Link to home pageLanguagesLink to all Bible versions on this site
81
ਪਰਮੇਸ਼ੁਰ ਦੀ ਭਲਾਈ ਅਤੇ ਇਸਰਾਏਲ ਦਾ ਹਠ
ਪ੍ਰਧਾਨ ਵਜਾਉਣ ਵਾਲੇ ਦੇ ਲਈ: ਗਿਤੀਥ ਰਾਗ ਵਿੱਚ ਆਸਾਫ਼ ਦਾ ਭਜਨ।
1 ਸਾਡੇ ਬਲ ਦੇ ਪਰਮੇਸ਼ੁਰ ਦਾ ਜੈਕਾਰਾ ਗਜਾਓ,
ਯਾਕੂਬ ਦੇ ਪਰਮੇਸ਼ੁਰ ਲਈ ਖੁਸ਼ੀ ਨਾਲ ਲਲਕਾਰੋ!
2 ਕੋਈ ਭਜਨ ਛੇੜੋ, ਅਤੇ ਡੱਫ਼,
ਮਿੱਠੀ ਅਵਾਜ਼ ਦੀ ਬਰਬਤ ਅਤੇ ਸਿਤਾਰ ਨਾਲ ਵਜਾਓ।
3 ਅਮੱਸਿਆ ਉੱਤੇ ਤੁਰ੍ਹੀ ਵਜਾਓ,
ਨਾਲੇ ਪੂਰਨਮਾਸੀ ਉੱਤੇ ਵੀ ਜੋ ਸਾਡੇ ਪਰਬ ਦਾ ਦਿਨ ਹੈ।
4 ਉਹ ਤਾਂ ਇਸਰਾਏਲ ਲਈ ਇੱਕ ਬਿਧੀ ਹੈ,
ਅਤੇ ਯਾਕੂਬ ਦੇ ਪਰਮੇਸ਼ੁਰ ਦਾ ਹੁਕਮਨਾਮਾ ਹੈ।
5 ਉਸ ਨੇ ਉਹ ਨੂੰ ਯੂਸੁਫ਼ ਲਈ ਸਾਖੀ ਠਹਿਰਾਇਆ,
ਜਦ ਉਹ ਮਿਸਰ ਦੇਸ ਦੇ ਵਿਰੁੱਧ ਨਿੱਕਲਿਆ। ਮੈਂ ਇੱਕ ਹੀ ਬੋਲੀ ਸੁਣਨ ਲੱਗਾ ਜੋ ਮੈਂ ਨਹੀਂ ਜਾਣਦਾ,
6 ਮੈਂ ਉਹ ਦੇ ਮੋਢੇ ਦੇ ਉੱਤੋਂ ਭਾਰ ਲਹਾਇਆ,
ਉਹ ਦੇ ਹੱਥ ਟੋਕਰੀ ਤੋਂ ਛੁੱਟ ਗਏ।
7 ਤੂੰ ਬਿਪਤਾ ਵਿੱਚ ਪੈ ਕੇ ਪੁਕਾਰਿਆ ਤਾਂ ਮੈਂ ਤੈਨੂੰ ਛੁਡਾਇਆ,
ਗੱਜਣ ਦੇ ਗੁਪਤ ਸਥਾਨ ਵਿੱਚੋਂ ਮੈਂ ਤੈਨੂੰ ਉੱਤਰ ਦਿੱਤਾ,
ਮਰੀਬਾਹ ਦੇ ਪਾਣੀ ਕੋਲ ਮੈਂ ਤੈਨੂੰ ਪਰਖਿਆ। ਸਲਹ।
8 ਸੁਣ, ਹੇ ਮੇਰੀ ਪਰਜਾ ਅਤੇ ਮੈਂ ਤੈਨੂੰ ਸਾਖੀ ਦਿਆਂਗਾ,
ਹੇ ਇਸਰਾਏਲ, ਕਾਸ਼ ਕਿ ਤੂੰ ਮੇਰੀ ਸੁਣਦਾ!।
9 ਤੇਰੇ ਵਿੱਚ ਕੋਈ ਓਪਰਾ ਦੇਵਤਾ ਨਾ ਹੋਵੇ,
ਅਤੇ ਨਾ ਤੂੰ ਕਿਸੇ ਪਰਾਏ ਦੇਵਤੇ ਅੱਗੇ ਮੱਥਾ ਟੇਕੀਂ!
10 ਯਹੋਵਾਹ ਤੇਰਾ ਪਰਮੇਸ਼ੁਰ ਮੈਂ ਹੀ ਹਾਂ,
ਜੋ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਇਆ,
ਆਪਣਾ ਮੂੰਹ ਟੱਡ ਤਾਂ ਮੈਂ ਉਹ ਨੂੰ ਭਰ ਦਿਆਂਗਾ।
11 ਪਰ ਮੇਰੀ ਪਰਜਾ ਨੇ ਮੇਰੀ ਅਵਾਜ਼ ਨਾ ਸੁਣੀ,
ਅਤੇ ਇਸਰਾਏਲ ਨੇ ਮੈਨੂੰ ਨਾ ਚਾਹਿਆ,
12 ਤਾਂ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮਨ ਦੇ ਖੱਚਰਪੁਣੇ ਉੱਤੇ ਜਾਣ ਦਿੱਤਾ,
ਕਿ ਓਹ ਆਪਣੇ ਹੀ ਮਤਿਆਂ ਦੇ ਅਨੁਸਾਰ ਚੱਲਣ।
13 ਕਾਸ਼ ਕੇ ਮੇਰੀ ਪਰਜਾ ਮੇਰੀ ਸੁਣਦੀ,
ਅਤੇ ਇਸਰਾਏਲ ਮੇਰੇ ਮਾਰਗਾਂ ਉੱਤੇ ਚੱਲਦਾ!
14 ਤਾਂ ਮੈਂ ਛੇਤੀ ਉਨ੍ਹਾਂ ਦੇ ਵੈਰੀਆਂ ਨੂੰ ਹੇਠਾਂ ਦੱਬ ਦਿੰਦਾ,
ਅਤੇ ਉਨ੍ਹਾਂ ਦੇ ਵਿਰੋਧੀਆਂ ਉੱਤੇ ਆਪਣਾ ਹੱਥ ਚੁੱਕਦਾ!
15 ਯਹੋਵਾਹ ਦੇ ਵੈਰੀ ਅਧੀਨ ਬਣ ਬਹਿੰਦੇ,
ਪਰ ਉਨ੍ਹਾਂ ਦਾ ਸਮਾਂ ਸਦਾ ਰਹਿੰਦਾ,
16 ਅਤੇ ਉਹ ਉਨ੍ਹਾਂ ਨੂੰ ਚੰਗੀ ਤੋਂ ਚੰਗੀ ਕਣਕ ਖੁਆਲਦਾ,
ਅਤੇ ਪਹਾੜੀ ਸ਼ਹਿਦ ਨਾਲ ਮੈਂ ਤੈਨੂੰ ਤ੍ਰਿਪਤ ਕਰਦਾ!।

<- ਜ਼ਬੂਰ 80ਜ਼ਬੂਰ 82 ->