10 ਜੇ ਕਿਸੇ ਨੇ ਗੁਲਾਮੀ ਵਿੱਚ ਜਾਣਾ ਹੋਵੇ, ਤਾਂ ਉਹ ਗੁਲਾਮੀ ਵਿੱਚ ਜਾਵੇਗਾ। ਜੇ ਕੋਈ ਤਲਵਾਰ ਨਾਲ ਵੱਢੇ, ਤਾਂ ਜ਼ਰੂਰ ਹੈ ਕਿ ਉਹ ਤਲਵਾਰ ਨਾਲ ਵੱਢਿਆ ਜਾਵੇ। ਇਹ ਸੰਤਾਂ ਦੇ ਸਬਰ ਅਤੇ ਵਿਸ਼ਵਾਸ ਦਾ ਮੌਕਾ ਹੈ।
11 ਮੈਂ ਇੱਕ ਹੋਰ ਦਰਿੰਦੇ ਨੂੰ ਧਰਤੀ ਵਿੱਚੋਂ ਨਿੱਕਲਦਿਆਂ ਦੇਖਿਆ ਅਤੇ ਇੱਕ ਲੇਲੇ ਵਾਂਗੂੰ ਉਹ ਦੇ ਦੋ ਸਿੰਗ ਸਨ ਅਤੇ ਅਜਗਰ ਵਾਂਗੂੰ ਉਹ ਬੋਲਦਾ ਸੀ। 12 ਅਤੇ ਉਹ ਉਸ ਪਹਿਲੇ ਦਰਿੰਦੇ ਦੇ ਸਾਹਮਣੇ ਉਸ ਦਾ ਸਾਰਾ ਅਧਿਕਾਰ ਵਰਤਦਾ ਹੈ ਅਤੇ ਧਰਤੀ ਅਤੇ ਉਹ ਦੇ ਵਾਸੀਆਂ ਕੋਲੋਂ ਉਸ ਪਹਿਲੇ ਦਰਿੰਦੇ ਨੂੰ ਮੱਥਾ ਟਿਕਾਉਂਦਾ ਹੈ ਜਿਸ ਦਾ ਗਹਿਰਾ ਜਖ਼ਮ ਚੰਗਾ ਹੋ ਗਿਆ ਸੀ। 13 ਅਤੇ ਉਹ ਵੱਡੀਆਂ ਨਿਸ਼ਾਨੀਆਂ ਵੀ ਵਿਖਾਉਂਦਾ ਹੈ ਐਥੋਂ ਤੱਕ ਕਿ ਮਨੁੱਖਾਂ ਦੇ ਸਾਹਮਣੇ ਸਵਰਗ ਤੋਂ ਧਰਤੀ ਉੱਤੇ ਅੱਗ ਵੀ ਵਰਸਾਉਂਦਾ ਹੈ। 14 ਅਤੇ ਉਨ੍ਹਾਂ ਨਿਸ਼ਾਨੀਆਂ ਦੇ ਕਾਰਨ ਜੋ ਉਸ ਦਰਿੰਦੇ ਦੇ ਸਾਹਮਣੇ ਵਿਖਾਉਂਣ ਦਾ ਉਹ ਨੂੰ ਅਧਿਕਾਰ ਦਿੱਤਾ ਗਿਆ ਸੀ ਉਹ ਧਰਤੀ ਦੇ ਵਾਸੀਆਂ ਨੂੰ ਭਰਮਾਉਂਦਾ ਹੈ ਅਤੇ ਧਰਤੀ ਦੇ ਵਾਸੀਆਂ ਨੂੰ ਆਖਦਾ ਹੈ ਕਿ ਉਸ ਦਰਿੰਦੇ ਦੀ ਮੂਰਤ ਬਣਾਓ ਜਿਹ ਨੂੰ ਤਲਵਾਰ ਦੀ ਸੱਟ ਵੱਜੀ ਅਤੇ ਉਹ ਜਿਉਂਦਾ ਰਿਹਾ। 15 ਉਹ ਨੂੰ ਇਹ ਵੀ ਦਿੱਤਾ ਗਿਆ ਜੋ ਉਸ ਦਰਿੰਦੇ ਦੀ ਮੂਰਤੀ ਵਿੱਚ ਸੁਆਸ ਪਾ ਦੇਵੇ ਤਾਂ ਕਿ ਉਸ ਦਰਿੰਦੇ ਦੀ ਮੂਰਤੀ ਬੋਲੇ ਅਤੇ ਜਿੰਨੇ ਦਰਿੰਦੇ ਦੀ ਮੂਰਤੀ ਦੀ ਪੂਜਾ ਨਾ ਕਰਨ ਉਹ ਵੱਢੇ ਜਾਣ। 16 ਅਤੇ ਉਹ ਸਭਨਾਂ ਛੋਟਿਆਂ, ਵੱਡਿਆਂ, ਧਨਵਾਨਾਂ, ਗਰੀਬਾਂ, ਅਜ਼ਾਦਾਂ ਅਤੇ ਗੁਲਾਮਾਂ ਨੂੰ ਉਹਨਾਂ ਦੇ ਸੱਜੇ ਹੱਥ ਉੱਤੇ ਅਥਵਾ ਉਹਨਾਂ ਦੇ ਮੱਥੇ ਉੱਤੇ ਦਾਗ ਲਗਵਾ ਦਿੰਦਾ ਹੈ। 17 ਅਤੇ ਕਿਸੇ ਨੂੰ ਲੈਣ-ਦੇਣ ਨਹੀਂ ਕਰਨ ਦਿੰਦਾ ਪਰ ਨਿਰਾ ਉਹ ਨੂੰ ਜਿਹ ਦੇ ਉੱਤੇ ਉਹ ਦਾਗ ਅਰਥਾਤ ਦਰਿੰਦੇ ਦਾ ਨਾਮ ਜਾਂ ਉਹ ਦੇ ਨਾਮ ਦਾ ਅੰਕ ਲੱਗਾ ਹੋਵੇ। 18 ਇਹ ਗਿਆਨ ਦਾ ਮੌਕਾ ਹੈ! ਜਿਹ ਨੂੰ ਬੁੱਧ ਹੈ ਉਹ ਉਸ ਦਰਿੰਦੇ ਦੇ ਅੰਕ ਗਿਣ ਲਵੇ। ਉਹ ਮਨੁੱਖ ਦਾ ਅੰਕ ਹੈ ਅਤੇ ਉਹ ਦਾ ਅੰਕ 666 (ਛੇ ਸੌ ਛਿਆਹਠ) ਹੈ।
<- ਯੂਹੰਨਾ ਦੇ ਪਰਕਾਸ਼ ਦੀ ਪੋਥੀ 12ਯੂਹੰਨਾ ਦੇ ਪਰਕਾਸ਼ ਦੀ ਪੋਥੀ 14 ->