Link to home pageLanguagesLink to all Bible versions on this site
86
ਸਹਾਇਤਾ ਦੇ ਲਈ ਪ੍ਰਾਰਥਨਾ
ਦਾਊਦ ਦੀ ਪ੍ਰਾਰਥਨਾ
1 ਹੇ ਯਹੋਵਾਹ, ਆਪਣਾ ਕੰਨ ਝੁਕਾ ਅਤੇ ਮੈਨੂੰ ਉੱਤਰ ਦੇ!
ਕਿਉਂ ਜੋ ਮੈਂ ਮਸਕੀਨ ਤੇ ਕੰਗਾਲ ਹਾਂ।
2 ਮੇਰੀ ਜਾਨ ਦੀ ਰੱਖਿਆ ਕਰ ਕਿਉਂ ਜੋ ਮੈਂ ਤਾਂ ਇੱਕ ਭਗਤ ਹਾਂ,
ਤੂੰ ਜੋ ਮੇਰਾ ਪਰਮੇਸ਼ੁਰ ਹੈਂ ਆਪਣੇ ਸੇਵਕ ਨੂੰ ਬਚਾ ਲਈ,
ਮੈਂ ਤੇਰੇ ਉੱਤੇ ਭਰੋਸਾ ਰੱਖਦਾ ਹਾਂ।
3 ਹੇ ਪ੍ਰਭੂ, ਮੇਰੇ ਉੱਤੇ ਕਿਰਪਾ ਕਰ,
ਮੈਂ ਤਾਂ ਸਾਰਾ ਦਿਨ ਤੈਨੂੰ ਪੁਕਾਰਦਾ ਹਾਂ।
4 ਆਪਣੇ ਸੇਵਕ ਦੇ ਜੀਅ ਨੂੰ ਅਨੰਦ ਕਰ,
ਹੇ ਪ੍ਰਭੂ, ਮੈਂ ਤਾਂ ਆਪਣਾ ਜੀਅ ਤੇਰੇ ਵੱਲ ਲਾਉਂਦਾ ਹਾਂ।
5 ਹੇ ਪ੍ਰਭੂ, ਤੂੰ ਭਲਾ ਤੇ ਦਯਾਲੂ ਹੈਂ,
ਅਤੇ ਆਪਣੇ ਸਾਰੇ ਪੁਕਾਰਨ ਵਾਲਿਆਂ ਲਈ ਅੱਤ ਕਿਰਪਾਲੂ ਹੈਂ।
6 ਹੇ ਪਰਮੇਸ਼ੁਰ, ਮੇਰੀ ਬੇਨਤੀ ਉੱਤੇ ਕੰਨ ਲਾ,
ਅਤੇ ਮੇਰੀਆਂ ਅਰਦਾਸਾਂ ਦੀ ਅਵਾਜ਼ ਵੱਲ ਧਿਆਨ ਕਰ!
7 ਮੈਂ ਬਿਪਤਾ ਦੇ ਦਿਨ ਤੈਨੂੰ ਪੁਕਾਰਾਂਗਾ,
ਕਿਉਂ ਜੋ ਤੂੰ ਮੈਨੂੰ ਉੱਤਰ ਦੇਵੇਂਗਾ।
8 ਹੇ ਪ੍ਰਭੂ, ਦੇਵਤਿਆਂ ਵਿੱਚ ਤੇਰੇ ਤੁੱਲ ਕੋਈ ਨਹੀਂ,
ਤੇਰੇ ਕੰਮਾਂ ਵਰਗਾ ਕੋਈ ਕੰਮ ਨਹੀਂ ਹੈ।
9 ਹੇ ਪ੍ਰਭੂ, ਓਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਤੂੰ ਸਾਜਿਆ,
ਆਣ ਕੇ ਤੇਰੇ ਅੱਗੇ ਮੱਥਾ ਟੇਕਣਗੀਆਂ,
ਅਤੇ ਤੇਰੇ ਨਾਮ ਨੂੰ ਵਡਿਆਉਣਗੀਆਂ।
10 ਤੂੰ ਮਹਾਨ ਹੈਂ ਅਤੇ ਅਚਰਜ਼ ਕਰਤੱਬ ਕਰਦਾ ਹੈਂ,
ਤੂੰ ਹੀ ਪਰਮੇਸ਼ੁਰ ਹੈਂ!
