿੱਖੀ ਕੀਤੀ ਹੈ
ਅਤੇ ਆਪਣੇ ਕੌੜੇ ਬਚਨਾਂ ਨੂੰ ਆਪਣੇ ਤੀਰਾਂ ਦਾ ਨਿਸ਼ਾਨਾ ਲਿਆ ਹੈ,
4 ਕਿ ਗੁਪਤ ਥਾਵਾਂ ਵਿੱਚ ਸੰਪੂਰਨ ਮਨੁੱਖ ਉੱਤੇ ਚਲਾਉਣ,
ਓਹ ਅਚਾਨਕ ਚਲਾਉਂਦੇ ਹਨ ਅਤੇ ਡਰਦੇ ਨਹੀਂ।
5 ਓਹ ਆਪਣੇ ਆਪ ਨੂੰ ਬੁਰੀ ਗੱਲ ਲਈ ਤਕੜਿਆਂ ਕਰਦੇ ਹਨ,
ਓਹ ਫੰਦੇ ਲੁਕਾਉਣ ਦਾ ਉਪਾਓ ਕਰਦੇ ਹਨ
ਅਤੇ ਆਖਦੇ ਹਨ, ਭਲਾ, ਕੌਣ ਸਾਨੂੰ*ਉਹਨਾਂ ਨੂੰ ਵੇਖੇਗਾ?
6 ਓਹ ਸ਼ਰਾਰਤਾਂ ਨੂੰ ਭਾਲਦੇ ਹਨ,
“ਅਸੀਂ ਇੱਕ ਪੱਕਾ ਖੋਜ ਕੱਢਿਆ ਹੈ!”
ਕਿਉਂ ਜੋ ਮਨੁੱਖ ਦੇ ਮਨ ਦੇ ਵਿਚਾਰ ਅਤੇ ਅੰਦਰਲਾ ਦਿਲ ਡੂੰਘਾ ਹੈ।
7 ਪਰ ਪਰਮੇਸ਼ੁਰ ਉਨ੍ਹਾਂ ਉੱਤੇ ਅਚਾਨਕ ਤੀਰ ਚਲਾਵੇਗਾ,
ਓਹ ਫੱਟੜ ਹੋ ਜਾਣਗੇ,
8 ਓਹ ਠੇਡੇ ਖਾਣਗੇ, ਉਨ੍ਹਾਂ ਦੀ ਰਸਨਾ ਉਨ੍ਹਾਂ ਦੇ ਹੀ ਵਿਰੁੱਧ ਹੋਵੇਗੀ,
ਸਭ ਵੇਖਣ ਵਾਲੇ ਭੱਜ ਜਾਣਗੇ।
9 ਸਾਰੇ ਆਦਮੀ ਡਰਨਗੇ,
ਅਤੇ ਪਰਮੇਸ਼ੁਰ ਦਾ ਕੰਮ ਦੱਸਣਗੇ,
ਅਤੇ ਉਹ ਦੇ ਕਾਰਜ ਉੱਤੇ ਧਿਆਨ ਕਰਨਗੇ।
10 ਧਰਮੀ ਯਹੋਵਾਹ ਵਿੱਚ ਅਨੰਦ ਹੋਵੇਗਾ,
ਅਤੇ ਉਸ ਦੀ ਸ਼ਰਨ ਆਵੇਗਾ,