11 ਹੇ ਯਹੋਵਾਹ, ਮੈਨੂੰ ਆਪਣਾ ਰਾਹ ਸਿਖਲਾ,
ਮੈਂ ਤੇਰੀ ਸਚਿਆਈ ਵਿੱਚ ਚੱਲਾਂਗਾ,
ਮੇਰੇ ਦਿਲ ਨੂੰ ਇਕਾਗਰ ਕਰ ਕਿ ਮੈਂ ਤੇਰੇ ਨਾਮ ਦਾ ਭੈਅ ਮੰਨਾ।
12 ਹੇ ਪ੍ਰਭੂ, ਮੇਰੇ ਪਰਮੇਸ਼ੁਰ,
ਮੈਂ ਆਪਣੇ ਸਾਰੇ ਮਨ ਨਾਲ ਤੇਰਾ ਧੰਨਵਾਦ ਕਰਾਂਗਾ,
ਅਤੇ ਸਦਾ ਤੱਕ ਤੇਰੇ ਨਾਮ ਦੀ ਵਡਿਆਈ ਕਰਾਂਗਾ।
13 ਤੇਰੀ ਦਯਾ ਤਾਂ ਮੇਰੇ ਉੱਤੇ ਵੱਡੀ ਹੈ,
ਅਤੇ ਤੂੰ ਮੇਰੀ ਜਾਨ ਨੂੰ ਹੇਠਲੇ ਪਤਾਲ ਤੋਂ ਕੱਢਿਆ ਹੈ।
14 ਹੇ ਪਰਮੇਸ਼ੁਰ, ਹੰਕਾਰੀ ਮੇਰੇ ਵਿਰੁੱਧ ਉੱਠ ਖਲੋਤੇ ਹਨ,
ਅਤੇ ਜ਼ਾਲਮਾਂ ਦੀ ਮੰਡਲੀ ਨੇ ਮੇਰੀ ਜਾਨ ਨੂੰ ਭਾਲ ਲਿਆ ਹੈ,
ਪਰ ਉਨ੍ਹਾਂ ਨੇ ਤੈਨੂੰ ਆਪਣੇ ਅੱਗੇ ਨਹੀਂ ਰੱਖਿਆ।
15 ਪਰ ਤੂੰ, ਹੇ ਪ੍ਰਭੂ, ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ,
ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ।
16 ਮੇਰੀ ਵੱਲ ਮੂੰਹ ਫੇਰ ਅਤੇ ਕਿਰਪਾ ਕਰ,
ਆਪਣੇ ਸੇਵਕ ਨੂੰ ਆਪਣਾ ਬਲ ਦੇ,
ਆਪਣੀ ਦਾਸੀ ਦੇ ਪੁੱਤਰ ਨੂੰ ਬਚਾ ਲੈ!
17 ਆਪਣੀ ਭਲਿਆਈ ਦਾ ਕੋਈ ਨਿਸ਼ਾਨ ਮੈਨੂੰ ਵਿਖਾ,
ਤਾਂ ਜੋ ਮੇਰੇ ਵੈਰੀ ਉਹ ਨੂੰ ਵੇਖ ਕੇ ਨਿਮੂਝਾਣੇ ਰਹਿ ਜਾਣ,
ਕਿਉਂ ਜੋ ਹੇ ਯਹੋਵਾਹ, ਤੂੰ ਮੇਰੀ ਸਹਾਇਤਾ ਕੀਤੀ
ਅਤੇ ਮੈਨੂੰ ਸ਼ਾਂਤੀ ਦਿੱਤੀ ਹੈ।

<- ਜ਼ਬੂਰ 85ਜ਼ਬੂਰ 87 ->